06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਸਰਕਾਰ ਨੇ ਸਾਢੇ 4 ਸਾਲਾਂ ’ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ-ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 1,83,837 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨ ਦੇ ਨਾਲ-ਨਾਲ ਪ੍ਰਾਈਵੇਟ ਖੇਤਰ ਵਿਚ 6,36,636 ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਸਦਨ ਵਿਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਅਮਨ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਇਸ ਵੱਡੇ ਨਿਵੇਸ਼ ਪ੍ਰਵਾਹ ਨੇ ਸਿੱਧੇ ਅਤੇ ਅਸਿੱਧੇ ਤੌਰ ‘ਤੇ ਨਿੱਜੀ ਖੇਤਰ ਵਿਚ 6.

Ad Position 21
No active advertisement
ਅਜੀਤ ਡੈਸਕ 06-08-2026
ਚੰਡੀਗੜ੍ਹ, 5 ਅਗਸਤ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 1,83,837 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨ ਦੇ ਨਾਲ-ਨਾਲ ਪ੍ਰਾਈਵੇਟ ਖੇਤਰ ਵਿਚ 6,36,636 ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਸਦਨ ਵਿਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਅਮਨ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਇਸ ਵੱਡੇ ਨਿਵੇਸ਼ ਪ੍ਰਵਾਹ ਨੇ ਸਿੱਧੇ ਅਤੇ ਅਸਿੱਧੇ ਤੌਰ ‘ਤੇ ਨਿੱਜੀ ਖੇਤਰ ਵਿਚ 6.36 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਨੇ ਜਪਾਨ ਦੀ ਪ੍ਰਮੁੱਖ ਸਟੀਲ ਕੰਪਨੀ ਆਇਚੀ ਸਟੀਲ ਦੀ ਉਦਾਹਰਣ ਦਿੱਤੀ, ਜਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਸਹੂਲਤਾਂ ਅਤੇ ਕਾਰੋਬਾਰ ਨੂੰ ਸੌਖਾਲਾ ਬਣਾਉਣ ਵਾਲੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਯੋਜਨਾਬੱਧ ਨਿਵੇਸ਼ ਨੂੰ 500 ਕਰੋੜ ਰੁਪਏ ਤੋਂ ਵਧਾ ਕੇ 1100 ਕਰੋੜ ਰੁਪਏ ਕਰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਕਾਂਗਰਸ ਨੂੰ ਮੁੜ ਸੱਤਾ ਵਿਚ ਲਿਆਉਣਗੇ -ਭੁਪੇਸ਼ ਬਘੇਲ ਅਗਲੀ ਖ਼ਬਰ ਦਵਾਈ ਲੈਣ ਆਈ ਬਜ਼ੁਰਗ ਮਹਿਲਾ ਰਾਤ ਭਰ ਆਮ ਆਦਮੀ ਕਲੀਨਿਕ ਦੇ ਬਾਥਰੂਮ ’ਚ ਰਹੀ ਬੰਦ
Ad Position 24
No active advertisement