06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਦੇ ਲੋਕ ਕਾਂਗਰਸ ਨੂੰ ਮੁੜ ਸੱਤਾ ਵਿਚ ਲਿਆਉਣਗੇ -ਭੁਪੇਸ਼ ਬਘੇਲ

ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਵਿਚ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਹੁਣ ਤੱਕ ਸੂਬੇ ਦੇ 12 ਜ਼ਿਲ੍ਹਿਆਂ ਦੇ ਦੌਰੇ ਦੌਰਾਨ ਉਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਲੋਕ ਪੰਜਾਬ ਵਿਚ ਕਾਂਗਰਸ ਨੂੰ ਮੁੜ ਸੱਤਾ ਵਿਚ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਸਿਰਫ ਕਾਂਗਰਸ ਤੋਂ ਹੀ ਉਮੀਦ ਨਜ਼ਰ ਆ ਰਹੀ ਹੈ।

Ad Position 21
No active advertisement
ਅਜੀਤ ਡੈਸਕ 06-08-2026
ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਵਿਚ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਹੁਣ ਤੱਕ ਸੂਬੇ ਦੇ 12 ਜ਼ਿਲ੍ਹਿਆਂ ਦੇ ਦੌਰੇ ਦੌਰਾਨ ਉਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਲੋਕ ਪੰਜਾਬ ਵਿਚ ਕਾਂਗਰਸ ਨੂੰ ਮੁੜ ਸੱਤਾ ਵਿਚ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਸਿਰਫ ਕਾਂਗਰਸ ਤੋਂ ਹੀ ਉਮੀਦ ਨਜ਼ਰ ਆ ਰਹੀ ਹੈ। ਬਘੇਲ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਕਰਜ਼ੇ ਅਤੇ ਨਸ਼ਿਆਂ ਵਿਚ ਡੁਬੋ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਅਤੇ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ, ਕਿਉਂਕਿ ਗੈਂਗਸਟਰ ਬਿਨਾ ਕਿਸੇ ਡਰ ਦੇ ਲੋਕਾਂ ਨੂੰ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੇ ਇਸ ਤਰ੍ਹਾਂ ਦੀ ਬਦਅਮਨੀ ਪਹਿਲਾਂ ਕਦੇ ਨਹੀਂ ਦੇਖੀ। ਪਾਰਟੀ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਬਘੇਲ ਨੇ ਕਿਹਾ ਕਿ ਏ.ਆਈ.ਸੀ.ਸੀ. ਪੱਧਰ ’ਤੇ ਚਲਾਏ ਜਾ ਰਹੇ ‘ਸੰਗਠਨ ਸਿਰਜਣ ਪ੍ਰੋਗਰਾਮ’ ਤਹਿਤ ਪਾਰਟੀ ਨੂੰ ਜ਼ਮੀਨੀ ਪੱਧਰ ਅਤੇ ਬੂਥ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਸੂਬੇ ਦੇ ਸਾਰੇ ਬੂਥਾਂ ’ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਵਧਾਈ ਦਿੱਤੀ। ਭੁਪੇਸ਼ ਬਘੇਲ ਨੇ ਆਮ ਆਦਮੀ ਪਾਰਟੀ ਵਲੋਂ ਜੋ ‘ਵਾਪਸ ਜਾਓ’ ਦੇ ਹੋਰਡਿੰਗ ਲਗਾਏ ਗਏ ਹਨ। ਇਹ ਵਿਰੋਧੀਆਂ ਦੀ ਘਬਰਾਹਟ ਦੇ ਸੰਕੇਤ ਹਨ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਏਨੇ ਵੱਡੇ ਪੱਧਰ ’ਤੇ ਕਰਨ ਦੀ ਯੋਜਨਾ ਨਹੀਂ ਸੀ ਪਰ ਲੋਕ ਆਪਣੇ ਆਪ ਵੱਡੀ ਗਿਣਤੀ ਵਿਚ ਇਨ੍ਹਾਂ ਵਿਚ ਸ਼ਾਮਿਲ ਹੋ ਰਹੇ ਹਨ| ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਪਾਰਟੀ ਦੇ ਕੁਝ ਬਾਹਰੀ ਅਤੇ ਅੰਦਰੂਨੀ ਲੋਕ ਘਬਰਾਉਣ ਲੱਗ ਪਏ ਹਨ ਅਤੇ ਉਨ੍ਹਾਂ ਵਲੋਂ ਇਨ੍ਹਾਂ ਪ੍ਰੋਗਰਾਮਾਂ ਵਿਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਮਾਨ ਸਰਕਾਰ ਨੂੰ ਜੜ੍ਹੋਂ ਪੁੱਟ ਕੇ ਸੱਤਾ ਤੋਂ ਬਾਹਰ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਨੇ ਆਪਣੇ ਆਪ ਨੂੰ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਮਾੜੇ ਮੁੱਖ ਮੰਤਰੀ ਵਜੋਂ ਸਾਬਤ ਕਰ ਦਿੱਤਾ ਹੈ।ਇਸ ਮੌਕੇ ਇੰਚਾਰਜ ਰਵਿੰਦਰ ਸਿੰਘ ਡਾਲਵੀ, ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਹਲਕਾ ਇੰਚਾਰਜ ਮਾਲਵਿਕਾ ਸੂਦ ਸੱਚਰ, ਡਾ. ਮਾਲਤੀ ਥਾਪਰ ਸਾਬਕਾ ਮੰਤਰੀ, ਪਰਮਪਾਲ ਸਿੰਘ ਤਖਤੂਪੁਰਾ, ਜਗਰੂਪ ਸਿੰਘ ਤਖਤੂਪੁਰਾ, ਮਨਜੀਤ ਸਿੰਘ ਮਾਨ, ਰਵੀ ਗਰੇਵਾਲ, ਸਵਰਨ ਸਿੰਘ ਆਦੀਵਾਲ, ਜਗਸੀਰ ਸਿੰਘ ਕਾਲੇਕੇ, ਬੀਬੀ ਜਗਦਰਸ਼ਨ ਕੌਰ, ਪਰਮਿੰਦਰ ਸਿੰਘ ਡਿੰਪਲ, ਲਾਭ ਸਿੰਘ ਆਹਲੂਵਾਲੀਆ, ਜਗਸੀਰ ਸਿੰਘ ਕਾਲੇਕੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ’ਤੇ ਮੁਕੱਦਮਾ ਦਰਜ ਕਰਾਉਣ ਵਾਲੇ ਮਾਵੀ ’ਤੇ ਗੋਲੀਬਾਰੀ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਸਾਢੇ 4 ਸਾਲਾਂ ’ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ-ਅਮਨ ਅਰੋੜਾ
Ad Position 24
No active advertisement