05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਜੀਲੈਂਸ ਵਲੋਂ ਏ.ਐਸ.ਆਈ. ਅਤੇ ਰੀਡਰ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ

ਬਠਿੰਡਾ, 5 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵਲੋਂ ਬਠਿੰਡਾ ਦੇ ਸਾਈਬਰ ਕ੍ਰਾਈਮ ਥਾਣੇ ਦੋ ਪੁਲਿਸ ਮੁਲਾਜ਼ਮਾਂ ਨੂੰ ਇਕ ਲੱਖ ਰੁਪਏ ਦੀ ਮੋਟੀ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਵਿਜੀਲੈਂਸ ਆਪਣੇ ਨਾਲ ਮੁੱਖ ਦਫ਼ਤਰ ਮੁਹਾਲੀ ਲੈ ਗਈ ਹੈ । ਡੀ.

Ad Position 21
No active advertisement
ਸ਼ਿਕਾਇਤਕਰਤਾ ਜਾਣਕਾਰੀ ਦਿੰਦੇ ਹੋਏ। ਤਸਵੀਰ : ਲਵਲੀ 06-08-2026
ਬਠਿੰਡਾ, 5 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵਲੋਂ ਬਠਿੰਡਾ ਦੇ ਸਾਈਬਰ ਕ੍ਰਾਈਮ ਥਾਣੇ ਦੋ ਪੁਲਿਸ ਮੁਲਾਜ਼ਮਾਂ ਨੂੰ ਇਕ ਲੱਖ ਰੁਪਏ ਦੀ ਮੋਟੀ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਵਿਜੀਲੈਂਸ ਆਪਣੇ ਨਾਲ ਮੁੱਖ ਦਫ਼ਤਰ ਮੁਹਾਲੀ ਲੈ ਗਈ ਹੈ । ਡੀ.ਐਸ.ਪੀ. (ਸਿਟੀ) ਸਰਬਜੀਤ ਸਿੰਘ ਬਰਾੜ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਵਿਜੀਲੈਂਸ ਵਲੋਂ ਥਾਣਾ ਸਾਈਬਰ ਕ੍ਰਾਈਮ ਦੇ ਏ.ਐਸ.ਆਈ. ਸਤਰੂਪ ਸਿੰਘ ਅਤੇ ਰੀਡਰ ਗੁਰਚਰਨ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਮੌਕੇ ਥਾਣਾ ਸਾਈਬਰ ਕ੍ਰਾਈਮ ਦੇ ਬਾਹਰ ਮੌਜੂਦ ਸ਼ਿਕਾਇਤਕਰਤਾ ਰੀਤੂ ਰਾਣੀ ਅਤੇ ਅਵਿਨਾਸ਼ ਕੁਮਾਰ ਵਾਸੀ ਬਠਿੰਡਾ ਨੇ ਦੱਸਿਆ ਕਿ ਥਾਣਾ ਸਾਈਬਰ ਕ੍ਰਾਈਮ ’ਚ ਇਕ ਲੜਕੇ ਅਤੇ ਲੜਕੀ ਸੰਬੰਧੀ ਦਰਜ ਮਾਮਲੇ ’ਚ ਉਨ੍ਹਾਂ ਦੇ ਪੁੱਤਰ ਦਾ ਵੀ ਬਿਨਾ ਵਜ੍ਹਾ ਨਾਂਅ ਦਰਜ ਕੀਤਾ ਹੈ, ਜਿਸ ਨੂੰ ਗ੍ਰਿਫ਼ਤਾਰ ਨਾ ਕਰਨ ਬਦਲੇ ਥਾਣਾ ਮੁੱਖੀ ਸਮੇਤ ਏ.ਐਸ.ਆਈ. ਤੇ ਰੀਡਰ ਵਲੋਂ ਉਨ੍ਹਾਂ ਤੋਂ 1 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ ਤੇ ਉਨ੍ਹਾਂ ਨੂੰ ਵਾਰ-ਵਾਰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਧੱਕੇਸ਼ਾਹੀ ਤੋਂ ਤੰਗ ਆ ਕੇ ਉਨ੍ਹਾਂ ਨੇ ਵਿਜੀਲੈਂਸ ਬਿਊਰੋ ਮੁਹਾਲੀ ਕੋਲ ਸ਼ਿਕਾਇਤ ਦਰਜ ਕਰਵਾਈ ਤੇ ਉੱਕਤ ਮੁਲਾਜ਼ਮਾਂ ਵਲੋਂ ਪੈਸੇ ਮੰਗੇ ਜਾਣ ਸੰਬੰਧੀ ਫ਼ੋਨ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਮੁਹੱਈਆ ਕਰਵਾਈ, ਜਿਸ ਬਾਅਦ ਵਿਜੀਲੈਂਸ ਨੇ ਜਾਂਚ ਉਪਰੰਤ ਕਰਵਾਈ ਕਰਦੇ ਹੋਏ ਅੱਜ ਸਾਈਬਰ ਕ੍ਰਾਈਮ ਬਠਿੰਡਾ ਦੇ ਏ.ਐਸ.ਆਈ. ਸਤਰੂਪ ਸਿੰਘ ਅਤੇ ਰੀਡਰ ਗੁਰਚਰਨ ਸਿੰਘ ਨੂੰ ਸਾਡੇ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੋਸ਼ ਲਗਾਏ ਕਿ ਇਸ ਮਾਮਲੇ ’ਚ ਥਾਣਾ ਮੁਖੀ ਦੀ ਪੂਰੀ ਭੂਮਿਕਾ ਹੈ ਪਰ ਉਸ ’ਤੇ ਵਿਜੀਲੈਂਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਥਾਣਾ ਮੁੱਖੀ ’ਤੇ ਵੀ ਕਾਰਵਾਈ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਜੀਵ ਅਰੋੜਾ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਮੰਗੀ ਜ਼ਮਾਨਤ ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ‘ਮੀਰੀ ਪੀਰੀ ਖ਼ਾਲਸਾ ਮਾਰਚ’ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਹੋਇਆ ਸੰਪੂਰਨ
Ad Position 24
No active advertisement