ਸੰਜੀਵ ਅਰੋੜਾ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਮੰਗੀ ਜ਼ਮਾਨਤ
ਚੰਡੀਗੜ੍ਹ, 5 ਅਗਸਤ (ਸੰਦੀਪ ਕੁਮਾਰ ਮਾਹਨਾ)-ਜੇਲ੍ਹ ’ਚ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿਚ ਉਨ੍ਹਾਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਨਹੀਂ ਮਿਲ ਰਹੀਆਂ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ।
ਚੰਡੀਗੜ੍ਹ, 5 ਅਗਸਤ (ਸੰਦੀਪ ਕੁਮਾਰ ਮਾਹਨਾ)-ਜੇਲ੍ਹ ’ਚ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿਚ ਉਨ੍ਹਾਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਨਹੀਂ ਮਿਲ ਰਹੀਆਂ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ 26 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।ਸੁਣਵਾਈ ਦੌਰਾਨ ਸੰਜੀਵ ਅਰੋੜਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਹ ਦਿਲ ਦੀ ਗੰਭੀਰ ਬਿਮਾਰੀ ਨਾਲ ਪੀੜਤ ਹਨ ਅਤੇ ਉਨ੍ਹਾਂ ਦਾ ਦਿਲ ਸਿਰਫ਼ 40 ਫ਼ੀਸਦੀ ਸਮਰੱਥਾ ਨਾਲ ਕੰਮ ਕਰ ਰਿਹਾ ਹੈ, ਜਦੋਂਕਿ ਭਾਰ ਵੀ ਕਰੀਬ 8 ਕਿੱਲੋਗ੍ਰਾਮ ਘੱਟ ਚੁੱਕਾ ਹੈ।