05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ

ਮਹਿਲ ਕਲਾਂ (ਬਰਨਾਲਾ), 5 ਅਗਸਤ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਹਮੀਦੀ ਵਿਖੇ ਇਕ ਖੰਡਰ ਪਏ ਮਕਾਨ ਵਿਚੋਂ ਅੱਜ ਸਵੇਰੇ ਇਕ ਨੌਜਵਾਨ ਦੀ ਮ੍ਰਿਤਕ ਦੇਹ ਮਿਲਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਗਨਦੀਪ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਨੰਗਲ ਜ਼ਿਲ੍ਹਾ ਮੋਗਾ ਹਾਲ ਆਬਾਦ ਪਿੰਡ ਹਮੀਦੀ, ਜੋ ਆਪਣੇ ਨਾਨਕੇ ਘਰ ਰਹਿ ਰਿਹਾ ਸੀ, ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 06-08-2026
ਮਹਿਲ ਕਲਾਂ (ਬਰਨਾਲਾ), 5 ਅਗਸਤ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਹਮੀਦੀ ਵਿਖੇ ਇਕ ਖੰਡਰ ਪਏ ਮਕਾਨ ਵਿਚੋਂ ਅੱਜ ਸਵੇਰੇ ਇਕ ਨੌਜਵਾਨ ਦੀ ਮ੍ਰਿਤਕ ਦੇਹ ਮਿਲਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਗਨਦੀਪ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਨੰਗਲ ਜ਼ਿਲ੍ਹਾ ਮੋਗਾ ਹਾਲ ਆਬਾਦ ਪਿੰਡ ਹਮੀਦੀ, ਜੋ ਆਪਣੇ ਨਾਨਕੇ ਘਰ ਰਹਿ ਰਿਹਾ ਸੀ, ਵਜੋਂ ਹੋਈ ਹੈ। ਮ੍ਰਿਤਕ ਦੇ ਮਾਮਾ ਰਣਧੀਰ ਸਿੰਘ ਵਾਸੀ ਹਮੀਦੀ ਵਲੋਂ ਦਿੱਤੇ ਬਿਆਨ ਅਨੁਸਾਰ ਉਨ੍ਹਾਂ ਦੇ ਭਾਣਜੇ ਸ਼ਗਨਦੀਪ ਸਿੰਘ ਨੂੰ ਪਿਛਲੇ ਸਮੇਂ ਤੋਂ ਪਿੰਡ ਹਮੀਦੀ ਨਾਲ ਸੰਬੰਧਿਤ ਇਕ ਨੌਜਵਾਨ ਰਣਦੀਪ ਸਿੰਘ ਪੁੱਤਰ ਜਗਰੂਪ ਚੰਦ ਵਾਸੀ ਹਮੀਦੀ ਨੇ ਉਸ ਨੂੰ ਸਾਥੀ ਬਣਾ ਆਪਣੇ ਨਾਲ ਮਾੜੀ ਸੰਗਤ ਵਿਚ ਰਲਾ ਲਿਆ ਸੀ। ਮੁਲਜਮ ਰਣਦੀਪ ਸਿੰਘ ਨੇ ਸ਼ਗਨਦੀਪ ਸਿੰਘ ਨੂੰ ਨਸ਼ੇ ਦੀ ਵੱਧ ਮਾਤਰਾ ਦੇ ਦਿੱਤੀ ਗਈ, ਜਿਸ ਕਰ ਕੇ ਉਸ ਦੀ ਮੌਤ ਗਈ। ਥਾਣਾ ਠੁੱਲੀਵਾਲ ਦੇ ਮੁੱਖ ਅਧਿਕਾਰੀ ਅਜੈਬ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਸਾਥੀ ਰਣਦੀਪ ਸਿੰਘ ਪੁੱਤਰ ਜਗਰੂਪ ਚੰਦ ਵਾਸੀ ਹਮੀਦੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ ਸਿੱਖ ਮਨੁੱਖੀ ਵਿਕਾਸ ਸੰਸਥਾ’ (ਯੂ.ਐੱਸ.ਏ.) ਵਲੋਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ 105 ਵਿਦਿਆਰਥੀਆਂ ਨੂੰ 35 ਲੱ... ਅਗਲੀ ਖ਼ਬਰ ਸੰਜੀਵ ਅਰੋੜਾ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਮੰਗੀ ਜ਼ਮਾਨਤ
Ad Position 24
No active advertisement