05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੁਰਦਾਸਪੁਰ ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗੁਰਦਾਸਪੁਰ, 5 ਅਗਸਤ (ਚੱਕਰਾਜਾ)-ਗੁਰਦਾਸਪੁਰ ਦੇ ਲਿਟਲ ਫਲਾਵਰ ਕਾਨਵੈਂਟ ਸਕੂਲ ਅਤੇ ਦਿੱਲੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਪੁਲਿਸ ਵਲੋਂ ਸਕੂਲਾਂ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਈਮੇਲ ਖ਼ਾਲਿਸਤਾਨ ਨੈਸ਼ਨਲ ਆਰਮੀ ਤੇ ਬੱਬਰ ਖ਼ਾਲਸਾ ਪਰਮਾਰ (ਕੈਨੇਡਾ) ਵਲੋਂ ਭੇਜਿਆ ਗਿਆ ਹੈ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਆਦਿੱਤਯ, ਨਾਲ ਹੋਰ ਪੁਲਿਸ ਅਧਿਕਾਰੀ। ਤਸਵੀਰ : ਵਿਸ਼ਾਲ ਮੁੰਨਾ 06-08-2026
ਗੁਰਦਾਸਪੁਰ, 5 ਅਗਸਤ (ਚੱਕਰਾਜਾ)-ਗੁਰਦਾਸਪੁਰ ਦੇ ਲਿਟਲ ਫਲਾਵਰ ਕਾਨਵੈਂਟ ਸਕੂਲ ਅਤੇ ਦਿੱਲੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਪੁਲਿਸ ਵਲੋਂ ਸਕੂਲਾਂ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਈਮੇਲ ਖ਼ਾਲਿਸਤਾਨ ਨੈਸ਼ਨਲ ਆਰਮੀ ਤੇ ਬੱਬਰ ਖ਼ਾਲਸਾ ਪਰਮਾਰ (ਕੈਨੇਡਾ) ਵਲੋਂ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ 6 ਮਹੀਨੇ ਪਹਿਲਾਂ ਵੀ ਗੁਰਦਾਸਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਦੂਜੇ ਪਾਸੇ, 15 ਅਗਸਤ ਨੂੰ ਲੈ ਕੇ ਪੁਲਿਸ ਕਿਸੇ ਵੀ ਗਤੀਵਿਧੀ ਨੂੰ ਹਲਕੇ ਵਿਚ ਨਹੀਂ ਲੈ ਰਹੀ, ਜਿਸ ਕਰਕੇ ਤੁਰੰਤ ਕਾਰਵਾਈ ਕਰਦੇ ਹੋਏ ਐਸ.ਐਸ.ਪੀ. ਗੁਰਦਾਸਪੁਰ ਆਦਿੱਤਯ ਵਲੋਂ ਸਕੂਲਾਂ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ। ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਆਦਿੱਤਯ ਨੇ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ‘ਡਾੱਗ ਸਕੂਐਡ’ ਅਤੇ ਬੰਬ ਨਿਰੋਧਕ ਟੀਮਾਂ ਵਲੋਂ ਸਕੂਲਾਂ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਉਨਾਂ ਕਿਹਾ ਕਿ ਸਿਰਫ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਲਈ ਸ਼ਰਾਰਤੀ ਅਨਸਰਾਂ ਵਲੋਂ ਅਜਿਹੀਆਂ ਈਮੇਲ ਭੇਜੀਆਂ ਜਾਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੁੱਚਾ ਸਿੰਘ ਦੇ ਬਰਸੀ ਸਮਾਗਮ 15 ਤੋਂ-ਸੰਤ ਬਾਬਾ ਅਮੀਰ ਸਿੰਘ ਅਗਲੀ ਖ਼ਬਰ ‘ ਸਿੱਖ ਮਨੁੱਖੀ ਵਿਕਾਸ ਸੰਸਥਾ’ (ਯੂ.ਐੱਸ.ਏ.) ਵਲੋਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ 105 ਵਿਦਿਆਰਥੀਆਂ ਨੂੰ 35 ਲੱ...
Ad Position 24
No active advertisement