05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਹੜਤਾਲ ਦੀ ਲਪੇਟ ’ਚ ਆਏ ਪੰਜਾਬ ਦੇ 2500 ਆਯੁਸ਼ਮਾਨ ਆਰੋਗਿਆ ਕੇਂਦਰ ਸੀ.ਐੱਚ.ਓ. ਦੀ ਮੁਕੰਮਲ ਹੜਤਾਲ ਸ਼ੁਰੂ, ਹਜ਼ਾਰਾਂ ਪਿੰਡਾਂ ਦੀਆਂ ਸਿਹਤ ਸੇਵਾਵਾਂ ਪ੍ਰਭਾਵਿਤ

ਫ਼ਿਰੋਜ਼ਪੁਰ, 5 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਲਗਭਗ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਤਾਇਨਾਤ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਅੱਜ ਤੋਂ ਅਣਮਿਥੇ ਸਮੇਂ ਲਈ ਮੁਕੰਮਲ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲ ਕਾਰਨ ਸੂਬੇ ਦੇ ਹਜ਼ਾਰਾਂ ਪਿੰਡਾਂ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਲੱਗੀਆਂ ਹਨ।

Ad Position 21
No active advertisement
ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਸਾਹਮਣੇ ਨਵੀਆਂ ਹਦਾਇਤਾਂ ਦੀਆਂ ਕਾਪੀਆਂ ਸਾੜਨ ਸਮੇਂ ਸੀ.ਐੱਚ.ਓ. ਅਤੇ ਪੈਰਾ ਮੈਡੀਕਲ ਯੂਨੀਅਨ ਆਗੂ। ਤਸਵੀਰ : ਕੁਲਬੀਰ ਸਿੰਘ ਸੋਢੀ 06-08-2026
ਫ਼ਿਰੋਜ਼ਪੁਰ, 5 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਲਗਭਗ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਤਾਇਨਾਤ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਅੱਜ ਤੋਂ ਅਣਮਿਥੇ ਸਮੇਂ ਲਈ ਮੁਕੰਮਲ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲ ਕਾਰਨ ਸੂਬੇ ਦੇ ਹਜ਼ਾਰਾਂ ਪਿੰਡਾਂ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਲੱਗੀਆਂ ਹਨ। ਇਸ ਦੌਰਾਨ ਪੰਜਾਬ ਭਰ ਦੇ ਸੀ.ਐੱਚ.ਓ. ਨੇ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨਵੀਆਂ ਜਾਰੀ ਕੀਤੀਆਂ ਹਦਾਇਤਾਂ ਦੀਆਂ ਕਾਪੀਆਂ ਸਾੜ ਕੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕੀਤਾ। ਇਸੇ ਲੜੀ ਦੇ ਚੱਲਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਸੀ.ਐੱਚ.ਓ. ਵਲੋਂ ਯੂਨੀਅਨ ਆਗੂ ਨਰਿੰਦਰ ਸਿੰਘ ਅਤੇ ਡਾ.ਪ੍ਰੀ ਤ ਮਖਿਜਾ ਦੀ ਅਗਵਾਈ ਵਿਚ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕਰਕੇ ਧਰਨਾ ਮਾਰਿਆ ਗਿਆ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਕਮਿਊਨਿਟੀ ਹੈਲਥ ਅਫ਼ਸਰਾਂ ਨਾਲ ਕੀਤਾ ਵਾਅਦਾ ਤੋੜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕਈ ਮੀਟਿੰਗਾਂ ਦੌਰਾਨ 5000 ਰੁਪਏ ਮਹੀਨਾਵਾਰ ਤਨਖ਼ਾਹ ਵਾਧੇ ਦਾ ਭਰੋਸਾ ਦਿੱਤਾ ਗਿਆ ਸੀ ਪਰ 22 ਜੁਲਾਈ ਨੂੰ ਜਾਰੀ ਹੁਕਮਾਂ ਰਾਹੀਂ ਇਸ ਨੂੰ ਤਨਖ਼ਾਹ ਵਿਚ ਸ਼ਾਮਿਲ ਕਰਨ ਦੀ ਬਜਾਏ ‘ਇੰਨਸੈਂਟਿਵ’ ਦੇ ਰੂਪ ਵਿਚ ਲਾਗੂ ਕਰ ਦਿੱਤਾ ਗਿਆ ਅਤੇ ਇਸ ਨਾਲ ‘ਬੈਂਚਮਾਰਕ’ ਦੀ ਸ਼ਰਤ ਜੋੜ ਦਿੱਤੀ ਗਈ। ਇਸ ਤੋਂ ਬਾਅਦ 4 ਅਗਸਤ ਨੂੰ ਜਾਰੀ ਨਵੀਆਂ ਹਦਾਇਤਾਂ ਵਿਚ ਹੋਰ ਸਖ਼ਤ ਸ਼ਰਤਾਂ ਲਗਾ ਦਿੱਤੀਆਂ ਗਈਆਂ, ਜਿਨ੍ਹਾਂ ਨੂੰ ਪੂਰਾ ਕਰਨਾ ਲਗਭਗ ਅਸੰਭਵ ਹੈ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ 10 ਅਗਸਤ ਨੂੰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਪੰਜਾਬ ਭਰ ਤੋਂ ਹਜ਼ਾਰਾਂ ਕਮਿਊਨਿਟੀ ਹੈਲਥ ਅਫ਼ਸਰ ਵਿਸ਼ਾਲ ਰੋਸ ਧਰਨਾ ਦੇਣਗੇ। ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਮਨੀਸ਼ਾ, ਬਲਦੇਵ ਸਿੰਘ, ਅੰਜੂ, ਰਮਨਦੀਪ ਕੌਰ, ਡਾ. ਸਤਿਨਾਮ ਸਿੰਘ, ਡਾ. ਪ੍ਰੇਮ ਸਿੰਘ ਅਤੇ ਪੈਰਾ ਮੈਡੀਕਲ ਯੂਨੀਅਨ ਦੇ ਆਗੂ ਨਰਿੰਦਰ ਸ਼ਰਮਾ, ਰਾਮ ਪ੍ਰਸਾਦ, ਕਰਨਜੀਤ ਸਿੰਘ ਅਤੇ ਵੱਡੀ ਸੰਖਿਆ ਵਿਚ ਸੀ.ਐੱਚ.ਓ. ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਤੋਂ ਆਈ 16 ਕਿੱਲੋ ਹੈਰੋਇਨ ਸਮੇਤ 4 ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਸੰਤ ਬਾਬਾ ਸੁੱਚਾ ਸਿੰਘ ਦੇ ਬਰਸੀ ਸਮਾਗਮ 15 ਤੋਂ-ਸੰਤ ਬਾਬਾ ਅਮੀਰ ਸਿੰਘ
Ad Position 24
No active advertisement