05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ਼੍ਰੋਮਣੀ ਕਮੇਟੀ ਗੁਰਬਾਣੀ ਪ੍ਰਸਾਰਨ ਸੰਬੰਧੀ ਸਥਿਤੀ ਸਪਸ਼ਟ ਕਰੇ-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 5 ਅਗਸਤ (ਪ੍ਰੋ. ਅਵਤਾਰ ਸਿੰਘ)-ਗੁਰਬਾਣੀ ਪ੍ਰਸਾਰਣ ਵਿਵਾਦ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਵੀਡੀਓ ਬਿਆਨ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਪ੍ਰਸਾਰਣ ਸੰਬੰਧੀ ਸਥਿਤੀ ਹੋਰ ਸਪੱਸ਼ਟ ਕਰਨ ਲਈ ਤਿੱਖੇ ਸਵਾਲ ਪੁੱਛੇ ਹਨ।

Ad Position 21
No active advertisement
ਅਜੀਤ ਡੈਸਕ 06-08-2026
ਚੰਡੀਗੜ੍ਹ, 5 ਅਗਸਤ (ਪ੍ਰੋ. ਅਵਤਾਰ ਸਿੰਘ)-ਗੁਰਬਾਣੀ ਪ੍ਰਸਾਰਣ ਵਿਵਾਦ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਵੀਡੀਓ ਬਿਆਨ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਪ੍ਰਸਾਰਣ ਸੰਬੰਧੀ ਸਥਿਤੀ ਹੋਰ ਸਪੱਸ਼ਟ ਕਰਨ ਲਈ ਤਿੱਖੇ ਸਵਾਲ ਪੁੱਛੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਲੋਂ ਗੁਰਬਾਣੀ ਪ੍ਰਸਾਰਨ ਸੰਬੰਧੀ ਦਿੱਤੇ ਸਪਸ਼ਟੀਕਰਨ ਨੂੰ ਲੈ ਕੇ ਪੁੱਛਿਆ ਹੈ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਆਪਣਾ ਚੈਨਲ ਸ਼ੁਰੂ ਕਰਨ ਦਾ ਸੰਦੇਸ਼ ਆਇਆ ਸੀ ਤਾਂ ਸ਼੍ਰੋਮਣੀ ਕਮੇਟੀ ਨੇ ਕੁਝ ਟੈਕਨੀਕਲ ਪ੍ਰੇਸ਼ਾਨੀਆਂ ਦਾ ਜ਼ਿਕਰ ਕੀਤਾ ਸੀ, ਜਿਸ ਕਰਕੇ ਉਨ੍ਹਾਂ ਨੂੰ ਜਦੋਂ ਤੱਕ ਆਪਣਾ ਚੈਨਲ ਨਹੀਂ ਸ਼ੁਰੂ ਹੁੰਦਾ, ਉਦੋਂ ਤੱਕ ਪਹਿਲਾਂ ਵਾਲੀ ਸਥਿਤੀ ਜਾਰੀ ਰੱਖਣ ਲਈ ਕਿਹਾ ਗਿਆ ਸੀ। ਇਸ ਦੇ ਤਹਿਤ 1 ਜੁਲਾਈ 2023 ਨੂੰ ਪੀ.ਟੀ.ਸੀ. ਚੈਨਲ ਦੇ ਖਤਮ ਹੋਏ ਇਕਰਾਰ ਨੂੰ ਤਾਂ ਜਾਰੀ ਰੱਖਿਆ ਗਿਆ ਪਰ ਉਨ੍ਹਾਂ ਵਲੋਂ ਦਿੱਤੀ ਜਾਂਦੀ ਦੋ ਕਰੋੜ ਰੁਪਏ ਸਾਲਾਨਾ ਫੀਸ ਵਸੂਲਣਾ ਕਿਉਂ ਬੰਦ ਕਰ ਦਿੱਤਾ ਗਿਆ? ਜੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੀ.ਟੀ.ਸੀ. ਮੁਫ਼ਤ ਸੇਵਾ ਕਰ ਰਿਹਾ ਹੈ ਤਾਂ ਇਹ ਸੇਵਾ ਹੋਰ ਵੀ ਕਈ ਚੈਨਲ ਕਰਨ ਲਈ ਤਿਆਰ ਹਨ, ਫਿਰ ਸੇਵਾ ਦੇ ਖੇਤਰ ਵਿਚ ਪੀ.ਟੀ.ਸੀ. ਦਾ ਏਕਾਧਿਕਾਰ ਕਿਉਂ ਹੈ?
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਸੜਕਾਂ ’ਤੇ ਵਗਦਾ ਨਾਹੱਕ ਖ਼ੂਨ, ਸਾਂਝੀ ਜਵਾਬਦੇਹੀ ਦੀ ਲੋੜ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵਲੋਂ ਮੁੱਖ ਮੰਤਰੀ ਨਿਵਾਸ ਨਜ਼ਦੀਕ ਰੋਸ ਧਰਨਾ
Ad Position 24
No active advertisement