ਧਾਰਾ -370 ਨੂੰ ਰੱਦ ਕਰਨ ਬਾਅਦ ਜੰਮੂ - ਕਸ਼ਮੀਰ , ਲੱਦਾਖ ’ ਚ ਵਿਆਪਕ ਬਦਲਾਅ ਆਇਆ - ਪ੍ਰਧਾਨ ਮੰਤਰੀ
ਕਿਹਾ, ਦੋਵੇਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵਿਕਾਸ ਲਈ ਸਰਕਾਰ ਵਚਨਬੱਧ
ਨਵੀਂ ਦਿੱਲੀ, 5 ਅਗਸਤ (ਪੀ. ਟੀ.
ਨਵੀਂ ਦਿੱਲੀ, 5 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ 2019 ਵਿਚ ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਦੇ ਜੀਵਨ ਵਿਚ ਵਿਆਪਕ ਬਦਲਾਅ ਆਇਆ ਹੈ। ਜਿਸ ਵਿਚ ਬੁਨਿਆਦੀ ਢਾਂਚੇ ਦਾ ਵਿਸਥਾਰ ਅਤੇ ਸਿੱਖਿਆ, ਸਿਹਤ ਸੰਭਾਲ, ਉੱਦਮਤਾ ਅਤੇ ਖੇਡ ਖੇਤਰਾਂ ਵਿਚ ਮੌਕਿਆਂ ’ਚ ਵਾਧਾ ਹੋਇਆ ਹੈ। ਧਾਰਾ 370 ਨੂੰ ਰੱਦ ਕਰਨ ਦੀ ਸੱਤਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਵਿਕਾਸ ਲਈ ਵਚਨਬੱਧ ਹੈ। ਨਾਲ ਹੀ ਇਹ ਯਕੀਨੀ ਬਣਾਉਣ ਲਈ ਵੀ ਵਚਨਬੱਧ ਹੈ ਕਿ ਹਰ ਨਾਗਰਿਕ ਨੂੰ ਵੱਡੇ ਸੁਪਨੇ ਦੇਖਣ, ਉਨ੍ਹਾਂ ਨੂੰ ਪ੍ਰਾਪਤ ਕਰਨ ਅਤੇ ਵਿਕਸਿਤ ਭਾਰਤ ਦੇ ਨਿਰਮਾਣ ’ਚ ਯੋਗਦਾਨ ਪਾਉਣ ਦਾ ਮੌਕਾ ਮਿਲੇ। ਉਨ੍ਹਾਂ ਕਿਹਾ ਕਿ ਦੋਵਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਬੁਨਿਆਦੀ ਢਾਂਚੇ ਦਾ ਵਿਸਥਾਰ ਹੋਇਆ ਹੈ, ਜਦੋਂ ਕਿ ਸਿੱਖਿਆ, ਸਿਹਤ ਸੰਭਾਲ, ਉੱਦਮਤਾ ਅਤੇ ਖੇਡਾਂ ਵਰਗੇ ਖੇਤਰਾਂ ਵਿੱਚ ਮੌਕੇ ਵਧੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਵੇਂ ਉਹ ਔਰਤਾਂ ਹੋਣ ਜਾਂ ਹਾਸ਼ੀਏ ‘ਤੇ ਧੱਕੇ ਗਏ ਭਾਈਚਾਰੇ, ਜਿਨ੍ਹਾਂ ਨੂੰ ਦਹਾਕਿਆਂ ਤੋਂ ਆਪਣੇ ਬੁਨਿਆਦੀ ਸੰਵਿਧਾਨਕ ਅਧਿਕਾਰਾਂ ਤੋਂ ਵਾਂਝਾ ਰੱਖਿਆ ਗਿਆ ਸੀ, ਉਨ੍ਹਾਂ ਨੂੰ ਭਾਰਤ ਦੇ ਸੰਵਿਧਾਨ ਦੀ ਪੂਰੀ ਵਰਤੋਂ ਕਾਰਨ ਸਸ਼ਕਤ ਬਣਾਇਆ ਗਿਆ ਹੈ। ਐਕਸ ‘ਤੇ ਇੱਕ ਪੋਸਟ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੱਤ ਸਾਲ ਪਹਿਲਾਂ ਅੱਜ ਦੇ ਦਿਨ ਧਾਰਾ 370 ਅਤੇ 35( A ) ਇਤਿਹਾਸ ਬਣ ਗਏ, ਜੋ ਜੰਮੂ-ਕਸ਼ਮੀਰ ਦੇ ਨਾਲ-ਨਾਲ ਲੱਦਾਖ ਦੀ ਯਾਤਰਾ ਵਿਚ ਇੱਕ ਨਿਰਣਾਇਕ ਨਵਾਂ ਅਧਿਆਇ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਾਲ 5 ਅਗਸਤ ਹੋਰ ਵੀ ਮਹੱਤਵਪੂਰਨ ਹੈ ਕਿਉਂਕਿ ਇਹ ਉਹ ਸਾਲ ਹੈ ਜਦੋਂ ਰਾਸ਼ਟਰ ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਵਰ੍ਹੇਗੰਢ ਮਨਾ ਰਿਹਾ ਹੈ। ਰਾਸ਼ਟਰੀ ਏਕਤਾ ਪ੍ਰਤੀ ਉਨ੍ਹਾਂ ਦੀ ਜੀਵਨ ਭਰ ਦੀ ਵਚਨਬੱਧਤਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ। ਉਨ੍ਹਾਂ ਨੇ ਦਹਾਕੇ ਪਹਿਲਾਂ ਜੋ ਸੁਪਨਾ ਦੇਖਿਆ ਸੀ, ਉਹ 5 ਅਗਸਤ, 2019 ਨੂੰ ਇਤਿਹਾਸਕ ਰੂਪ ਨਾਲ ਪੂਰਾ ਹੋਇਆ ਸੀ।