06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਚੰਡੀਗੜ੍ਹ, 5 ਅਗਸਤ (ਅਜੀਤ ਬਿਊਰੋ)-ਇਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 152 ਹੋਰ ਗਊਸਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸਾਲਾਵਾਂ ਦੀ ਕੁੱਲ ਗਿਣਤੀ 518 ਹੋ ਜਾਵੇਗੀ।

Ad Position 21
No active advertisement
ਅਜੀਤ ਡੈਸਕ 06-08-2026
ਚੰਡੀਗੜ੍ਹ, 5 ਅਗਸਤ (ਅਜੀਤ ਬਿਊਰੋ)-ਇਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 152 ਹੋਰ ਗਊਸਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸਾਲਾਵਾਂ ਦੀ ਕੁੱਲ ਗਿਣਤੀ 518 ਹੋ ਜਾਵੇਗੀ।ਇਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਵਿਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਗਊਸਾਲਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਵੇਲੇ 366 ਗਊਸਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਹੁਣ 152 ਹੋਰ ਗਊਸਾਲਾਵਾਂ ਨੂੰ ਵੀ ਇਸ ਸੁਵਿਧਾ ਦੇ ਘੇਰੇ ਵਿਚ ਲਿਆਂਦਾ ਜਾਵੇਗਾ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਬਿਜਲੀ ਅਤੇ ਸਕੱਤਰ ਪਸ਼ੂ ਪਾਲਣ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਵਲੋਂ ਜਲੰਧਰ ਛਾਉਣੀ ਬ੍ਰਿਜ ਵਰਕਸ਼ਾਪ ’ਚ ਛਾਪਾ 66 ਹਜ਼ਾਰ ਰਿਸ਼ਵਤ ਮੰਗਣ ਦੇ ਦੋਸ਼ ’ਚ ਸੀਨੀਅਰ ਸੈਕਸ਼ਨ ਇੰਜੀਨੀਅਰ... ਅਗਲੀ ਖ਼ਬਰ ਤਿੰਨ ਥਾਣਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਪੇਪਰ ਲੀਕ ਖ਼ਿਲਾਫ਼ ਵਿਧਾਨ ਸਭਾ ਦਾ ਘਿਰਾਓ ਕਰਨ ਜਾਂਦੇ ਪੰਜਾਬ ਯੂਥ ਕਾਂਗਰਸ...
Ad Position 24
No active advertisement