ਪਾਕਿਸਤਾਨ ’ਚ ਪੱਤਰਕਾਰਾਂ ’ਤੇ ਲਗਾਈਆਂ ਗਈਆਂ ਪਾਬੰਦੀਆਂ
ਅੰਮ੍ਰਿਤਸਰ, 5 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਵਿਦੇਸ਼ੀ ਮੀਡੀਆ ਅਦਾਰਿਆਂ ਲਈ ਕੰਮ ਕਰਨ ਵਾਲੇ ਪਾਕਿਸਤਾਨੀ ਪੱਤਰਕਾਰਾਂ ’ਤੇ ਕਈ ਨਵੀਆਂ ਪਾਬੰਦੀਆਂ ਲਗਾਈਆਂ ਹਨ। ਇਸ ਦੇ ਤਹਿਤ ਕੌਮਾਂਤਰੀ ਸਮਾਚਾਰ ਸੰਗਠਨਾਂ ਲਈ ਕੰਮ ਕਰਨ ਵਾਲੇ ਪੱਤਰਕਾਰਾਂ ਨੂੰ ਰਿਪੋਰਟਿੰਗ ਲਈ ਇਸਲਾਮਾਬਾਦ, ਲਾਹੌਰ ਅਤੇ ਕਰਾਚੀ ਤੋਂ ਬਾਹਰ ਯਾਤਰਾ ਕਰਨ ਤੋਂ ਪਹਿਲਾਂ ਇਤਰਾਜ਼ ਨਹੀਂ ਸਰਟੀਫਿਕੇਟ (ਐੱਨ.
ਅੰਮ੍ਰਿਤਸਰ, 5 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਵਿਦੇਸ਼ੀ ਮੀਡੀਆ ਅਦਾਰਿਆਂ ਲਈ ਕੰਮ ਕਰਨ ਵਾਲੇ ਪਾਕਿਸਤਾਨੀ ਪੱਤਰਕਾਰਾਂ ’ਤੇ ਕਈ ਨਵੀਆਂ ਪਾਬੰਦੀਆਂ ਲਗਾਈਆਂ ਹਨ। ਇਸ ਦੇ ਤਹਿਤ ਕੌਮਾਂਤਰੀ ਸਮਾਚਾਰ ਸੰਗਠਨਾਂ ਲਈ ਕੰਮ ਕਰਨ ਵਾਲੇ ਪੱਤਰਕਾਰਾਂ ਨੂੰ ਰਿਪੋਰਟਿੰਗ ਲਈ ਇਸਲਾਮਾਬਾਦ, ਲਾਹੌਰ ਅਤੇ ਕਰਾਚੀ ਤੋਂ ਬਾਹਰ ਯਾਤਰਾ ਕਰਨ ਤੋਂ ਪਹਿਲਾਂ ਇਤਰਾਜ਼ ਨਹੀਂ ਸਰਟੀਫਿਕੇਟ (ਐੱਨ. ਓ. ਸੀ.) ਪ੍ਰਾਪਤ ਕਰਨ ਦੀ ਲੋੜ ਹੋਵੇਗੀ। ਇਹ ਨਵੇਂ ਉਪਾਅ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ‘ਚ ਸਥਾਨਕ ਚੋਣ ਪ੍ਰਕਿਰਿਆ ਦੌਰਾਨ ਵਿਰੋਧ ਪ੍ਰਦਰਸ਼ਨਾਂ, ਗੜਬੜੀਆਂ ਅਤੇ ਪਾਕਿਸਤਾਨੀ ਫ਼ੌਜ ਵਲੋਂ ਤਾਕਤ ਦੀ ਵਰਤੋਂ ਦੀਆਂ ਮੀਡੀਆ ਰਿਪੋਰਟਾਂ ਤੋਂ ਬਾਅਦ ਲਾਗੂ ਕੀਤੇ ਗਏ ਹਨ।