ਮੁਅੱਤਲ ਡੀ. ਆਈ. ਜੀ. ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਰਾਖਵਾਂ
ਚੰਡੀਗੜ੍ਹ, 5 ਅਗਸਤ (ਸੰਦੀਪ ਕੁਮਾਰ ਮਾਹਨਾ)-ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫ਼ਤਾਰ ਅਤੇ ਮੁਅੱਤਲ ਪੰਜਾਬ ਪੁਲਿਸ ਦੇ ਡੀ. ਆਈ.
ਚੰਡੀਗੜ੍ਹ, 5 ਅਗਸਤ (ਸੰਦੀਪ ਕੁਮਾਰ ਮਾਹਨਾ)-ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫ਼ਤਾਰ ਅਤੇ ਮੁਅੱਤਲ ਪੰਜਾਬ ਪੁਲਿਸ ਦੇ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਦੀ ਨਿਯਮਤ ਜ਼ਮਾਨਤ ਅਰਜ਼ੀ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਬੁੱਧਵਾਰ ਨੂੰ ਮਾਮਲੇ ਦੀ ਕਰੀਬ ਡੇਢ ਘੰਟੇ ਤੱਕ ਚੱਲੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ।ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਇਸ ਮਾਮਲੇ ਵਿਚ ਭੁੱਲਰ ਦੀ ਨਿਯਮਤ ਜ਼ਮਾਨਤ ਅਰਜ਼ੀ ਇਸ ਤੋਂ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਖਾਰਜ਼ ਕੀਤੀ ਜਾ ਚੁੱਕੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ ਪਰ ਉਥੇ ਵੀ ਉਨ੍ਹਾਂ ਨੂੰ ਨਿਯਮਤ ਜ਼ਮਾਨਤ ਨਹੀਂ ਮਿਲੀ ਸੀ। ਹਾਲਾਂਕਿ, 10 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਇਹ ਛੋਟ ਦਿੱਤੀ ਸੀ ਕਿ ਜੇਕਰ ਦੋ ਮਹੀਨਿਆਂ ਦੇ ਅੰਦਰ ਉਨ੍ਹਾਂ ਖ਼ਿਲਾਫ਼ ਮੁਕੱਦਮੇ ਦੀ ਸੁਣਵਾਈ ਸ਼ੁਰੂ ਨਹੀਂ ਹੁੰਦੀ ਤਾਂ ਉਹ ਮੁੜ ਸਮਰੱਥ ਅਦਾਲਤ ’ਚ ਨਿਯਮਤ ਜ਼ਮਾਨਤ ਲਈ ਅਰਜ਼ੀ ਦੇ ਸਕਦੇ ਹਨ।