ਪੇਪਰ ਲੀਕ ਖ਼ਿਲਾਫ਼ ਵਿਧਾਨ ਸਭਾ ਦਾ ਘਿਰਾਓ ਕਰਨ ਜਾਂਦੇ ਪੰਜਾਬ ਯੂਥ ਕਾਂਗਰਸ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)-ਪੇਪਰ ਲੀਕ ਖ਼ਿਲਾਫ਼ ਵਿਧਾਨ ਸਭਾ ਦਾ ਘਿਰਾਓ ਕਰਨ ਜਾਂਦੇ ਪੰਜਾਬ ਯੂਥ ਕਾਂਗਰਸ ਆਗੂਆਂ ਉਤੇ ਚੰਡੀਗੜ੍ਹ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ ਅਤੇ ਵਿਧਾਨ ਸਭਾ ਵੱਲ ਵੱਧਦੇ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੂੰ ਪੁਲਿਸ ਵਲੋਂ ਹਿਰਾਸਤ ’ਚ ਲੈ ਲਿਆ ਗਿਆ। ਪੰਜਾਬ ਯੂਥ ਕਾਂਗਰਸ ਵਲੋਂ ਪੇਪਰ ਲੀਕ ਮਾਮਲਿਆਂ ਦੇ ਵਿਰੋਧ ਵਿਚ ਕਾਂਗਰਸ ਭਵਨ ਤੋਂ ਪੰਜਾਬ ਵਿਧਾਨ ਸਭਾ ਵੱਲ ਜਾਣ ਲਈ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਚ
ਚੰਡੀਗੜ੍ਹ ਸੈਕਟਰ 15 ਵਿਖੇ ਪੰਜਾਬ ਯੂਥ ਕਾਂਗਰਸ ਦੇ ਵਿਧਾਨ ਸਭਾ ਵੱਲ ਮਾਰਚ ਨੂੰ ਬੈਰੀਕੇਡ ਲਗਾ ਕੇ ਰੋਕਦੀ ਚੰਡੀਗੜ੍ਹ ਪੁਲਿਸ। ਤਸਵੀਰ : ਗੁਰਿੰਦਰ ਸਿੰਘ
06-08-2026
ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)-ਪੇਪਰ ਲੀਕ ਖ਼ਿਲਾਫ਼ ਵਿਧਾਨ ਸਭਾ ਦਾ ਘਿਰਾਓ ਕਰਨ ਜਾਂਦੇ ਪੰਜਾਬ ਯੂਥ ਕਾਂਗਰਸ ਆਗੂਆਂ ਉਤੇ ਚੰਡੀਗੜ੍ਹ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ ਅਤੇ ਵਿਧਾਨ ਸਭਾ ਵੱਲ ਵੱਧਦੇ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੂੰ ਪੁਲਿਸ ਵਲੋਂ ਹਿਰਾਸਤ ’ਚ ਲੈ ਲਿਆ ਗਿਆ। ਪੰਜਾਬ ਯੂਥ ਕਾਂਗਰਸ ਵਲੋਂ ਪੇਪਰ ਲੀਕ ਮਾਮਲਿਆਂ ਦੇ ਵਿਰੋਧ ਵਿਚ ਕਾਂਗਰਸ ਭਵਨ ਤੋਂ ਪੰਜਾਬ ਵਿਧਾਨ ਸਭਾ ਵੱਲ ਜਾਣ ਲਈ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿੱਬ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁੱਭੀ ਨੇ ਕੀਤੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਜਿਵੇਂ ਹੀ ਕਾਂਗਰਸੀ ਪ੍ਰਦਰਸ਼ਨਕਾਰੀ ਵਿਧਾਨ ਸਭਾ ਵੱਲ ਵਧਣ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਕਾਂਗਰਸ ਭਵਨ ਦੇ ਨੇੜੇ ਹੀ ਬੈਰੀਕੇਡ ਲਾ ਕੇ ਰੋਕ ਲਿਆ ਪਰ ਜਦੋਂ ਉਹ ਅੱਗੇ ਵੱਧਣ ਦੀ ਜ਼ਿੱਦ ਉੱਤੇ ਅੜੇ ਰਹੇ ਤਾਂ ਚੰਡੀਗੜ੍ਹ ਪੁਲਿਸ ਵਲੋਂ ਉਨ੍ਹਾਂ ’ਤੇ ਪਾਣੀਆਂ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਜਦੋਂ ਪ੍ਰਦਰਸ਼ਨਕਾਰੀ ਫਿਰ ਵੀ ਨਾ ਰੁਕੇ ਤਾਂ ਪੁਲਿਸ ਵਲੋਂ ਕਈਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ।