05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਜੀਲੈਂਸ ਬਿਊਰੋ ਵਲੋਂ ਇਕ ਲੱਖ ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਕਾਬੂ

ਚੰਡੀਗੜ੍ਹ, 5 ਅਗਸਤ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਰ. ਆਈ.

Ad Position 21
No active advertisement
ਗ੍ਰਿਫ਼ਤਾਰ ਸੀਨੀਅਰ ਸਹਾਇਕ ਨਾਲ ਵਿਜੀਲੈਂਸ ਬਿਊਰੋ ਦੀ ਟੀਮ। 06-08-2026
ਚੰਡੀਗੜ੍ਹ, 5 ਅਗਸਤ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਰ. ਆਈ. ਏ. ਸ਼ਾਖਾ, ਡੀ.ਸੀ. ਦਫ਼ਤਰ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚਿਤ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਇਕ ਵਾਸੀ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਸਕਾਈ ਰੌਕ ਵੈਲਫੇਅਰ ਸੁਸਾਇਟੀ, ਸੈਕਟਰ 111/112, ਮੁਹਾਲੀ ਵਿਖੇ ਨਿਲਾਮੀ ਪਲਾਟ ਦਿਵਾਉਣ ਬਦਲੇ 8,00,000 ਰੁਪਏ ਬਤੌਰ ਰਿਸ਼ਵਤ ਮੰਗੇ ਸਨ । ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਐਸ. ਏ. ਐਸ. ਨਗਰ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸੰਬੰਧ ਵਿਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਐਸ. ਏ. ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਉੱਤਰ ਪ੍ਰਦੇਸ਼ ਤੋਂ ਆਮਦ ਘਟਣ ਨਾਲ ਖੰਡ ਦੀਆਂ ਕੀਮਤਾਂ ਵਿਚ ਤੇਜ਼ੀ ਜਾਰੀ ਇਕ ਮਹੀਨੇ ਵਿਚ 800 ਤੋਂ ਲੈ ਕੇ 1000 ਰੁਪਏ ਕੁਇੰ... ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਨਵੇਂ ਰਾਜ ਸਭਾ ਮੈਂਬਰਾਂ ਨਾਲ ਮੁਲਾਕਾਤ
Ad Position 24
No active advertisement