‘ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 5 ਮੈਂਬਰੀ ਸੰਸਦੀ ਬੋਰਡ ਦਾ ਗਠਨ
ਬਾਬਾ ਬਕਾਲਾ, 6 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਨੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜ ਮੈਂਬਰੀ ਸੰਸਦੀ ਬੋਰਡ ਦਾ ਗਠਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਬਾਪੂ ਤਰਸੇਮ ਸਿੰਘ ਵਲੋਂ ਜਾਰੀ ਹੁਕਮਾਂ ਅਨੁਸਾਰ ਇਹ ਬੋਰਡ ਪਾਰਟੀ ਦੀਆਂ ਮਹੱਤਵਪੂਰਨ ਨੀਤੀਗਤ ਅਤੇ ਸੰਗਠਨਾਤਮਕ ਗਤੀਵਿਧੀਆਂ ਸਬੰਧੀ ਫ਼ੈਸਲੇ ਲੈਣ ਦੇ ਨਾਲ-ਨਾਲ ਪਾਰਟੀ ਦੀ ਭਵਿੱਖੀ ਰਣਨੀਤੀ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ।
ਬਾਬਾ ਬਕਾਲਾ, 6 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਨੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜ ਮੈਂਬਰੀ ਸੰਸਦੀ ਬੋਰਡ ਦਾ ਗਠਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਬਾਪੂ ਤਰਸੇਮ ਸਿੰਘ ਵਲੋਂ ਜਾਰੀ ਹੁਕਮਾਂ ਅਨੁਸਾਰ ਇਹ ਬੋਰਡ ਪਾਰਟੀ ਦੀਆਂ ਮਹੱਤਵਪੂਰਨ ਨੀਤੀਗਤ ਅਤੇ ਸੰਗਠਨਾਤਮਕ ਗਤੀਵਿਧੀਆਂ ਸਬੰਧੀ ਫ਼ੈਸਲੇ ਲੈਣ ਦੇ ਨਾਲ-ਨਾਲ ਪਾਰਟੀ ਦੀ ਭਵਿੱਖੀ ਰਣਨੀਤੀ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ।ਪਾਰਟੀ ਵਲੋਂ ਜਾਰੀ ਪੱਤਰ ‘ਚ ਕਿਹਾ ਗਿਆ ਹੈ ਕਿ ਸੰਗਠਨਾਤਮਕ ਮਜ਼ਬੂਤੀ, ਵਿਸਥਾਰ ਅਤੇ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਹੋਰ ਸਰਗਰਮ ਬਣਾਉਣ ਦੇ ਉਦੇਸ਼ ਨਾਲ ਇਸ ਸੰਸਦੀ ਬੋਰਡ ਦਾ ਗਠਨ ਕੀਤਾ ਗਿਆ ਹੈ। ਬੋਰਡ ਵੱਖ-ਵੱਖ ਹਲਕਿਆਂ ਵਿਚ ਪਾਰਟੀ ਦੇ ਪ੍ਰਚਾਰ-ਪ੍ਰਸਾਰ, ਮੈਂਬਰਸ਼ਿਪ ਮੁਹਿੰਮ, ਸੰਗਠਨ ਦੇ ਵਿਸਥਾਰ ਅਤੇ ਲੋਕ ਸੇਵਾ ਨਾਲ ਸੰਬੰਧਿਤ ਕਾਰਜਾਂ ਦੀ ਨਿਗਰਾਨੀ ਵੀ ਕਰੇਗਾ। ਪਾਰਟੀ ਵਲੋਂ ਬਣਾਏ ਗਏ ਸੰਸਦੀ ਬੋਰਡ ਵਿਚ ਕਾਬਲ ਸਿੰਘ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੁਖਵਿੰਦਰ ਸਿੰਘ ਅਗਵਾਣ, ਬਾਬੂ ਸਿੰਘ ਬਰਾੜ, ਸੁਖਪ੍ਰੀਤ ਸਿੰਘ ਉਦੋਕੇ ਅਤੇ ਪ੍ਰਗਟ ਸਿੰਘ ਸੰਧੂ ਨੂੰ ਬੋਰਡ ਦਾ ਮੈਂਬਰ ਬਣਾਇਆ ਗਿਆ ਹੈ।