ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸ਼ਕਤੀ ਨਗਰ ਵਿਚ ਇਕ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਉਮਰ 22 ਸਾਲ ਦੇ ਕਰੀਬ ਹੈ ਪਰ ਹਾਲ ਦੀ ਘੜੀ ਉਸ ਦੀ ਸ਼ਨਾਖਤ ਨਹੀਂ ਕੀਤੀ ਜਾ ਸਕੀ ਹੈ।
ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸ਼ਕਤੀ ਨਗਰ ਵਿਚ ਇਕ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਉਮਰ 22 ਸਾਲ ਦੇ ਕਰੀਬ ਹੈ ਪਰ ਹਾਲ ਦੀ ਘੜੀ ਉਸ ਦੀ ਸ਼ਨਾਖਤ ਨਹੀਂ ਕੀਤੀ ਜਾ ਸਕੀ ਹੈ। ਅੱਜ ਨਿਊ ਸ਼ਕਤੀ ਨਗਰ ਦੀ ਗਲੀ ਨੰਬਰ ਚਾਰ ਵਿਚ ਕੁਝ ਲੋਕਾਂ ਨੇ ਜਦੋਂ ਨੌਜਵਾਨ ਦੀ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਥਾਣਾ ਟਿੱਬਾ ਦੇ ਐਸ.ਐਚ.ਓ. ਗਗਨਦੀਪ ਸਿੰਘ ਅਤੇ ਹੋਰ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਐਸ.ਐਚ.ਓ. ਨੇ ਦੱਸਿਆ ਕਿ ਪੁਲਿਸ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਮ੍ਰਿਤਕ ਦੀ ਸ਼ਨਾਖਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਸਿਰ ‘ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਉਸ ਦੀ ਲਾਸ਼ ਨੂੰ ਇਕ ਚਾਦਰ ਨਾਲ ਲਪੇਟਿਆ ਹੋਇਆ ਸੀ।