ਪੰਜਾਬ ਵਿਚ ਮੀਂਹ ਤੇ ਹਵਾਵਾਂ ਕਾਰਨ ਤਾਪਮਾਨ ’ਚ ਗਿਰਾਵਟ
ਚੰਡੀਗੜ੍ਹ, 6 ਅਗਸਤ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਵਿਚ ਅੱਜ ਸਵੇਰ ਵੇਲੇ ਤੋਂ ਬੱਦਲ ਛਾਏ ਰਹੇ ਅਤੇ 6 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਿਆ, ਜਦੋਂਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਝੱਖੜ ਝੁੱਲਿਆ। ਸੂਬੇ ਵਿਚ ਲਗਾਤਾਰ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਦਿਨ ਦੇ ਤਾਪਮਾਨ ਵਿਚ 2.
ਚੰਡੀਗੜ੍ਹ, 6 ਅਗਸਤ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਵਿਚ ਅੱਜ ਸਵੇਰ ਵੇਲੇ ਤੋਂ ਬੱਦਲ ਛਾਏ ਰਹੇ ਅਤੇ 6 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਿਆ, ਜਦੋਂਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਝੱਖੜ ਝੁੱਲਿਆ। ਸੂਬੇ ਵਿਚ ਲਗਾਤਾਰ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਦਿਨ ਦੇ ਤਾਪਮਾਨ ਵਿਚ 2.2 ਡਿਗਰੀ ਸੈਲੀਅਸ ਦੀ ਗਿਰਾਵਟ ਆ ਗਈ ਹੈ।ਮੌਸਮ ਵਿਭਾਗ ਵਲੋਂ ਪੰਜਾਬ ਵਿਚ 7 ਤੋਂ 12 ਅਗਸਤ ਤੱਕ ਮੌਸਮ ਖ਼ਰਾਬ ਹੋਣ ਸੰਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਪਰ ਵੱਖ-ਵੱਖ ਥਾਵਾਂ ’ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਵਿਭਾਗ ਅਨੁਸਾਰ ਚੰਡੀਗੜ੍ਹ ਸਮੇਤ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਅਤੇ ਫ਼ਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਪਿਆ, ਜਦੋਂਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਮੋਗਾ, ਐਸ.ਏ.ਐਸ. ਨਗਰ, ਪਟਿਆਲਾ, ਸੰਗਰੂਰ ਵਿਚ ਦਰਮਿਆਨਾ ਮੀਂਹ ਪਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਅਤੇ ਫਰੀਦਕੋਟ ਵਿਚ 45 ਕਿਲੋਮੀਟਰ ਪ੍ਰਤੀ ਘੰਟੇ ਦੀਆਂ ਤੇਜ਼ ਹਵਾਵਾਂ ਚੱਲੀਆਂ। ਸੂਬੇ ’ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰੂਪਨਗਰ ਵਿਚ ਦਰਜ ਕੀਤਾ ਗਿਆ।