ਗਊ ਸੇਵਾ ਕਮਿਸ਼ਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ
ਮਾਮਲਾ, ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਗਊਸ਼ਾਲਾਵਾਂ ਦਾ ਬਿਜਲੀ ਦਾ ਬਿੱਲ ਮੁਆਫ਼ ਕਰਨ ਦਾ
ਸੰਗਰੂਰ, 6 ਅਗਸਤ (ਧੀਰਜ ਪਸੋਰੀਆ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 518 ਰਜਿਸਟਰਡ ਗਊਸ਼ਾਲਾਵਾਂ ਦਾ ਹੁਣ ਤੱਕ ਦਾ ਬਿਜਲੀ ਦਾ ਬਿੱਲ ਮੁਆਫ਼ ਕਰ ਦਿੱਤਾ ਹੈ । ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਵਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਸੂਬਾ ਸਰਕਾਰ ਵਲੋਂ ਪੂਰਾ ਕਰ ਦਿੱਤਾ ਗਿਆ ਹੈ।
ਸੰਗਰੂਰ, 6 ਅਗਸਤ (ਧੀਰਜ ਪਸੋਰੀਆ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 518 ਰਜਿਸਟਰਡ ਗਊਸ਼ਾਲਾਵਾਂ ਦਾ ਹੁਣ ਤੱਕ ਦਾ ਬਿਜਲੀ ਦਾ ਬਿੱਲ ਮੁਆਫ਼ ਕਰ ਦਿੱਤਾ ਹੈ । ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਵਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਸੂਬਾ ਸਰਕਾਰ ਵਲੋਂ ਪੂਰਾ ਕਰ ਦਿੱਤਾ ਗਿਆ ਹੈ।ਲੱਖਾ ਨੇ ਦੱਸਿਆ ਕੇ ਸੂਬੇ ਵਿਚ 366 ਗਊਸ਼ਾਲਾਵਾਂ ਸਰਕਾਰ ਦੀ ਇਸ ਸਹੂਲਤ ਦਾ ਲਾਭ ਲੈ ਰਹੀਆਂ ਸਨ, ਹੁਣ ਭਗਵੰਤ ਮਾਨ ਸਰਕਾਰ ਨੇ 152 ਹੋਰ ਗੂਊਸ਼ਾਲਾਵਾਂ ਨੂੰ ਇਹ ਸਹੂਲਤ ਦੇ ਦਿੱਤੀ ਹੈ। ਹੁਣ ਇਨ੍ਹਾਂ ਸਾਰੀਆਂ ਰਜਿਸਟਰਡ 518 ਗਊਸ਼ਾਲਾਵਾਂ ਦਾ ਹੁਣ ਤੱਕ ਦਾ ਬਿਜਲੀ ਦਾ ਬਿੱਲ ਮੁਆਫ਼ ਕਰ ਦਿੱਤਾ ਗਿਆ ਹੈ। ਲੱਖਾ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਉਤੇ ਘੁੰਮ ਰਹੇ ਬੇਸਹਾਰਾ ਗਊਧਨ ਨਾਲ ਆਉਂਦੀ ਵੱਡੀ ਸਮੱਸਿਆ ਨੂੰ ਕਾਫੀ ਹੱਦ ਤੱਕ ਘਟਾਉਣ ਵਿਚ ਪੰਜਾਬ ਦੀਆਂ ਗਊਸ਼ਾਲਾਵਾਂ ਦਾ ਬਹੁਤ ਵੱਡਾ ਰੋਲ ਹੈ।ਸੂਬਾ ਸਰਕਾਰ ਦੇ ਇਸ ਫੈਸਲੇ ਉਤੇ ਵੱਡੀ ਗਿਣਤੀ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਦੇ ਨਾਲ ਨਾਲ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ,ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੌਬੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭਪਿੰਦਰ ਸਿੰਘ ਨਹਿਲ, ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਜ਼ੋਨਲ ਮੀਡੀਆ ਇੰਚਾਰਜ ਅਬਜਿੰਦਰ ਸਿੰਘ ਸੰਘਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ, ਧਰਮਿੰਦਰ ਤਿਵਾੜੀ ਹਰਿੰਦਰ ਬਾਵਾ, ਟਿੰਕਲ ਗਰਗ, ਹਰਦੀਪ ਬਾਹੀਆ ਅਤੇ ਹੋਰਨਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਹੈ।