‘ ਸੋਈ’ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਰੋਸ ਪ੍ਰਦਰਸ਼ਨ ਅਤੇ ਧਰਨਾ
ਸਰਕਾਰ ਪਾਰਦਰਸ਼ੀ ਤੇ ਭਰੋਸੇਯੋਗ ਭਰਤੀ ਪ੍ਰਣਾਲੀ ਯਕੀਨੀ ਬਣਾਏ-ਸੁਖਬੀਰ
ਪਟਿਆਲਾ, 6 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਉਤੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਸੋਈ) ਵਲੋਂ ਪੇਪਰ ਲੀਕ, ਸਰਕਾਰੀ ਭਰਤੀਆਂ ਵਿਚ ਕਥਿਤ ਘਪਲੇਬਾਜ਼ੀਆਂ ਦੇ ਵਿਰੋਧ ’ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ‘ਸੋਈ’ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਅਤੇ ‘ਸੋਈ’ ਮਾਲਵਾ ਜ਼ੋਨ-3 ਦੇ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਵਲੋਂ ਕੀਤੀ ਗਈ।
ਪ
ਪੰਜਾਬੀ ਯੂਨੀਵਰਸਿਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ, ਨਾਲ ਹੋਰ ਆਗੂ। ਤਸਵੀਰ : ਪ੍ਰਭਨੂਰ ਸਿੰਘ
07-08-2026
ਪਟਿਆਲਾ, 6 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਉਤੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਸੋਈ) ਵਲੋਂ ਪੇਪਰ ਲੀਕ, ਸਰਕਾਰੀ ਭਰਤੀਆਂ ਵਿਚ ਕਥਿਤ ਘਪਲੇਬਾਜ਼ੀਆਂ ਦੇ ਵਿਰੋਧ ’ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ‘ਸੋਈ’ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਅਤੇ ‘ਸੋਈ’ ਮਾਲਵਾ ਜ਼ੋਨ-3 ਦੇ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਵਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਅੱਜ ਸਭ ਤੋਂ ਵੱਡੇ ਸੰਕਟ ਵਿਚ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰੀ ਭਰਤੀਆਂ ਦੇ ਪੇਪਰ ਲੀਕ ਹੋ ਰਹੇ ਹਨ ਅਤੇ ਦੂਜੇ ਪਾਸੇ ਭਰਤੀ ਪ੍ਰਕਿਰਿਆ ’ਤੇ ਲਗਾਤਾਰ ਸਵਾਲ ਖੜ੍ਹੇ ਹੋ ਰਹੇ ਹਨ, ਜਿਸ ਕਾਰਨ ਲੱਖਾਂ ਮਿਹਨਤੀ ਨੌਜਵਾਨਾਂ ਦਾ ਭਰੋਸਾ ਟੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਇਸ਼ਤਿਹਾਰਾਂ ਅਤੇ ਦਾਅਵਿਆਂ ਦੀ ਬਜਾਏ ਪਾਰਦਰਸ਼ੀ ਅਤੇ ਭਰੋਸੇਯੋਗ ਭ ਰਤੀ ਪ੍ਰਣਾਲੀ ਯਕੀਨੀ ਬਣਾਉਣੀ ਚਾਹੀਦੀ ਹੈ। ਇਸ ਮੌਕੇ ‘ਸੋਈ’ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨ੍ਹਾ, ‘ਸੋਈ’ ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ, ‘ਸੋਈ’ ਦੇ ਸਕੱਤਰ ਜਨਰਲ ਮਨਵਿੰਦਰ ਸਿੰਘ ਵੜੈਚ, ਜਿਲਾ ਪ੍ਰਧਾਨ ਅਮਿਤ ਸਿੰਘ ਰਾਠੀ ਅਤੇ ਪਟਿਆਲਾ ਜ਼ਿਲ੍ਹੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੀ।ਆਗੂਆਂ ਨੇ ਇਕ ਸੁਰ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ‘ਸੋਈ’ ਆਉਣ ਵਾਲੇ ਸਮੇਂ ਵਿਚ ਸੂਬਾ ਪੱਧਰ ‘ਤੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ‘ਸੋਈ’ ਪ੍ਰਧਾਨ ਹੁਸਨਦੀਪ ਸਿੰਘ ਚਹਿਲ, ‘ਸੋਈ’ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਵਰਿੰਦਰ ਸਿੰਘ ਨਾਭਾ, ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ ਸਹਿਜਪ੍ਰੀਤ ਸਿੰਘ ਸਾਹਨੀ, ਜ਼ਿਲ੍ਹਾ ਪ੍ਰਧਾਨ ਫ਼ਤਿਹਗੜ੍ਹ ਸਾਹਿਬ ਸਹਿਜਪ੍ਰੀਤ ਸਿੰਘ ਧਾਲੀਵਾਲ ਤੇ ਹੋਰ ਆਗੂ ਮੌਜੂਦ ਸਨ।