ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੇ ਗੁਜਰਾਤ ਤੱਕ ਹੈਰੋਇਨ ਸਪਲਾਈ ਕਰਨ ਵਾਲਾ ਨਾਮੀ ਤਸਕਰ ਸਾਥੀ ਸਮੇਤ ਗ੍ਰਿਫ਼ਤਾਰ
560 ਗ੍ਰਾਮ ਹੈਰੋਇਨ, 3 ਪਿਸਤੌਲ ਤੇ ਕਾਰਤੂਸ ਬਰਾਮਦ
ਸੰਗਰੂਰ, 6 ਅਗਸਤ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)-ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਅਤੇ ਗੁਜਰਾਤ ਤੱਕ ਹੈਰੋਇਨ ਸਪਲਾਈ ਕਰਨ ਵਾਲੇ ਨਾਮੀ ਤਸਕਰ ਅਤੇ ਉਸ ਦੇ ਇਕ ਸਾਥੀ ਨੂੰ ਸੰਗਰੂਰ ਪੁਲਿਸ ਨੇ 560 ਗ੍ਰਾਮ ਹੈਰੋਇਨ, 3 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਐਸ.
ਪ
ਪ੍ਰੈੱਸ ਕਾਰਨਫ਼ਰੰਸ ਦੌਰਾਨ ਐਸ.ਐਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ, ਨਾਲ ਹੋਰ ਅਧਿਕਾਰੀ। ਤਸਵੀਰ : ਮੁਕੇਸ਼ ਕੁਮਾਰ
07-08-2026
ਸੰਗਰੂਰ, 6 ਅਗਸਤ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)-ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਅਤੇ ਗੁਜਰਾਤ ਤੱਕ ਹੈਰੋਇਨ ਸਪਲਾਈ ਕਰਨ ਵਾਲੇ ਨਾਮੀ ਤਸਕਰ ਅਤੇ ਉਸ ਦੇ ਇਕ ਸਾਥੀ ਨੂੰ ਸੰਗਰੂਰ ਪੁਲਿਸ ਨੇ 560 ਗ੍ਰਾਮ ਹੈਰੋਇਨ, 3 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਐਸ.ਐਸ . ਪੀ. ਸੰਗਰੂਰ ਡਾ. ਰਵਜੋਤ ਗਰੇਵਾਲ ਨੇ ਪ੍ਰੈੱਸ ਕਾਰਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਐਸ.ਪੀ. (ਡੀ) ਦਵਿੰਦਰ ਅੱਤਰੀ, ਡੀ.ਐਸ.ਪੀ. (ਡੀ) ਸੁਖਦੇਵ ਸਿੰਘ ਅਤੇ ਡੀ.ਐਸ.ਪੀ. ਦਲਬੀਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਇੰਚਾਰਜ਼ ਇੰਸਪੈਕਟਰ ਸੰਦੀਪ ਸਿੰਘ ਦੀ ਟੀਮ ਨੇ ਸੰਗਰੂਰ ਦੇ ਮਿਲਟਰੀ ਏਰੀਏ ਨੇੜਲੀ ਹਰੀਪੁਰਾ ਬਸਤੀ ਤੋਂ ਲੰਘੀ 1 ਅਗਸਤ ਨੂੰ ਸਿਮਰਨਜੀਤ ਸਿੰਘ ਮੋਗਲੀ ਵਾਸੀ ਕਿਸ਼ਨਪੁਰਾ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 510 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ਥਾਣਾ ਸਿਟੀ ਸੰਗਰੂਰ ਵਿਖੇ ਮਾਮਲਾ ਦਰਜ਼ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਿਮਰਨਜੀਤ ਸਿੰਘ ਮੋਗਲੀ ਨੂੰ ਹੈਰੋਇਨ ਦੀ ਸਪਲਾਈ ਗੁਰਪ੍ਰੀਤ ਸਿੰਘ ਭੈਰੋ ਵਾਸੀ ਅਜੀਤ ਨਗਰ ਸੰਗਰੂਰ ਵਲੋਂ ਕੀਤੀ ਜਾਂਦੀ ਹੈ, ਜਿਸ ਦੇ ਚੱਲਦਿਆਂ ਮੁਕੱਦਮੇ ਵਿਚ ਗੁਰਪ੍ਰੀਤ ਸਿੰਘ ਭੈਰੋ ਨੂੰ ਵੀ ਨਾਮਜ਼ਦ ਕੀਤਾ ਗਿਆ। ਐਸ.ਐਸ.ਪੀ ਨੇ ਦੱਸਿਆ ਕਿ ਸੰਗਰੂਰ ਦੇ ਸੁਨਾਮੀ ਗੇਟ ਤੋਂ ਭੈਰੋ ਨੂੰ ਗ੍ਰਿਫ਼ਤਾਰ ਕਰ ਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਪੁਲਿਸ ਰਿਮਾਂਡ ਦੌਰਾਨ ਭੈਰੋ ਦੀ ਨਿਸ਼ਾਨਦੇਹੀ ਉਤੇ ਸਥਾਨਕ ਸੋਹੀਆ ਰੋਡ ਸਥਿਤ ਗੰਦੇ ਨਾਲੇ ਕੋਲੋਂ 50 ਗ੍ਰਾਮ ਹੈਰੋਇਨ, 2 ਪਿਸਤੌਲ 32 ਬੌਰ ਸਮੇਤ 2 ਜਿੰਦਾ ਕਾਰਤੂਸ ਅਤੇ 1 ਪਿਸਤੌਲ 30 ਬੌਰ ਮਾਰਕਾ ਪੀ.ਐਕਸ. 5 ਸਮੇਤ 1 ਜਿੰਦਾ ਕਾਰਤੂਸ ਬਰਾਮਦ ਕਰਵਾਏ ਗਏ। ਡਾ. ਗਰੇਵਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਭੈਰੋ ਕਾਫ਼ੀ ਲੰਮੇ ਸਮੇਂ ਤੋਂ ਵੱਡੇ ਪੱਧਰ ਉਤੇ ਨਸ਼ਾ ਤਸਕਰੀ ਦਾ ਧੰਦਾ ਕਰਦਾ ਆ ਰਿਹਾ ਸੀ ਅਤੇ ਇਸ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ 16 ਮੁਕੱਦਮੇ ਅਤੇ ਸਿਮਰਨਜੀਤ ਸਿੰਘ ਮੋਗਲੀ ਉਤੇ 4 ਮੁਕੱਦਮੇ ਦਰਜ਼ ਹਨ। ਉਨ੍ਹਾਂ ਦੱਸਿਆ ਕਿ ਭੈਰੋ ਨਸ਼ਾ ਤਸਕਰੀ ਦੇ ਕਈ ਮੁਕੱਦਮਿਆਂ ਵਿਚੋਂ ਭਗੌੜਾ ਹੋਣ ਕਰਕੇ ਮਹਾਰਾਸ਼ਟਰ ਦੇ ਮੁੰਬਈ ਅਤੇ ਗੁਜਰਾਤ ਇਲਾਕੇ ਵਿਚ ਚਲਾ ਗਿਆ ਸੀ।ਉਨ੍ਹਾਂ ਦੱਸਿਆ ਕਿ ਭੈਰੋ ਇਨ੍ਹਾਂ ਸੂਬਿਆਂ ਵਿਚ ਵੀ ਨਸ਼ਾ ਤਸਕਰੀ ਦਾ ਹੀ ਧੰਦਾ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਭੈਰੋ ਨੂੰ ਪਹਿਲਾਂ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ਼.) ਵਲੋਂ ਹੈਰੋਇਨ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਥੋਂ ਇਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ ਸੀ ਅਤੇ ਹੁਣ ਤੱਕ ਵੀ ਉਸ ਮੁਕੱਦਮੇ ਵਿਚੋਂ ਭਗੌੜਾ ਚੱਲ ਰਿਹਾ ਸੀ। ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਭੈਰੋ ਦੀ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ ਇਸ ਦੇ ਕੁਝ ਹੋਰ ਸਾਥੀਆਂ ਦੇ ਨਾਂਅ ਵੀ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਮੌਕੇ ਐਸ.ਪੀ. ਡੀ. ਦਵਿੰਦਰ ਅੱਤਰੀ, ਡੀ.ਐਸ.ਪੀ. (ਡੀ) ਸੁਖਦੇਵ ਸਿੰਘ ਅਤੇ ਡੀ.ਐਸ.ਪੀ. ਦਲਬੀਰ ਸਿੰਘ, ਸੀ.ਆਈ.ਏ. ਸਟਾਫ਼ ਇੰਚਾਰਜ਼ ਇੰਸਪੈਕਟਰ ਸੰਦੀਪ ਸਿੰਘ ਅਤੇ ਰੀਡਰ ਸਿਮਰਨਜੀਤ ਸਿੰਘ ਵੀ ਮੌਜੂਦ ਸਨ।