ਲਾਹੌਰ ਬੋਰਡ ਮੈਟ੍ਰਿਕ ਪ੍ਰੀਖਿਆਵਾਂ ’ਚ ਸਿੱਖ ਵਿਦਿਆਰਥੀ ਨੇ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ, 6 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪਹਿਲੇ ਸਰਕਾਰੀ ਸਿੱਖ ਡਾਕਟਰ ਮਿਮਪਾਲ ਸਿੰਘ ਦੇ ਪੁੱਤਰ ਓਂਕਾਰ ਸਿੰਘ ਨੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਦਿਆਂ ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀਆਂ ਸਾਲਾਨਾ ਮੈਟ੍ਰਿਕ ਪ੍ਰੀਖਿਆਵਾਂ ‘ਚ ਸੂਬੇ ਭਰ ‘ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਓਂਕਾਰ ਸਿੰਘ ਨੇ ਆਪਣੇ ਅਕਾਦਮਿਕ ਸਫ਼ਰ ਦੌਰਾਨ ਉਸ ਨੂੰ ਪ੍ਰੇਰਿਤ ਕਰਨ ਦਾ ਸਿਹਰਾ ਆਪਣੇ ਪਿਤਾ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਉਸ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਓ
ਓਂਕਾਰ ਸਿੰਘ ਆਪਣੇ ਪਿਤਾ ਡਾ. ਮਿਮਪਾਲ ਸਿੰਘ ਨਾਲ। ਤਸਵੀਰ ਰਾਹੀਂ : ਸੁਰਿੰਦਰ ਕੋਛੜ
07-08-2026
ਅੰਮ੍ਰਿਤਸਰ, 6 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪਹਿਲੇ ਸਰਕਾਰੀ ਸਿੱਖ ਡਾਕਟਰ ਮਿਮਪਾਲ ਸਿੰਘ ਦੇ ਪੁੱਤਰ ਓਂਕਾਰ ਸਿੰਘ ਨੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਦਿਆਂ ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀਆਂ ਸਾਲਾਨਾ ਮੈਟ੍ਰਿਕ ਪ੍ਰੀਖਿਆਵਾਂ ‘ਚ ਸੂਬੇ ਭਰ ‘ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਓਂਕਾਰ ਸਿੰਘ ਨੇ ਆਪਣੇ ਅਕਾਦਮਿਕ ਸਫ਼ਰ ਦੌਰਾਨ ਉਸ ਨੂੰ ਪ੍ਰੇਰਿਤ ਕਰਨ ਦਾ ਸਿਹਰਾ ਆਪਣੇ ਪਿਤਾ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਉਸ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਸ ਨੇ ਕਿਹਾ ਕਿ ਉਹ ਦਾ ਸੁਪਨਾ ਆਪਣੇ ਪਿਤਾ ਦੇ ਨਕਸ਼ੇ-ਕ ਦਮਾਂ ‘ਤੇ ਚੱਲਦਿਆਂ ਡਾਕਟਰ ਬਣਨਾ ਹੈ।ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਡਾ. ਮਿਮਪਾਲ ਸਿੰਘ ਨੇ ‘ਅਜੀਤ’ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਓਂਕਾਰ ਸਿੰਘ ਨੇ ਅਕਾਦਮਿਕ ਤੌਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਸ ਨੇ ਨੌਵੀਂ ਜਮਾਤ ਦੀਆਂ ਪ੍ਰੀਖਿਆਵਾਂ ‘ਚ ਵੀ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਉਹ ਪਿਛਲੇ ਦੋ ਸਾਲਾਂ ਤੋਂ ਪੜ੍ਹਾਈ ‘ਚ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਓਂਕਾਰ ਸਿੰਘ ਨੇ ਇਸਲਾਮਿਕ ਸਟੱਡੀਜ਼ ਅਤੇ ਪਵਿੱਤਰ ਕੁਰਾਨ ਦੇ ਅਨੁਵਾਦ ’ਚ ਪੂਰੇ ਅੰਕ ਪ੍ਰਾਪਤ ਕੀਤੇ ਹਨ। ਤਮਗਾ-ਏ-ਇਮਤਿਆਜ਼ ਪ੍ਰਾਪਤਕਰਤਾ ਡਾ. ਮਿਮਪਾਲ ਸਿੰਘ ਨੇ ਆਪਣੇ ਪੁੱਤਰ ਦੀ ਸ਼ਾਨਦਾਰ ਸਫਲਤਾ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਓਂਕਾਰ ਸਿੰਘ ਦੀ ਇਹ ਪ੍ਰਾਪਤੀ ਦਰਸਾਉਂਦੀ ਹੈ ਕਿ ਪਾਕਿ ‘ਚ ਵਿਦਿਆਰਥੀਆਂ ਦੀ ਸਫ਼ਲਤਾ ਦਾ ਨਿਰਣਾ ਧਰਮ ਦੀ ਬਜਾਏ ਯੋਗਤਾ ਦੇ ਆਧਾਰ ’ਤੇ ਕੀਤਾ ਜਾਂਦਾ ਹੈ।