ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉੱਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 6 ਅਗਸਤ (ਜਗਤਾਰ ਸਿੰਘ)- ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ । ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ,ਕਮਿਸ਼ਨ ਵੱਲੋਂ ਦੇਸ਼ ਭਰ ਵਿਚ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕੀਤੇ ਜਾ ਰਹੇ ਯਤਨਾਂ ਤੋਂ ਜਾਣੂ ਕਰਵਾਇਆ।
ਨਵੀਂ ਦਿੱਲੀ, 6 ਅਗਸਤ (ਜਗਤਾਰ ਸਿੰਘ)- ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ । ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ,ਕਮਿਸ਼ਨ ਵੱਲੋਂ ਦੇਸ਼ ਭਰ ਵਿਚ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕੀਤੇ ਜਾ ਰਹੇ ਯਤਨਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕਮਿਸ਼ਨ, ਸਫ਼ਾਈ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ, ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਿਹਾ ਹੈ। ਹਰਦੀਪ ਸਿੰਘ ਗਿੱਲ ਨੇ ਪੰਜਾਬ ਦੇ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ‘ਤੇ ਹੋਏ ਪੁਲਿਸ ਲਾਠੀਚਾਰਜ ਦਾ ਮਾਮਲਾ ਵੀ ਗ੍ਰਹਿ ਮੰਤਰੀ ਦੇ ਧਿਆਨ ਵਿਚ ਲਿਆਂਦਾ ਅਤੇ ਗ੍ਰਹਿ ਮੰਤਰੀ ਨੂੰ ਇਸ ਮਾਮਲੇ ਵਿਚ ਕਮਿਸ਼ਨ ਵੱਲੋਂ ਕੀਤੀ ਗਈ ਕਾਰਵਾਈ ਅਤੇ ਜਾਰੀ ਕੀਤੇ ਗਏ ਨਿਰਦੇਸ਼ਾਂ ਬਾਰੇ ਵੀ ਜਾਣੂ ਕਰਵਾਇਆ। ਮੁਲਾਕਾਤ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦਾ ਸਨਮਾਨ, ਸੁਰੱਖਿਆ ਅਤੇ ਭਲਾਈ ਕੇਂਦਰ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਸਮਾਜ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਹਰ ਸੰਭਵ ਯਤਨ ਅੱਗੇ ਵੀ ਜਾਰੀ ਰਹਿਣਗੇ।ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਸਫ਼ਾਈ ਕਰਮਚਾਰੀਆਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਵੱਖ-ਵੱਖ ਭਲਾਈ ਯੋਜਨਾਵਾਂ ਰਾਹੀਂ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਲਈ ਪ੍ਰਭਾਵਸ਼ਾਲੀ ਯਤਨ ਕੀਤੇ ਜਾ ਰਹੇ ਹਨ।