06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਜੰਤਰ ਮੰਤਰ ਦੇ ਪ੍ਰਦਰਸ਼ਨਕਾਰੀਆਂ ਦਾ ਅੱਤਵਾਦੀ ਗਰੋਹ ਨਾਲ ਕੋਈ ਸੰਬੰਧ ਨਹੀਂ-ਭੁੱਲਰ ਕਿਹਾ, ਸੋਸ਼ਲ ਮੀਡੀਆ ’ਤੇ ਕੀਤੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੇ ਬਿਆਨ ਨੂੰ ਵਿਗਾੜਨ ਦੀ ਕੋਸ਼ਿਸ਼

ਅੰਮ੍ਰਿਤਸਰ, 6 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨ 4 ਪੈਟਰੋਲ ਬੰਬ ਤੇ ਪਿਸਤੌਲਾਂ ਨਾਲ ਗ੍ਰਿਫ਼ਤਾਰ ਕੀਤੇ ਅੱਤਵਾਦੀ ਮਾਡਿਊਲ ਦੇ 9 ਮੈਂਬਰਾਂ ਦੀ ਖ਼ਬਰ ਨੂੰ ਕੁਝ ਸੋਸ਼ਲ ਮੀਡੀਆ ਹੈਂਡਲਾਂ ਦੇ ਚੋਣਵੇਂ ਕੱਟ-ਵੱਢ ਅਤੇ ਉਨ੍ਹਾਂ ਦੇ ਨਾਲ ਕੈਪਸ਼ਨਾਂ ਪੁਲਿਸ ਦੇ ਬਿਆਨ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਹੈ, ਜਦੋਂਕਿ ਦਿੱਲੀ ਦੇ ਜੰਤਰ ਮੰਤਰ ਦੇ ਪ੍ਰਦਰਸ਼ਨਕਾਰੀਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਕੋਈ ਸੰਬੰਧ ਨਹੀਂ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਰੋਧ ਪ੍ਰਦਰਸ਼ਨਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ ਨਾਂ ਕਿ ਇਸ ਦਾ ਹਿੱਸਾ ਸਨ।

Ad Position 21
No active advertisement
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ। 07-08-2026
ਅੰਮ੍ਰਿਤਸਰ, 6 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨ 4 ਪੈਟਰੋਲ ਬੰਬ ਤੇ ਪਿਸਤੌਲਾਂ ਨਾਲ ਗ੍ਰਿਫ਼ਤਾਰ ਕੀਤੇ ਅੱਤਵਾਦੀ ਮਾਡਿਊਲ ਦੇ 9 ਮੈਂਬਰਾਂ ਦੀ ਖ਼ਬਰ ਨੂੰ ਕੁਝ ਸੋਸ਼ਲ ਮੀਡੀਆ ਹੈਂਡਲਾਂ ਦੇ ਚੋਣਵੇਂ ਕੱਟ-ਵੱਢ ਅਤੇ ਉਨ੍ਹਾਂ ਦੇ ਨਾਲ ਕੈਪਸ਼ਨਾਂ ਪੁਲਿਸ ਦੇ ਬਿਆਨ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਹੈ, ਜਦੋਂਕਿ ਦਿੱਲੀ ਦੇ ਜੰਤਰ ਮੰਤਰ ਦੇ ਪ੍ਰਦਰਸ਼ਨਕਾਰੀਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਕੋਈ ਸੰਬੰਧ ਨਹੀਂ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਰੋਧ ਪ੍ਰਦਰਸ਼ਨਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ ਨਾਂ ਕਿ ਇਸ ਦਾ ਹਿੱਸਾ ਸਨ। ਇਹ ਪ੍ਰਗਟਾਵਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਰਦਿਆਂ ਦੱਸਿਆ ਕਿ ਜੰਤਰ ਮੰਤਰ ਪ੍ਰਦਰਸ਼ਨਾਂ ਨਾਲ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਜੋੜ ਕੇ ਗਲਤ ਪ੍ਰਭਾਵ ਦੇਣ ਦੀ ਕੋਸ਼ਿਸ ਕੀਤੀ ਗਈ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨ 4 ਅਗਸਤ ਨੂੰ ਕੀਤੀ ਪ੍ਰੈਸੱ ਕਾਨਫੰਰਸ ‘ਚ ਪੰਜਾਬ ਪੁਲਿਸ ਵਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਬਾਰੇ ਦੱਸਿਆ ਗਿਆ ਹੈ, ਜਦੋਂ ਕਿ ਸੋਸ਼ਲ ਮੀਡੀਆ ਦੇ ਇਕ ਹਿੱਸੇ ਨੇ ਪ੍ਰੈਸ ਕਾਨਫਰੰਸ ਨੂੰ ਇਸ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ, ਜੋ ਪਾਕਿ ਆਈ.ਐੱਸ.ਆਈ. ਸਮਰਪਿਤ ਅੱਤਵਾਦੀ ਮਾਡਿਊਲਾਂ ਨੂੰ ਨਵੀਂ ਦਿੱਲੀ ਵਿਚ ਜੰਤਰ ਮੰਤਰ ਪ੍ਰਦਰਸ਼ਨਾਂ ਨਾਲ ਜੋੜਨ ਦੀ ਕੋਸ਼ਿਸ਼ ਕਰਦਾ ਹੈ। ਪੁਲਿਸ ਦੇ ਇਕ ਬੁਲਾਰੇ ਨੇ ਅੱਜ ਸਪਸ਼ਟ ਕੀਤਾ ਕਿ ਇਸ ਪ੍ਰੈਸ ਕਾਨਫ਼ਰੰਸ ਵਿਚ ਕਿਹਾ ਗਿਆ ਸੀ ਕਿ ਗ੍ਰਿਫ਼ਤਾਰ ਕੀਤੇ ਗਏ ਕੁਝ ਵਿਅਕਤੀਆਂ ਨੇ ਜੰਤਰ-ਮੰਤਰ ਦਾ ਦੌਰਾ ਕੀਤਾ ਸੀ, ਰੇਕੀ ਕੀਤੀ ਸੀ ਅਤੇ ਪੈਟਰੋਲ ਬੰਬਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ। ਇਸ ਬਾਰੇ ਕੋਈ ਬਿਆਨ ਨਹੀਂ ਦਿੱਤਾ ਗਿਆ ਸੀ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਵਿਰੋਧ ਪ੍ਰਦਰਸ਼ਨਾਂ ਵਿਚ ਹਿੱਸਾ ਲਿਆ ਸੀ ਜਾਂ ਜੰਤਰ ਮੰਤਰ ਪ੍ਰਦਰਸ਼ਨਕਾਰੀਆਂ ਦਾ ਮਾਡਿਊਲ ਨਾਲ ਕੋਈ ਸੰਬੰਧ ਸੀ।
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 511.44 ਮੀਟਰ ਪਹੁੰਚਿਆ ਅਗਲੀ ਖ਼ਬਰ ਡਾ. ਵਿਜੇ ਸਤਬੀਰ ਸਿੰਘ ਵਲੋਂ ਨਾਂਦੇੜ ਹਵਾਈ ਅੱਡੇ ’ਤੇ ਅੰਤਰਰਾਸ਼ਟਰੀ ਟਰਮੀਨਲ ਦੇ ਨਿਰਮਾਣ ਦੇ ਫ਼ੈਸਲੇ ਦਾ ਸਵਾਗਤ
Ad Position 24
No active advertisement