06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੰਸਦ ਮੈਂਬਰ ਸੰਧੂ ਵਲੋਂ ਪੰਜਾਬ ਦੇ ਪੁਰਾਣੇ ਨਹਿਰੀ ਸਿਸਟਮ ਦੇ ਆਧੁਨਿਕੀਕਰਨ ਤੇ ਜਲ ਸਰੋਤਾਂ ਦੀ ਮੁੜ ਸੁਰਜੀਤੀ ਦੀ ਮੰਗ

ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)-ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿਚ ਜਲ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਦੇ ਨਹਿਰੀ ਸਿਸਟਮ ਦੇ ਆਧੁਨਿਕੀਕਰਨ ਅਤੇ ਜਲ ਸਰੋਤਾਂ ਦੀ ਮੁੜ ਸੁਰਜੀਤੀ ਲਈ ਵਿਸ਼ੇਸ਼ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਅਤੇ ਪੁਰਾਣੀਆਂ ਨਹਿਰਾਂ ਦੀ ਘਟਦੀ ਜਲ-ਸਮਰੱਥਾ ਕਾਰਨ ਸੂਬਾ ਗੰਭੀਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 07-08-2026
ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)-ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿਚ ਜਲ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਦੇ ਨਹਿਰੀ ਸਿਸਟਮ ਦੇ ਆਧੁਨਿਕੀਕਰਨ ਅਤੇ ਜਲ ਸਰੋਤਾਂ ਦੀ ਮੁੜ ਸੁਰਜੀਤੀ ਲਈ ਵਿਸ਼ੇਸ਼ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਅਤੇ ਪੁਰਾਣੀਆਂ ਨਹਿਰਾਂ ਦੀ ਘਟਦੀ ਜਲ-ਸਮਰੱਥਾ ਕਾਰਨ ਸੂਬਾ ਗੰਭੀਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਸੰਸਦ ਦੇ ਚੱਲ ਰਹੇ ਮੌਨਸੂਨ ਇਜਲਾਸ ਦੌਰਾਨ ਰਾਜ ਸਭਾ ’ਚ ਇਹ ਮੁੱਦਾ ਉਠਾਉਂਦਿਆਂ ਸੰਸਦ ਮੈਂਬਰ ਸੰਧੂ ਨੇ ਕਿਹਾ ਕਿ ਪੰਜਾਬ ਭਾਰਤ ਦਾ ਅੰਨ ਭੰਡਾਰ ਹੈ ਅਤੇ ਹਰੀ ਕ੍ਰਾਂਤੀ ਤੋਂ ਲੈ ਕੇ ਹੁਣ ਤੱਕ ਸੂਬੇ ਦੇ ਕਿਸਾਨਾਂ ਨੇ ਦੇਸ਼ ਦੀ ਅੰਨ ਸੁਰੱਖਿਆ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਪਰ ਅੱਜ ਪੰਜਾਬ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਅਤੇ ਗੰਭੀਰ ਜਲ ਸੰਕਟ ਵਰਗੀਆਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਦੀਆਂ ਬਹੁਤੀਆਂ ਨਹਿਰਾਂ ਪੁਰਾਣੀਆਂ ਹੋ ਚੁੱਕੀਆਂ ਹਨ ਅਤੇ ਗਾੜ ਜੰਮਣ, ਢਾਂਚਾਗਤ ਨੁਕਸਾਨ ਤੇ ਪਾਣੀ ਦੇ ਰਿਸਾਅ ਕਾਰਨ ਉਨ੍ਹਾਂ ਦੀ ਜਲ-ਸਮਰੱਥਾ ਘਟ ਗਈ ਹੈ। ਰੋਪੜ, ਹਰੀਕੇ, ਕੰਜਲੀ, ਕੇਸ਼ੋਪੁਰ, ਮੀਆਂਣੀ, ਨੰਗਲ, ਝੱਜਰ ਅਤੇ ਬਡੌਲੀ ਸਮੇਤ ਪੰਜਾਬ ਦੀਆਂ ਸਾਰੀਆਂ ਵੱਡੀਆਂ ਜਲਗਾਹਾਂ (ਵੈੱਟਲੈਂਡਜ਼) ਦੀ ਸਾਂਭ-ਸੰਭਾਲ, ਗਾੜ ਕੱਢਣ, ਮੁੜ ਸੁਰਜੀਤੀ ਅਤੇ ਜਲ-ਸਮਰੱਥਾ ਵਧਾਉਣ ਦੀ ਫੌਰੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਸਲਮਾਨ ਖ਼ਾਨ, ਅਲਵੀਰਾ ਤੇ ਹੋਰਨਾਂ ਨੂੰ ਚੰਡੀਗੜ੍ਹ ਅਦਾਲਤ ਵਲੋਂ ਸੰਮਨ ਅਗਲੀ ਖ਼ਬਰ ਸੁਖਵਿੰਦਰ ਸਿੰਘ ਅਗਵਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੰਸਦੀ ਬੋਰਡ ਮੈਂਬਰ ਨਿਯੁਕਤ
Ad Position 24
No active advertisement