06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਨੇਤਨਯਾਹੂ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਫ਼ੋਨ ’ਤੇ ਗੱਲਬਾਤ

ਪੱਛਮੀ ਏਸ਼ੀਆ ਦੇ ਘਟਨਾਕ੍ਰਮ ’ਤੇ ਕੀਤੀ ਚਰਚਾ ਨਵੀਂ ਦਿੱਲੀ, 6 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਹਮਰੁਤਬਾ ਇਜ਼ਰਾਈਲ ਦੇ ਬੈਂਜਾਮਿਨ ਨੇਤਨਯਾਹੂ ਨੇ ਫ਼ੋਨ ’ਤੇ ਗੱਲਬਾਤ ਕੀਤੀ ਅਤੇ ਪੱਛਮੀ ਏਸ਼ੀਆ ਦੀਆਂ ਘਟਨਾਵਾਂ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਦਫਤਰ ਨੇ ਦੱਸਿਆ ਕਿ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਈਲ ਵਿਸ਼ੇਸ਼ ਰਣਨੀਤਕ ਭਾਈਵਾਲੀ ’ਚ ਹੋ ਰਹੀ ਲਗਾਤਾਰ ਪ੍ਰਗਤੀ ਦੀ ਸਮੀਖਿਆ ਕੀਤੀ ਤੇ ਦੋਵਾਂ ਦੇਸ਼ਾਂ ਦੇ ਆਪਸੀ ਫਾਇਦੇ ਲਈ ਵੱਖ ਵੱਖ ਖੇਤਰਾਂ ’ਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।

Ad Position 21
No active advertisement
ਅਜੀਤ ਡੈਸਕ 07-08-2026
ਪੱਛਮੀ ਏਸ਼ੀਆ ਦੇ ਘਟਨਾਕ੍ਰਮ ’ਤੇ ਕੀਤੀ ਚਰਚਾ ਨਵੀਂ ਦਿੱਲੀ, 6 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਹਮਰੁਤਬਾ ਇਜ਼ਰਾਈਲ ਦੇ ਬੈਂਜਾਮਿਨ ਨੇਤਨਯਾਹੂ ਨੇ ਫ਼ੋਨ ’ਤੇ ਗੱਲਬਾਤ ਕੀਤੀ ਅਤੇ ਪੱਛਮੀ ਏਸ਼ੀਆ ਦੀਆਂ ਘਟਨਾਵਾਂ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਦਫਤਰ ਨੇ ਦੱਸਿਆ ਕਿ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਈਲ ਵਿਸ਼ੇਸ਼ ਰਣਨੀਤਕ ਭਾਈਵਾਲੀ ’ਚ ਹੋ ਰਹੀ ਲਗਾਤਾਰ ਪ੍ਰਗਤੀ ਦੀ ਸਮੀਖਿਆ ਕੀਤੀ ਤੇ ਦੋਵਾਂ ਦੇਸ਼ਾਂ ਦੇ ਆਪਸੀ ਫਾਇਦੇ ਲਈ ਵੱਖ ਵੱਖ ਖੇਤਰਾਂ ’ਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਬਾਅਦ ’ਚ ‘ਐਕਸ’ ’ਤੇ ਇਕ ਪੋਸਟ ’ਚ ਮੋਦੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਫੋਨ ਆਇਆ, ਅਸੀਂ ਭਾਰਤ-ਇਜ਼ਰਾਈਲ ਵਿਸ਼ੇਸ਼ ਰਣਨੀਤਕ ਭਾਈਵਾਲੀ ਦੇ ਵੱਖ ਵੱਖ ਪਹਿਲੂਆਂ ’ਤੇ ਪ੍ਰਗਤੀ ਦੀ ਸਮੀਖਿਆ ਕੀਤੀ, ਜੋ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ’ਤੇ ਵੀ ਗੱਲਬਾਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਡਾ. ਵਿਕਰਮਜੀਤ ਸਿੰਘ ਸਾਹਨੀ ਦੀ ਨਿਯੁਕਤੀ ਅਗਲੀ ਖ਼ਬਰ ਪੰਜਾਬ ਵਿਚ ਮੀਂਹ ਤੇ ਹਵਾਵਾਂ ਕਾਰਨ ਤਾਪਮਾਨ ’ਚ ਗਿਰਾਵਟ
Ad Position 24
No active advertisement