ਗੁਰਸਿਮਰਨ ਸਿੰਘ ਮੰਡ ਦੀ ਸਿੱਖ ਨੌਜਵਾਨਾਂ ਵਲੋਂ ਕੁੱਟਮਾਰ
ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਪਣੀਆਂ ਵੱਖ-ਵੱਖ ਕਾਰਵਾਈਆਂ ਅਤੇ ਵਿਵਾਦਤ ਬਿਆਨਾਂ ਕਾਰਨ ਹਮੇਸ਼ਾ ਚਰਚਾ ਵਿਚ ਰਹਿਣ ਵਾਲੇ ਆਗੂ ਗੁਰਸਿਮਰਨ ਸਿੰਘ ਮੰਡ ਦੀ ਹਰਿਆਣਾ ਦੇ ਸ਼ਹਿਰ ਅੰਬਾਲਾ ਸਥਿਤ ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਵਿਖੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਨੌਜਵਾਨਾਂ ਵਲੋਂ ਮੰਡ ਦੀ ਕਾਰ ਦੀ ਵੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ ਗਈ।
ਜ਼
ਜ਼ਖ਼ਮੀ ਹਾਲਤ ਵਿਚ ਕਾਰ ਵਿਚ ਬੈਠ ਰਿਹਾ ਗੁਰਸਿਮਰਨ ਸਿੰਘ ਮੰਡ।
08-08-2026
ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਪਣੀਆਂ ਵੱਖ-ਵੱਖ ਕਾਰਵਾਈਆਂ ਅਤੇ ਵਿਵਾਦਤ ਬਿਆਨਾਂ ਕਾਰਨ ਹਮੇਸ਼ਾ ਚਰਚਾ ਵਿਚ ਰਹਿਣ ਵਾਲੇ ਆਗੂ ਗੁਰਸਿਮਰਨ ਸਿੰਘ ਮੰਡ ਦੀ ਹਰਿਆਣਾ ਦੇ ਸ਼ਹਿਰ ਅੰਬਾਲਾ ਸਥਿਤ ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਵਿਖੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਨੌਜਵਾਨਾਂ ਵਲੋਂ ਮੰਡ ਦੀ ਕਾਰ ਦੀ ਵੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ ਗਈ। ਜਾਣਕਾਰੀ ਅਨੁਸਾਰ ਮੰਡ ਅੱਜ ਗੁਰਦੁਆਰਾ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੱਲ ਰਹੇ ਤਿੰਨ ਰੋਜ਼ਾ ਸਮਾਗਮਾਂ ਵਿਚ ਹਿੱਸਾ ਲੈਣ ਲਈ ਦੇਰ ਸ਼ਾਮ ਹੀ ਉਥੇ ਪਹੁੰਚੇ ਸਨ, ਜਿਉਂ ਹੀ ਕੁਝ ਸਿੱਖ ਨੌਜਵਾਨਾਂ ਨੇ ਉਨ੍ਹਾਂ ਨੂੰ ਉਥੇ ਦੇਖਿਆ ਤਾਂ ਉਨ੍ਹਾਂ ਨੇ ਮੰਡ ਨੂੰ ਸਿੱਖ ਵਿਰੋਧੀ ਬਿਆਨ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ। ਇਸ ਗੱਲ ਨੂੰ ਲੈ ਕੇ ਸਿੱਖ ਨੌਜਵਾਨਾਂ ਦਾ ਤਕਰਾਰ ਮੰਡ ਨਾਲ ਹੋ ਗਿਆ। ਹਾਲਾਂਕਿ, ਮੰਡ ਨੂੰ ਕੇਂਦਰ ਸਰਕਾਰ ਵਲੋਂ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਪ੍ਰਧਾਨ ਕੀਤੀ ਹੋਈ ਹੈ ਅਤੇ ਉਸ ਵਕਤ ਵੀ ਉਨ੍ਹਾਂ ਨਾਲ ਸੁਰੱਖਿਆ ਮੁਲਾਜ਼ਮ ਨਾਲ ਸਨ ਪਰ ਸਿੱਖ ਨੌਜਵਾਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੇ ਮੰਡ ਨੂੰ ਘੇਰ ਲਿਆ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਬੜੀ ਮੁਸ਼ਕਿਲ ਨਾਲ ਸੁਰੱਖਿਆ ਮੁਲਾਜ਼ਮ ਉਨ੍ਹਾਂ ਨੂੰ ਭੀੜ ਤੋਂ ਬਾਹਰ ਕੱਢ ਕੇ ਲੈ ਕੇ ਆਏ। ਮੰਡ ਰਾਜੀਵ ਗਾਂਧੀ ਦੇ ਬੁੱਤ ਨੂੰ ਆਪਣੀ ਦਸਤਾਰ ਨਾਲ ਸਾਫ ਕਰਨ ਤੋਂ ਬਾਅਦ ਚਰਚਾ ਵਿਚ ਆਏ ਸਨ ਅਤੇ ਉਨ੍ਹਾਂ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਲਗਾਤਾਰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ। ਇਨ੍ਹਾਂ ਧਮਕੀਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੋਈ ਹੈ। ਹਾਲ ਦੀ ਘੜੀ ਮੰਡ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਦਕਿ ਪੁਲਿਸ ਵਲੋਂ ਵੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।