08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

ਚੰਡੀਗੜ੍ਹ, 7 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵਿਚ ਅਹਿਮ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 2010 ਬੈਚ ਦੇ ਆਈ.

Ad Position 21
No active advertisement
ਅਜੀਤ ਡੈਸਕ 08-08-2026
ਚੰਡੀਗੜ੍ਹ, 7 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵਿਚ ਅਹਿਮ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 2010 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਵਾਧੂ ਚਾਰਜ ਸੌਂਪ ਦਿੱਤਾ ਹੈ। ਇਸ ਦੇ ਨਾਲ ਹੀ ਮੌਜੂਦਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਅਹੁਦੇ ਤੋਂ ਹਟਾ ਕੇ ਅਗਲੇ ਹੁਕਮਾਂ ਤੱਕ ਡੀ.ਜੀ.ਪੀ. ਦਫ਼ਤਰ ਵਿਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ।ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਹਰਮਨਬੀਰ ਸਿੰਘ ਆਪਣੇ ਮੌਜੂਦਾ ਅਹੁਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.), ਬਾਰਡਰ ਰੇਂਜ, ਅੰਮ੍ਰਿਤਸਰ ਦੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ। ਇਸ ਦੇ ਨਾਲ ਹੀ ਉਹ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਵਾਧੂ ਕਾਰਜਭਾਰ ਵੀ ਸੰਭਾਲਣਗੇ। ਸਰਕਾਰੀ ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਗੁਰਪ੍ਰੀਤ ਸਿੰਘ ਭੁੱਲਰ ਅਗਲੇ ਹੁਕਮਾਂ ਤੱਕ ਡੀ.ਜੀ.ਪੀ. ਦਫ਼ਤਰ ਵਿਚ ਰਿਪੋਰਟ ਕਰਨਗੇ ਅਤੇ ਉਨ੍ਹਾਂ ਦੀ ਅਗਲੀ ਤਾਇਨਾਤੀ ਸੰਬੰਧੀ ਵੱਖਰੇ ਹੁਕਮ ਜਾਰੀ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ, ਕਾਂਗਰਸ ਤੇ ‘ਆਪ’ ਦੇ ਕਈ ਆਗੂਆਂ ਨੇ ਫ਼ੜਿਆ ਭਾਜਪਾ ਦਾ ਪੱਲਾ ਅਗਲੀ ਖ਼ਬਰ ਗੁਰਸਿਮਰਨ ਸਿੰਘ ਮੰਡ ਦੀ ਸਿੱਖ ਨੌਜਵਾਨਾਂ ਵਲੋਂ ਕੁੱਟਮਾਰ
Ad Position 24