07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਗੁਰਬਾਣੀ ਪ੍ਰਸਾਰਨ ਮਾਮਲੇ ’ਚ ਸ਼੍ਰੋਮਣੀ ਕਮੇਟੀ ਪੰਥ ਨੂੰ ਗੁੰਮਰਾਹ ਕਰ ਰਹੀ-ਢੀਂਡਸਾ

ਲੌਂਗੋਵਾਲ, 7 ਅਗਸਤ (ਵਿਨੋਦ, ਖੰਨਾ)-ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਡਰਸ਼ਿਪ ’ਤੇ ਦੋਸ਼ ਲਾਇਆ ਹੈ ਕਿ ਇਸ ਮਾਮਲੇ ਵਿਚ ਵਾਰ-ਵਾਰ ਬਿਆਨ ਬਦਲ ਕੇ ਸਿੱਖ ਪੰਥ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਢੀਂਡਸਾ ਨੇ ਕਿਹਾ ਕਿ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਇਹ ਕਿਹਾ ਗਿਆ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਦਾ ਲਿੰਕ ਹਰ ਕਿਸੇ ਲਈ ਬਿਨਾਂ ਕਿਸੇ ਅਦਾਇਗੀ ਦੇ ਉਪਲਬਧ ਹੈ।

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਰਮਿੰਦਰ ਸਿੰਘ ਢੀਂਡਸਾ, ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ। ਤਸਵੀਰ : ਵਿਨੋਦ 08-08-2026
ਲੌਂਗੋਵਾਲ, 7 ਅਗਸਤ (ਵਿਨੋਦ, ਖੰਨਾ)-ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਡਰਸ਼ਿਪ ’ਤੇ ਦੋਸ਼ ਲਾਇਆ ਹੈ ਕਿ ਇਸ ਮਾਮਲੇ ਵਿਚ ਵਾਰ-ਵਾਰ ਬਿਆਨ ਬਦਲ ਕੇ ਸਿੱਖ ਪੰਥ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਢੀਂਡਸਾ ਨੇ ਕਿਹਾ ਕਿ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਇਹ ਕਿਹਾ ਗਿਆ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਦਾ ਲਿੰਕ ਹਰ ਕਿਸੇ ਲਈ ਬਿਨਾਂ ਕਿਸੇ ਅਦਾਇਗੀ ਦੇ ਉਪਲਬਧ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਕਿਸੇ ਚੈਨਲ ਨੇ ਉਸੇ ਲਿੰਕ ਰਾਹੀਂ ਗੁਰਬਾਣੀ ਪ੍ਰਸਾਰਨ ਕੀਤਾ ਹੈ ਤਾਂ ਹੁਣ ਉਸ ਖ਼ਿਲਾਫ਼ ਕੇਸ ਕਰਨ ਦੀ ਗੱਲ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਪ੍ਰਭਾਵ ਜਾਂਦਾ ਹੈ ਕਿ ਗੁਰਬਾਣੀ ਪ੍ਰਸਾਰਨ ਦੀ ਸਹੂਲਤ ਸਿਰਫ਼ ਇਕ ਖ਼ਾਸ ਜਾਂ ਪਸੰਦੀਦਾ ਚੈਨਲ ਤੱਕ ਸੀਮਤ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸਮੁੱਚੀ ਸਿੱਖ ਸੰਗਤ ਦੀ ਸਾਂਝੀ ਧਰੋਹਰ ਹੈ ਅਤੇ ਇਸ ਦੇ ਪ੍ਰਸਾਰਨ ਨੂੰ ਲੈ ਕੇ ਕਿਸੇ ਕਿਸਮ ਦੀ ਇਕਾਧਿਕਾਰਵਾਦੀ ਪਹੁੰਚ ਨਹੀਂ ਹੋਣੀ ਚਾਹੀਦੀ। ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਚਲਾਉਣ ਦੇ ਦਿੱਤੇ ਗਏ ਹੁਕਮਾਂ ਦੀ ਵੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਸਿਰਫ਼ ਯੂ-ਟਿਊਬ ਚੈਨਲ ਸ਼ੁਰੂ ਕਰ ਕੇ ਖਾਨਾਪੂਰਤੀ ਕੀਤੀ ਗਈ ਹੈ, ਜਦਕਿ ਜਿਸ ਸੈਟੇਲਾਈਟ ਚੈਨਲ ਦੀ ਲੋੜ ਸੀ, ਉਹ ਅਜੇ ਤੱਕ ਸ਼ੁਰੂ ਨਹੀਂ ਕੀਤਾ ਗਿਆ। ਢੀਂਡਸਾ ਨੇ ਕਿਹਾ ਕਿ ਜੇਕਰ ਕਿਸੇ ਇਕ ਪਰਿਵਾਰ ਦੇ ਸਿਆਸੀ ਜਾਂ ਨਿੱਜੀ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਅਜਿਹੇ ਫ਼ੈਸਲੇ ਕੀਤੇ ਜਾ ਰਹੇ ਹਨ ਤਾਂ ਸ਼੍ਰੋਮਣੀ ਕਮੇਟੀ ਦੀ ਲੀਡਰਸ਼ਿਪ ਨੂੰ ਖ਼ੁਦ ਵਿਚਾਰ ਕਰਨਾ ਚਾਹੀਦਾ ਹੈ ਕਿ ਉਹ ਪੰਥਕ ਹਿਤਾਂ ਦੇ ਪੱਖ ਵਿਚ ਕਿਥੇ ਖੜ੍ਹੀ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਰਾਮਪਾਲ ਸਿੰਘ ਬਹਿਣੀਵਾਲ ਅਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ, ਅਮਨ ਗੋਰੀਆ, ਮੱਖਣ ਸਿੰਘ ਸਰਪੰਚ, ਪੰਚ ਜਤਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਨੂੰਨ ਦੀ ਪੜ੍ਹਾਈ ਕਰ ਰਹੇ ਨੌਜਵਾਨ ਦੀ ‘ਚਿੱਟੇ’ ਕਾਰਨ ਮੌਤ ਅਗਲੀ ਖ਼ਬਰ ਪਟਿਆਲਾ ਦੇ ਨੌਜਵਾਨ ਦੀ ਅਮਰੀਕਾ ’ਚ ਗੋਲੀਆਂ ਮਾਰ ਕੇ ਹੱਤਿਆ
Ad Position 24