ਪਾਕਿ ’ਚ ਸੁਰੱਖਿਆ ਬਲਾਂ ਵਲੋਂ 10 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
ਅੰਮ੍ਰਿਤਸਰ, 7 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ’ਚ ਸੁਰੱਖਿਆ ਬਲਾਂ ਨੇ ਦੋ ਵੱਖ-ਵੱਖ ਕਾਰਵਾਈਆਂ ’ਚ 10 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਫ਼ੌਜ ਦੇ ਮੀਡੀਆ ਵਿੰਗ ਇੰਟਰ ਸਰਵਸਿਜ਼ ਪਬਲਿਕ ਰਿਲੇਸ਼ਨ (ਆਈ.
ਅੰਮ੍ਰਿਤਸਰ, 7 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ’ਚ ਸੁਰੱਖਿਆ ਬਲਾਂ ਨੇ ਦੋ ਵੱਖ-ਵੱਖ ਕਾਰਵਾਈਆਂ ’ਚ 10 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਫ਼ੌਜ ਦੇ ਮੀਡੀਆ ਵਿੰਗ ਇੰਟਰ ਸਰਵਸਿਜ਼ ਪਬਲਿਕ ਰਿਲੇਸ਼ਨ (ਆਈ. ਐੱਸ. ਪੀ. ਆਰ.) ਵਲੋਂ ਜਾਰੀ ਬਿਆਨ ਅਨੁਸਾਰ ਇਹ ਕਾਰਵਾਈ ਦੱਖਣੀ ਵਜ਼ੀਰਿਸਤਾਨ ਅਤੇ ਅੱਪਰ ਦੀਰ ਜ਼ਿਲ੍ਹਿਆਂ ’ਚ ਕੀਤੀ ਗਈ। ਅੱਤਵਾਦੀਆਂ ਨੇ ਦੱਖਣੀ ਵਜ਼ੀਰਿਸਤਾਨ ਦੇ ਆਜ਼ਮ ਵਾਰਸਕ ਖੇਤਰ ’ਚ ਸੁਰੱਖਿਆ ਚੌਕੀਆਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਫ਼ੌਜਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ‘ਚ 8 ਅੱਤਵਾਦੀ ਮਾਰੇ ਗਏ। ਅੱਪਰ ਦੀਰ ਜ਼ਿਲ੍ਹੇ ’ਚ ਇਕ ਹੋਰ ਆਪ੍ਰੇਸ਼ਨ ’ਚ ਦੋ ਅੱਤਵਾਦੀ ਮਾਰੇ ਗਏ। ਆਈ. ਐੱਸ. ਪੀ. ਆਰ. ਵਲੋਂ ਜਾਰੀ ਬਿਆਨ ਮੁਤਾਬਿਕ ਮਾਰੇ ਗਏ ਅੱਤਵਾਦੀਆਂ ਦੇ ਕਬਜ਼ੇ ‘ਚੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ। ਫ਼ੌਜ ਨੇ ਦਾਅਵਾ ਕੀਤਾ ਕਿ ਮਾਰੇ ਗਏ ਅੱਤਵਾਦੀ ਕਈ ਅੱਤਵਾਦੀ ਘਟਨਾਵਾਂ ਵਿਚ ਸ਼ਾਮਿਲ ਸਨ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਖੇਤਰ ‘ਚੋਂ ਅੱਤਵਾਦ ਦਾ ਪੂਰੀ ਤਰ੍ਹਾਂ ਖ਼ਾਤਮਾ ਨਹੀਂ ਹੋ ਜਾਂਦਾ।