ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ
ਤਲਵੰਡੀ ਸਾਬੋ, 7 ਅਗਸਤ (ਰਣਜੀਤ ਸਿੰਘ ਰਾਜੂ)-ਸਿੱਖ ਪੰਥ ਦੀਆਂ ਸਿਰਮੌਰ ਜਥੇਬੰਦੀਆਂ ‘ਚ ਸ਼ੁਮਾਰ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੂਰੀ ਸ਼ਰਧਾ, ਉਤਸ਼ਾਹ ਅਤੇ ਮਰਿਆਦਾ ਨਾਲ ਮਨਾਇਆ ਗਿਆ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਨਿਰਦੇਸ਼ਾਂ ਮੁਤਾਬਿਕ ਵਿਸ਼ਾਲ ਗੁਰਮਤਿ ਸਮਾਗਮ ਵੀ ਕਰਵਾਇਆ ਗਿਆ, ਜਿਸ ਚ ਉਹ ਕਿਸੇ ਕਾਰਨ ਭਾਵੇਂ ਖ਼ੁਦ ਸ਼ਾਮਿਲ ਨਹੀ ਹੋ ਸਕੇ ਪਰ ਪੰਥ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
ਪ
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰਨਾਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਟੇਕ ਸਿੰਘ ਧਨੌਲਾ।
08-08-2026
ਤਲਵੰਡੀ ਸਾਬੋ, 7 ਅਗਸਤ (ਰਣਜੀਤ ਸਿੰਘ ਰਾਜੂ)-ਸਿੱਖ ਪੰਥ ਦੀਆਂ ਸਿਰਮੌਰ ਜਥੇਬੰਦੀਆਂ ‘ਚ ਸ਼ੁਮਾਰ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੂਰੀ ਸ਼ਰਧਾ, ਉਤਸ਼ਾਹ ਅਤੇ ਮਰਿਆਦਾ ਨਾਲ ਮਨਾਇਆ ਗਿਆ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਨਿਰਦੇਸ਼ਾਂ ਮੁਤਾਬਿਕ ਵਿਸ਼ਾਲ ਗੁਰਮਤਿ ਸਮਾਗਮ ਵੀ ਕਰਵਾਇਆ ਗਿਆ, ਜਿਸ ਚ ਉਹ ਕਿਸੇ ਕਾਰਨ ਭਾਵੇਂ ਖ਼ੁਦ ਸ਼ਾਮਿਲ ਨਹੀ ਹੋ ਸਕੇ ਪਰ ਪੰਥ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਗੁਰਦੁਆਰਾ ਦਮਦਮਾ ਸਾਹਿਬ ਵਿਖੇ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਤਖ਼ਤ ਸਾਹਿਬ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਨੇ ਅਜੋਕੇ ਸਮੇਂ ਵਿਚ ਪੰਥ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਅਤੇ ਚੁਣੌਤੀਆਂ ‘ਤੇ ਗੰਭੀਰਤਾ ਨਾਲ ਵਿਚਾਰ ਪ੍ਰਗਟਾਉਂਦਿਆਂ ਸਮੁੱਚੀ ਕੌਮ ਨੂੰ ਇਕਜੁੱਟ ਹੋ ਕੇ ਪੰਥਕ ਸੰਸਥਾਵਾਂ ਦੀ ਚੜ੍ਹਦੀਕਲਾ ਅਤੇ ਕੌਮੀ ਏਕਤਾ ਲਈ ਡਟਣ ਦਾ ਸੱਦਾ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦਮਦਮੀ ਟਕਸਾਲ ਨੇ ਗੁਰਬਾਣੀ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਕੁਰਬਾਨੀਆਂ ਦਾ ਵੀ ਇਕ ਵਿਲੱਖਣ ਇਤਿਹਾਸ ਸਿਰਜਿਆ ਹੈ। ਸ਼ਹੀਦ ਬਾਬਾ ਦੀਪ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਅਤੇ 20ਵੀਂ ਸਦੀ ਦੇ ਮਹਾਨ ਜਰਨੈਲ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਕੁਰਬਾਨੀ ਇਸ ਦੀ ਪ੍ਰਤੱਖ ਉਦਾਹਰਨ ਹੈ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਗੁਰਦੁਆਰਾ ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਤੋਂ ਇਲਾਵਾ ਵੱਖ-ਵੱਖ ਬੁਲਾਰਿਆਂ ਨੇ ਵੀ ਟਕਸਾਲ ਦੇ ਪੰਥਕ ਯੋਗਦਾਨ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਗੁਰਪ੍ਰੀਤ ਸਿੰਘ ਝੱਬਰ ਅੰਤ੍ਰਿਗ ਮੈਂਬਰ ਸ਼੍ਰੋਮਣੀ ਕਮੇਟੀ, ਜਗਸੀਰ ਸਿੰਘ ਮਾਂਗੇਆਣਾ ਤੇ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਗਿਆਨੀ ਸੁਖਦੇਵ ਸਿੰਘ ਮੁੱਖ ਬੁਲਾਰਾ ਦਮਦਮੀ ਟਕਸਾਲ, ਗਿਆਨੀ ਸਾਹਿਬ ਸਿੰਘ ਦਮਦਮੀ ਟਕਸਾਲ, ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ, ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸਾਹਿਬ, ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਬਾਬਾ ਮੇਜਰ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡੀਆ ਤੇ ਬਾਬਾ ਦਲੇਰ ਸਿੰਘ, ਬਾਬਾ ਦਵਿੰਦਰ ਸਿੰਘ ਬੜੂੰ ਸਾਹਿਬ ਵਾਲਿਆਂ ਵਲੋਂ ਬਾਬਾ ਸੁਖਦੇਵ ਸਿੰਘ ਵੀਰ, ਬਾਬਾ ਬਲਜਿੰਦਰ ਸਿੰਘ ਤਰਨਾਦਲ, ਗਿਆਨੀ ਤੇਜਵੀਰ ਸਿੰਘ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਜਥੇਦਾਰ ਆਤਮਾ ਸਿੰਘ ਪ੍ਰਧਾਨ ਦਮਦਮੀ ਟਕਸਾਲ ਸੇਵਕ ਜਥਾ ਮਾਲਵਾ ਜ਼ੋਨ, ਬਾਬਾ ਚਮਕੌਰ ਸਿੰਘ ਭਦੌੜ, ਤਰਨਾ ਦਲ ਚਮਕੌਰ ਸਾਹਿਬ ਦੇ ਬਾਬਾ ਕੁਲਵਿੰਦਰ ਸਿੰਘ ਵਲੋਂ ਬਾਬਾ ਸਰਬਜੀਤ ਸਿੰਘ ਤੇ ਬਾਬਾ ਰਾਜੂ ਸਿੰਘ, ਬਾਬਾ ਦਰਸ਼ਨ ਸਿੰਘ ਫੱਤਾਮਾਲੋਕਾ, ਪ੍ਰਿੰਸੀਪਲ ਰਵਿੰਦਰ ਸਿੰਘ ਗੁਰਮਤਿ ਵਿਦਿਆਲਾ, ਭਾਈ ਕੁਲਦੀਪ ਸਿੰਘ ਤੇ ਪ੍ਰਕਾਸ਼ ਸਿੰਘ ਸਾਹੂਵਾਲਾ ਦੋਵੇਂ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਦਰਸ਼ਨ ਸਿੰਘ ਜਗਾ ਰਾਮ ਤੀਰਥ, ਜਥੇਦਾਰ ਗੁਰਤੇਜ ਸਿੰਘ ਜੋਧਪੁਰ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਕੁਲਦੀਪ ਸਿੰਘ ਪ੍ਰਧਾਨ ਸੇਵਕ ਜਥਾ ਹਰਿਆਣਾ, ਬਾਬਾ ਗੁਰਜੰਟ ਸਿੰਘ ਚੇਅਰਮੈਨ ਧਰਮ ਪ੍ਰਚਾਰ, ਜਗਤਾਰ ਸਿੰਘ ਸੇਖੂ ਜ਼ਿਲ੍ਹਾ ਪ੍ਰਧਾਨ ਸੇਵਕ ਜਥਾ ਬਠਿੰਡਾ, ਬੂਟਾ ਸਿੰਘ ਜ਼ਿਲ੍ਹਾ ਪ੍ਰਧਾਨ ਮਾਨਸਾ, ਭਾਈ ਗੁਰਮੀਤ ਸਿੰਘ ਕਿਸ਼ਨਗੜ੍ਹ ਰਾਜਸਥਾਨ, ਇੰਦਰਜੀਤ ਸਿੰਘ ਸ਼ਹਿਰੀ ਪ੍ਰਧਾਨ ਬਠਿੰਡਾ, ਜਥੇਦਾਰ ਗੁਰਮੀਤ ਸਿੰਘ ਤਲਵੰਡੀ ਸਾਬੋ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਸ਼ਾਮਿਲ ਰਹੀਆਂ। 07ਬੀਟੀਡੀ19, 20 ਅਤੇ 21 ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਟੇਕ ਸਿੰਘ ਧਨੌਲਾ, ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਹੋਰ ਸ਼ਖਸੀਅਤਾਂ। ਸਮੇਂ ਦੀ ਤਸਵੀਰ, ਸੰਬੋਧਨ ਕਰਦੇ ਜਥੇ: ਬਾਬਾ ਟੇਕ ਸਿੰਘ, ਸੰਬੋਧਨ ਕਰਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ। ਤਸਵੀਰਾਂ: ਰਣਜੀਤ ਸਿੰਘ ਰਾਜੂ