08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਕਤਲ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਬਲਜਿੰਦਰ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੇ ਇਲਾਕੇ ਵਿਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਹੋਈ ਮਾਮੂਲੀ ਤਕਰਾਰ ਨੇ ਉਸ ਵੇਲੇ ਹਿੰਸਕ ਰੂਪ ਧਾਰਨ ਕਰ ਲਿਆ, ਜਦੋਂ ਕੁਝ ਨੌਜਵਾਨਾਂ ਵਲੋਂ ਇਕ 18 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦੋਂਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਅੰਕੁਸ਼ ਵਾਸੀ ਸਰਹਿੰਦ ਸ਼ਹਿਰ ਵਜੋਂ ਹੋਈ ਹੈ, ਜੋ ਕਿ ਬੀ.

Ad Position 21
No active advertisement
ਅਜੀਤ ਡੈਸਕ 09-08-2026
ਫ਼ਤਹਿਗੜ੍ਹ ਸਾਹਿਬ, 8 ਅਗਸਤ (ਬਲਜਿੰਦਰ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੇ ਇਲਾਕੇ ਵਿਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਹੋਈ ਮਾਮੂਲੀ ਤਕਰਾਰ ਨੇ ਉਸ ਵੇਲੇ ਹਿੰਸਕ ਰੂਪ ਧਾਰਨ ਕਰ ਲਿਆ, ਜਦੋਂ ਕੁਝ ਨੌਜਵਾਨਾਂ ਵਲੋਂ ਇਕ 18 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦੋਂਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਅੰਕੁਸ਼ ਵਾਸੀ ਸਰਹਿੰਦ ਸ਼ਹਿਰ ਵਜੋਂ ਹੋਈ ਹੈ, ਜੋ ਕਿ ਬੀ.ਏ. ਦੂਜੇ ਸਾਲ ਦਾ ਵਿਦਿਆਰਥੀ ਸੀ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐਸ.ਐਚ.ਓ. ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਕਰੀਬ 4 ਵਜੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਮਾਮੂਲੀ ਤਕਰਾਰ ਹੋਈ ਸੀ, ਜੋ ਦੇਰ ਰਾਤ ਦੋਬਾਰਾ ਵੱਡੀ ਲੜਾਈ ਵਿਚ ਬਦਲ ਗਈ। ਪੁਲਿਸ ਨੇ ਮ੍ਰਿਤਕ ਦੇ ਚਚੇਰੇ ਭਰਾ ਰਣਜੋਧ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਦਰਜ ਕਰਕੇ 4 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਗ੍ਰਿਫ਼ਤਾਰੀ ਦੀ ਪ੍ਰਕਿਰਿਆ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਰਿਸ਼ਵਤ ਲੈਂਦਾ ‘ਐਂਟੀ ਫਰੌਡ ਸੈੱਲ’ ਦਾ ਇੰਚਾਰਜ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਫ਼ਰੀਦਕੋਟ ਦੀ ਟੀਮ ਨੇ ਕੀਤੀ ਕਾਰਵਾਈ ਅਗਲੀ ਖ਼ਬਰ ਸਾਬਕਾ ਸੈਨਿਕ ਦਾ ਕਤਲ-ਪਤਨੀ ਗ੍ਰਿਫ਼ਤਾਰ
Ad Position 24