08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਭਾਜਪਾ ਦੇਸ਼ ਨੂੰ ਤੋੜਨ ਵਿਚ ਲੱਗੀ ਹੋਈ-ਭੁਪੇਸ਼

ਮਲੇਰਕੋਟਲਾ, 8 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਮਲੇਰਕੋਟਲਾ ਵਿਖੇ ਕਾਂਗਰਸ ਵਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਤਹਿਤ ਮਲੇਰਕੋਟਲਾ ਤੋਂ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਂਤ ਅਖ਼ਤਰ ਦੀ ਅਗਵਾਈ ਹੇਠ ਇਕ ਵਿਸ਼ਾਲ ਰੈਲੀ ਕੀਤੀ ਗਈ, ਜਿਸ ’ਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਬੀਬਾ ਰਜ਼ੀਆ ਸੁਲਤਾਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਕਾਂਗਰਸੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭੁਪੇਸ਼ ਬਘੇਲ ਨੇ ਆਖਿਆ ਕਿ ਭਾਜਪਾ ਦੇਸ਼ ਨੂੰ ਤੋੜਨ ਦੇ ਵਿਚ ਲੱਗੀ ਹੋਈ ਹੈ।

Ad Position 21
No active advertisement
ਮਲੇਰਕੋਟਲਾ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਭੁਪੇਸ਼ ਬਘੇਲ, ਨਾਲ ਅਮਰਿੰਦਰ ਸਿੰਘ ਰਾਜਾ ਵੜਿੰਗ, ਰਜ਼ੀਆ ਸੁਲਤਾਨਾ, ਬੀਬਾ ਨਿਸ਼ਾਂਤ ਅਖ਼ਤਰ, ਗੁਰਜੋਤ ਸਿੰਘ ਢੀਂਡਸਾ, ਜਸਵੀਰ ਸਿੰਘ ਜੱਸੀ ਖੰਗੂੜਾ ਤੇ ਹੋਰ । ਤਸਵੀਰ : ਸਰੌਦ 09-08-2026
ਮਲੇਰਕੋਟਲਾ, 8 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਮਲੇਰਕੋਟਲਾ ਵਿਖੇ ਕਾਂਗਰਸ ਵਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਤਹਿਤ ਮਲੇਰਕੋਟਲਾ ਤੋਂ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਂਤ ਅਖ਼ਤਰ ਦੀ ਅਗਵਾਈ ਹੇਠ ਇਕ ਵਿਸ਼ਾਲ ਰੈਲੀ ਕੀਤੀ ਗਈ, ਜਿਸ ’ਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਬੀਬਾ ਰਜ਼ੀਆ ਸੁਲਤਾਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ।ਕਾਂਗਰਸੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭੁਪੇਸ਼ ਬਘੇਲ ਨੇ ਆਖਿਆ ਕਿ ਭਾਜਪਾ ਦੇਸ਼ ਨੂੰ ਤੋੜਨ ਦੇ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜੋ ਕੁਝ ਜੰਤਰ-ਮੰਤਰ ਵਿਚ ਸਰਕਾਰ ਵਲੋਂ ਕੀਤਾ ਗਿਆ, ਉਹ ਕਦੇ ਵੀ ਦੇਸ਼ ਦੇ ਹਿਤ ਵਿਚ ਨਹੀਂ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕੱਠ ਨੂੰ ਸੰਬੋਧਨ ਹੁੰਦਿਆਂ ਆਖਿਆ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਕਾਂਗਰਸ ਦੀ ਚੜ੍ਹਦੀ ਕਲਾ ਲਈ ਕੰਮ ਕਰੀਏ। ਉਨ੍ਹਾਂ ਆਖਿਆ ਕਿ ਸਾਰੇ ਵਰਕਰ ਧੜੇਬੰਦੀ ਤੋਂ ਉੱਪਰ ਉੱਠ ਕੇ ਕਾਂਗਰਸ ਦੀ ਸਰਕਾਰ ਬਣਾਉਣ ਲਈ ਜੁੱਟ ਜਾਈਏ। ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਆਗਾਮੀ ਚੋਣਾਂ ਵਿਚ ਕਾਂਗਰਸ ਨੂੰ ਜਿਤਾਉਣ ਦੀ ਅਪੀਲ ਕੀਤੀ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬੀਬਾ ਰਜ਼ੀਆ ਸੁਲਤਾਨਾ ਨੇ ਆਖਿਆ ਕਿ ਉਨ੍ਹਾਂ ਦੇ ਰਾਜਕਾਲ ਵੇਲੇ ਮਲੇਰਕੋਟਲਾ ਦਾ ਵੱਡੇ ਪੱਧਰ ’ਤੇ ਵਿਕਾਸ ਹੋਇਆ । ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਤੋਂ ਲੈ ਕੇ ਮੈਡੀਕਲ ਕਾਲਜ ਬਣਾਉਣ ਦੇ ਲਈ ਉਨ੍ਹਾਂ ਨੇ ਚਾਰਾਜੋਈ ਕੀਤੀ । ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਂਤ ਅਖ਼ਤਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਦੇ ਅੰਦਰ ਸਰਕਾਰ ਬਣਾਉਣ ਲਈ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦੇ ਤਹਿਤ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਹਲਕਾ ਅਮਰਗੜ੍ਹ ਦੇ ਅੰਦਰ ਕਿਸੇ ਵੀ ਇਕ ਆਗੂ ਨੂੰ ਉਮੀਦਵਾਰ ਬਣਾਉਣ ਲਈ ਪਹਿਲ ਕਰਨੀ ਚਾਹੀਦੀ ਹੈ। ਸੀਨੀਅਰ ਲੀਡਰਸ਼ਿਪ ਦੀ ਆਮਦ ਤੋਂ ਬਾਅਦ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਦੇ ਸਟੇਜ ’ਤੇ ਚੜ੍ਹਨ ਨੂੰ ਲੈ ਕੇ ਹੋਈ ਕਹਾ ਸੁਣੀ ਦੇ ਚੱਲਦਿਆਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਆਪ ਖ਼ੁਦ ਵਰਕਰਾਂ ਦੇ ਵਿੱਚ ਆ ਕੇ ਬੈਠ ਗਏ ਤੇ ਰੈਲੀ ਦਾ ਪੂਰਾ ਸਮਾਂ ਵਰਕਰਾਂ ਵਿਚ ਬੈਠੇ ਰਹੇ, ਜਿਸ ਨੂੰ ਲੈ ਕੇ ਵਰਕਰਾਂ ਵਿਚ ਚਰਚਾ ਹੁੰਦੀ ਰਹੀ । ਇਸ ਸਬੰਧੀ ਰਾਜਾ ਵੜਿੰਗ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਸਰਕਾਰ ਵਲੋਂ ਭੇਜਿਆ ਜਾਂਦਾ ਹੈ। ਇਸ ਮੌਕੇ ਚੇਅਰਮੈਨ ਗੁਰਜੋਤ ਸਿੰਘ ਢੀਂਡਸਾ, ਰਾਜ ਕੁਮਾਰ ਵੇਰਕਾ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਭੂਦਨ, ਬੀਬਾ ਅਮਨਦੀਪ ਸਿੰਘ ਖੰਗੂੜਾ, ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ, ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਕਾਂਤਾ ਕੁਠਾਲਾ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਝੁਨੇਰ, ਪ੍ਰਧਾਨ ਜਗਰੂਪ ਸਿੰਘ ਬਿੱਟੂ, ਮੁੱਖ ਬੁਲਾਰਾ ਅਨਵਾਰ ਮਹਿਬੂਬ, ਕਾਂਗਰਸੀ ਆਗੂ ਨਿਰਮਲਜੀਤ ਸਿੰਘ ਸੰਗਾਲੀ, ਰਸੀਦ ਮੋਮਨਾਬਾਦ, ਰੂਬਲ ਨਾਰੀਕੇ, ਪਿੰਦੂ ਕੰਗਣਵਾਲ, ਡਾ. ਕੁਲਵਿੰਦਰ ਸਿੰਘ ਗਿੱਲ, ਅਬਦੁਲ ਸਤਾਰ ਮਲੇਰਕੋਟਲਾ, ਗੁਰਸ਼ਰਨ ਸਿੰਘ ਪੰਧੇਰ, ਸਰਬਜੀਤ ਸਿੰਘ ਝੰਮਟ, ਪਵਿੱਤਰ ਸਿੰਘ ਢੰਡੇ, ਬੀਬਾ ਗੁਰਸ਼ਰਨ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਮੁੱਖ ਮੰਤਰੀ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ
Ad Position 24