ਲੁਧਿਆਣਾ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦੇਰ ਰਾਤ ਸਵਤੰਤਰਨਗਰ ਨਗਰ ਇਲਾਕੇ ਵਿਚ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ (25) ਆਪਣੇ ਇਕ ਦੋਸਤ ਦੀ ਐਕਟਿਵਾ ਉਸ ਦੇ ਘਰ ਛੱਡਣ ਲਈ ਗਿਆ ਸੀ।
ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦੇਰ ਰਾਤ ਸਵਤੰਤਰਨਗਰ ਨਗਰ ਇਲਾਕੇ ਵਿਚ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ (25) ਆਪਣੇ ਇਕ ਦੋਸਤ ਦੀ ਐਕਟਿਵਾ ਉਸ ਦੇ ਘਰ ਛੱਡਣ ਲਈ ਗਿਆ ਸੀ। ਇਸੇ ਦੌਰਾਨ ਕਾਰ ਸਵਾਰ 5 ਤੋਂ 6 ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਹਰਜਿੰਦਰ ਸਿੰਘ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਇਸ ਤੋਂ ਬਾਅਦ ਉਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰ ਮੁਤਾਬਕ ਹਰਜਿੰਦਰ ਸਿੰਘ ਘਰ ਦਾ ਇਕਲੌਤਾ ਪੁੱਤਰ ਸੀ। ਉਸ ਦੇ ਪਿਤਾ ਆਟੋ ਚਲਾਉਂਦੇ ਹਨ, ਜਦਕਿ ਮਾਂ ਘਰੇਲੂ ਔਰਤ ਹੈ। ਰਜਿੰਦਰ ਖੁਦ ਬਿਜਲੀ ਦਾ ਕੰਮ ਕਰਦਾ ਸੀ। ਐਸ.ਐਚ.ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਹੱਤਿਆ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਜਿੰਦਰ ਦੀ ਰਵੀ ਅਤੇ ਸੰਨੀ ਮਾਲਟਨ ਨਾਮੀ ਨੌਜਵਾਨਾ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।