ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੇ ਨਿਰਮਾਣ ਕਾਰਜ ਮੁੜ ਸ਼ੁਰੂ ਹੋਏ
ਫ਼ਤਹਿਗੜ੍ਹ ਸਾਹਿਬ, 8 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ‘ਸਾਹਿਬ-ਏ-ਕਮਾਲ ਫਾਊਂਡੇਸ਼ਨ’ ਦੇ ਵਡਮੁੱਲੇ ਸਹਿਯੋਗ ਸਦਕਾ ਕਰੋੜਾਂ ਰੁਪਏ ਦੀ ਲਾਗਤ ਨਾਲ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਉਸਾਰੇ ਜਾਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੇ ਨਿਰਮਾਣ ਕਾਰਜਾਂ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਰਸਮੀ ਤੌਰ ’ਤੇ ਸ਼ੁਰੂ ਕਰਵਾਈ ਗਈ। ਇਥੇ ਦੱਸਣਯੋਗ ਹੈ ਕਿ ਕਰੋੜਾਂ ਰੁਪਏ ਦੀ ਲਾਗਤ ਵਾਲਾ ‘ਖੰਡਾ ਪ੍ਰਾਜੈਕਟ’ ਪਿਛਲੇ ਕਈ ਸਾਲਾਂ ਤੋਂ ਰੁਕਿਆ ਹੋਣ ਕਰਕੇ ਅਧੂਰਾ ਪਿਆ ਸੀ।
ਮਿਊਜ਼ੀਅਮ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਉਂਦੇ ਹੋਏ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਨਾਲ ਬਹਾਦਰ ਸਿੰਘ ਅਮਰੀਕਾ, ਅਜੈਪਾਲ ਸਿੰਘ ਬਾਠ, ਨਿਰਮਲ ਸਿੰਘ ਚੰਦੀ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖ਼ਾਲਸਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਰਘਬੀਰ ਸਿੰਘ ਸਹਾਰਨ ਮਾਜਰਾ, ਬਲਜੀਤ ਸਿੰਘ ਭੁੱਟਾ ਤੇ ਹੋਰ।
09-08-2026