08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ 34 ਮੁਲਾਜ਼ਮਾਂ ਨੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ ਪ੍ਰੋਗਰਾਮ ’ਚ ਲਿਆ ਹਿੱਸਾ

ਚੰਡੀਗੜ੍ਹ, 8 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਤਕਨੀਕੀ ਸਿੱਖਿਆ ਵਿਚ ਲੀਡਰਸ਼ਿਪ ਅਤੇ ਸਾਸ਼ਨ ਨੂੰ ਮਜ਼ਬੂਤ ਕਰਨ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ, ਜਿਸ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ 34 ਮੁਲਾਜ਼ਮਾਂ ਨੇ 3 ਤੋਂ 7 ਅਗਸਤ, 2026 ਤੱਕ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ. ਆਈ.

Ad Position 21
No active advertisement
ਅਜੀਤ ਡੈਸਕ 09-08-2026
ਚੰਡੀਗੜ੍ਹ, 8 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਤਕਨੀਕੀ ਸਿੱਖਿਆ ਵਿਚ ਲੀਡਰਸ਼ਿਪ ਅਤੇ ਸਾਸ਼ਨ ਨੂੰ ਮਜ਼ਬੂਤ ਕਰਨ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ, ਜਿਸ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ 34 ਮੁਲਾਜ਼ਮਾਂ ਨੇ 3 ਤੋਂ 7 ਅਗਸਤ, 2026 ਤੱਕ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.) ਅਹਿਮਦਾਬਾਦ ਵਿਖੇ 5 ਦਿਨਾ ਰੈਜ਼ੀਡੈਂਸ਼ੀਅਲ ‘ਇੰਸਟੀਟਿਊਸ਼ਨਲ ਲੀਡਰਸ਼ਿਪ ਐਂਡ ਪਰਫਾਰਮੈਂਸ ਐਕਸੀਲੈਂਸ ਪ੍ਰੋਗਰਾਮ’ ਸਫ਼ਲਤਾਪੂਰਵਕ ਮੁਕੰਮਲ ਕੀਤਾ ਹੈ। ਇਸ ਪ੍ਰੋਗਰਾਮ ਵਿਚ ਸਰਕਾਰੀ ਪੋਲੀਟੈਕਨਿਕ ਕਾਲਜਾਂ ਅਤੇ ਸਰਕਾਰੀ ਆਈ.ਟੀ.ਆਈਜ ਦੇ ਪ੍ਰਿੰਸੀਪਲਾਂ ਅਤੇ ਵਿਭਾਗਾਂ ਦੇ ਮੁਖੀਆਂ ਸਮੇਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਡਾਇਰੈਕਟੋਰੇਟ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।ਇਹ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦਾ ਹੀ ਹਿੱਸਾ ਸੀ, ਜੋ ਸੂਬਾ ਸਰਕਾਰ ਦਾ ਇਕ ਵਿਆਪਕ ਸਿੱਖਿਆ ਸੁਧਾਰ ਏਜੰਡਾ ਹੈ, ਜਿਸ ਦਾ ਉਦੇਸ਼ ਸਕੂਲਾਂ, ਪੋਲੀਟੈਕਨਿਕਾਂ ਅਤੇ ਆਈ.ਟੀ.ਆਈਜ ਵਿਚ ਵਿਸਵ ਪੱਧਰੀ ਲਰਨਿੰਗ ਈਕੋਸਿਸਟਮ ਤਿਆਰ ਕਰਨਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਤੇ ਸਾਡੇ ਵਿਸ਼ਵਾਸ ਨੂੰ ਦਰਸਾਉਂਦੀ ਹੈ ਕਿ ਸਮਰਥ ਪ੍ਰਿੰਸੀਪਲ ਅਤੇ ਸੰਸਥਾਗਤ ਆਗੂ ਇਕ ਸਫਲ ਤਕਨੀਕੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਹੁੰਦੇ ਹਨ। ਉਨ੍ਹਾਂ ਜ਼ੋਰ ਦਿੰਦੇ ਹੋਏ ਕਿਹਾ ਕਿ ਅਜਿਹੇ ਰਾਸ਼ਟਰੀ ਅਤੇ ਕੌਮਾਂਤਰੀ ਸਿਖਲਾਈ ਪ੍ਰੋਗਰਾਮ ਸਿੱਖਿਆ ਖੇਤਰ ਵਿਚ ਆਲਮੀ ਦ੍ਰਿਸ਼ਟੀਕੋਣ ਵਿਕਸਤ ਕਰਨ ਲਈ ਬਹੁਤ ਅਹਿਮ ਹਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਤੋਂ ਪਾਕਿ ਜਾਂਦਾ ਘੁਸਪੈਠੀਆ ਢੇਰ ਲਾਸ਼ ਸਰਹੱਦੀ ਕੰਡਿਆਲੀ ਤਾਰ ਵਿਚੋਂ ਫਸੀ ਪੁਲਿਸ ਨੇ ਕੱਢੀ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਭਾਈ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ - ਪੀਰ ਮੁਹੰਮਦ
Ad Position 24