08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਬਟਾਲਾ ਪੁਲਿਸ ਚੌਕੀ ’ਤੇ ਗ੍ਰਨੇਡ ਧਮਾਕੇ ’ਚ ਸ਼ਾਮਿਲ ਇਕ ਹੋਰ ਹਮਲਾਵਰ ਗ੍ਰਿਫ਼ਤਾਰ

ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਬਟਾਲਾ ਗ੍ਰਨੇਡ ਹਮਲੇ ਮਾਮਲੇ ਵਿਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ. ਆਈ.)

Ad Position 21
No active advertisement
ਅਜੀਤ ਡੈਸਕ 09-08-2026
ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਬਟਾਲਾ ਗ੍ਰਨੇਡ ਹਮਲੇ ਮਾਮਲੇ ਵਿਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੂਫੀਆ ਆਪ੍ਰੇਸ਼ਨ ਤਹਿਤ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਨਜੀਤ ਸਿੰਘ ਉਰਫ਼ ਬੱਚਾ ਵਾਸੀ ਮੁਰਗੀ ਮੁਹੱਲਾ ਬਟਾਲਾ ਵਜੋਂ ਹੋਈ ਹੈ। ਇਹ ਕਾਰਵਾਈ ਪੁਲਿਸ ਚੌਕੀ ਅਰਬਨ ਅਸਟੇਟ ਬਟਾਲਾ ’ਤੇ ਹੋਏ ਗ੍ਰਨੇਡ ਹਮਲੇ ਵਿਚ ਸ਼ਾਮਿਲ ਦੋ ਮੁਲਜ਼ਮਾਂ ਰਾਜਨ ਉਰਫ਼ ਗੁੱਲੂ ਅਤੇ ਇਕ ਨਾਬਾਲਗ ਦੀ ਗ੍ਰਿਫ਼ਤਾਰੀ ਤੋਂ ਕੁਝ ਦਿਨਾਂ ਬਾਅਦ ਸਾਹਮਣੇ ਆਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਕਰਨਜੀਤ ਉਰਫ਼ ਬੱਚਾ ਪੁਰਤਗਾਲ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਮੁੱਖ ਸਰਗਨੇ ਵਲੋਂ ਚਲਾਏ ਜਾ ਰਹੇ ਆਈ.ਐਸ.ਆਈ.-ਸਮਰਥਿਤ ਅੱਤਵਾਦੀ ਮਡਿਊਲ ਦਾ ਕਾਰਕੁੰਨ ਹੈ। ਵਾਰਦਾਤ ਤੋਂ ਬਾਅਦ ਦੋਸ਼ੀ ਰੂਪੋਸ਼ ਹੋ ਗਿਆ ਸੀ ਅਤੇ ਕਥਿਤ ਤੌਰ ’ਤੇ ਰਾਜ ਭਰ ਵਿਚ ਪੁਲਿਸ ਅਦਾਰਿਆਂ ’ਤੇ ਅਜਿਹੇ ਹਮਲਿਆਂ ਦੀ ਯੋਜਨਾ ਬਣਾ ਰਿਹਾ ਸੀ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਦੀਆਂ ਸੜਕਾਂ ’ਤੇ ਬਿਨਾਂ ਥਰਡ ਪਾਰਟੀ ਬੀਮੇ ਤੋਂ ਦੌੜ ਰਹੇ ਹਨ 16.54 ਕਰੋੜ ਵਾਹਨ ਅਗਲੀ ਖ਼ਬਰ ਪੋਸਟ ਗਰੈਜੂਏਸ਼ਨ ਮੈਡੀਕਲ ਸੀਟਾਂ ਲਈ ਦਾਖਲਿਆਂ ਦਾ ਰਸਤਾ ਵਿਦਿਆਰਥੀਆਂ ਲਈ ਕਿਉਂ ਬਣ ਰਿਹੈ ਕੰਡਿਆਂ ਭਰਿਆ ਤਾਜ ?
Ad Position 24