10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਪੰਜਾਬ ਯੂਥ ਰਨ 2026’ ਮੈਰਾਥਨ

ਐੱਸ. ਏ.

Ad Position 21
No active advertisement
ਅਜੀਤ ਡੈਸਕ 10-08-2026
ਐੱਸ. ਏ. ਐੱਸ. ਨਗਰ, 9 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੁਹਾਲੀ ਵਿਖੇ 5.5 ਕਿਲੋਮੀਟਰ ਦੀ ‘ਪੰਜਾਬ ਯੂਥ ਰਨ 2026’ ਮੈਰਾਥਨ ਕਰਵਾਈ ਗਈ, ਜਿਸ ’ਚ ਹਜ਼ਾਰਾਂ ਨੌਜਵਾਨਾਂ ਅਤੇ ਖਿਡਾਰੀਆਂ ਨੇ ਭਾਗ ਲੈਂਦਿਆਂ ਖੇਡਾਂ, ਫਿਟਨੈਸ ਅਤੇ ਅਰੋਗ ਜੀਵਨ ਸ਼ੈਲੀ ਦੇ ਹੱਕ ’ਚ ਇਕ ਮਜ਼ਬੂਤ ਸੁਨੇਹਾ ਦਿੱਤਾ। ਇਸ ਪ੍ਰੋਗਰਾਮ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਉਪਰਾਲਾ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਮੈਰਾਥਨ ਸਵੇਰੇ ਤੜਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਸ਼ੁਰੂ ਹੋਈ, ਜਿਸ ’ਚ ਹਜ਼ਾਰਾਂ ਨੌਜਵਾਨਾਂ, ਖਿਡਾਰੀਆਂ, ਮਹਿਲਾਵਾਂ, ਬਜ਼ੁਰਗਾਂ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲੋਕਾਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ। ਇਸ ਦੌਰਾਨ ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਭਾਗੀਦਾਰੀ ਮੈਡਲ ਦਿੱਤੇ ਗਏ, ਜਦਕਿ ਜੇਤੂਆਂ ਨੂੰ 11,000 ਰੁਪਏ ਤੱਕ ਦੇ ਨਕਦ ਇਨਾਮ ਦਿੱਤੇ ਗਏ। ਇੰਨੀ ਵੱਡੀ ਗਿਣਤੀ ’ਚ ਪਹੁੰਚਣ ਲਈ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਲਾਲਪੁਰਾ ਨੇ ਕਿਹਾ ਕਿ ਯੂਥ ਵਿੰਗ ਪੰਜਾਬ ਦੇ ਹੋਰ ਹਿੱਸਿਆਂ ਜਿਵੇਂ ਕਿ ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਲੁਧਿਆਣਾ ’ਚ ਵੀ ਅਜਿਹੇ ਮੈਰਾਥਨ ਸਮਾਗਮ ਕਰਵਾਏਗਾ ਤਾਂ ਜੋ ਫਿਟਨੈਸ, ਖੇਡਾਂ ਅਤੇ ਨਸ਼ਾ ਮੁਕਤ ਪੰਜਾਬ ਦਾ ਸੁਨੇਹਾ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚ ਸਕੇ। ਇਸ ਮੌਕੇ ਯੂਥ ਵਿੰਗ ਦੀ ਟੀਮ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਯੂਥ ਵਿੰਗ ਦੀ ਟੀਮ, ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ, ਮੀਤ ਪ੍ਰਧਾਨ ਵੀਰ ਦਵਿੰਦਰ ਸਿੰਘ ਅਤੇ ਪ੍ਰਬੰਧਕਾਂ ਨੂੰ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਦੇ ਭਾਗੀਦਾਰਾਂ ਨੂੰ ਇਕ ਮੰਚ ’ਤੇ ਲਿਆਉਣ ਲਈ ਵਧਾਈ ਦਿੰਦੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਦੇ ਖੇਡਾਂ ’ਤੇ ਵਿਸ਼ੇਸ਼ ਧਿਆਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸੂਬੇ ਦਾ ਖੇਡ ਬਜਟ, ਜੋ ਉਨ੍ਹਾਂ ਦੇ ਖੇਡ ਵਿਭਾਗ ਦਾ ਅਹੁਦਾ ਸੰਭਾਲਣ ਵੇਲੇ ਲਗਭਗ 150 ਕਰੋੜ ਸੀ, ਅੱਜ ਵਧ ਕੇ ਲਗਭਗ 1,800 ਕਰੋੜ ਹੋ ਗਿਆ ਹੈ। ਯੂਥ ਵਿੰਗ ਅਤੇ ਪੂਰੀ ਪ੍ਰਬੰਧਕੀ ਟੀਮ ਨੂੰ ਵਧਾਈ ਦਿੰਦਿਆਂ ਆਮ ਆਦਮੀ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਲੜਕੀ ਵਲੋਂ ਪੁਲਿਸ ਹਿਰਾਸਤ ’ਚ ਫ਼ਾਹਾ ਲਾ ਕੇ ਆਤਮ ਹੱਤਿਆ ਬਜ਼ੁਰਗ ਦੀ ਹੱਤਿਆ ਦੇ ਮਾਮਲੇ ’ਚ ਮ੍ਰਿਤਕਾ ਤੇ ਉਸ ਦੇ ਪਰਿਵਾਰਕ... ਅਗਲੀ ਖ਼ਬਰ ਸਰਹਿੰਦ ਜੀ.ਟੀ. ਰੋਡ ’ਤੇ ਵਾਪਰੇ ਹਾਦਸੇ ’ਚ 3 ਕਾਂਵੜੀਆ ਦੀ ਮੌਤ
Ad Position 24