ਸੰਧਵਾਂ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2
ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕਿਹਾ, ਜ਼ਖ਼ਮੀ ਸ਼ਰਧਾਲੂ ਦਾ ਪੰਜਾਬ ਸਰਕਾਰ ਵਲੋਂ ਹੋਵੇਗਾ ਮੁਫ਼ਤ ਇਲਾਜ
ਫ਼ਤਹਿਗੜ੍ਹ ਸਾਹਿਬ, 9 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਹਿੰਦ ਨੇੜੇ ਕਾਵੜ ਲੈ ਕੇ ਜਾ ਰਹੇ ਸ਼ਰਧਾਲੂਆਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਹੋਈ ਮੌਤ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ। ਸਪੀਕਰ ਕੁਲਤਾਰ ਸੰਧਵਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਫ਼ਤਹਿਗੜ੍ਹ ਸਾਹਿਬ, 9 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਹਿੰਦ ਨੇੜੇ ਕਾਵੜ ਲੈ ਕੇ ਜਾ ਰਹੇ ਸ਼ਰਧਾਲੂਆਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਹੋਈ ਮੌਤ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ। ਸਪੀਕਰ ਕੁਲਤਾਰ ਸੰਧਵਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਹਾਦਸੇ ਵਿਚ ਜਾਨ ਗਵਾਉਣ ਵਾਲੇ ਤਿੰਨੋਂ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਰਿਲੀਫ ਫ਼ੰਡ ਵਿਚੋਂ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਜ਼ਖ਼ਮੀ ਹੋਏ ਵਿਅਕਤੀ ਦਾ ਪੰਜਾਬ ਸਰਕਾਰ ਵਲੋਂ ਮੁਫ਼ਤ ਇਲਾਜ ਕਰਵਾਇਆ ਜਾਵੇਗਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਤਿੰਨ ਕੀਮਤੀ ਜਾਨਾਂ ਦਾ ਚਲੇ ਜਾਣਾ ਬੇਹੱਦ ਦੁਖਦਾਈ ਹੈ। ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਜ਼ਖ਼ਮੀ ਦੇ ਇਲਾਜ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹਲਕਾ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਵੀਰ ਸਿੰਘ ਰਾਏ, ਜ਼ਿਲ੍ਹਾ ਪੁਲਿਸ ਮੁੱਖੀ ਸ਼ੁਭਮ ਅਗਰਵਾਲ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।