09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਨੌਜਵਾਨ ਦੀ ਹੱਤਿਆ

ਨੌਜਵਾਨ ਦੀ ਹੱਤਿਆ

Ad Position 21
No active advertisement
ਅਜੀਤ ਡੈਸਕ 10-08-2026

ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਬੀਤੀ ਰਾਤ ਸਥਾਨਕ ਪੀਰ ਬੰਨਾ ਬਨੋਈ ਰੋਡ ’ਤੇ ਇਕ ਨੌਜਵਾਨ ਦੀ ਹੱਤਿਆ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਕਿਸੇ ਰਾਹਗੀਰ ਵਲੋਂ ਪੁਲਿਸ ਨੂੰ ਇਤਲਾਹ ਦਿੱਤੀ ਗਈ ਕਿ ਸਥਾਨਕ ਪੀਰ ਬੰਨਾ ਬਨੋਈ ਰੋਡ ’ਤੇ ਇਕ ਨੌਜਵਾਨ ਦੀ ਲਾਸ਼ ਪਈ ਹੈ। ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਐਸ.ਐਚ.ਓ. ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ ਕੁਮਾਰ (34) ਪੁੱਤਰ ਵਜੀਰ ਚੰਦ ਵਾਸੀ ਕਸਾਈਆਂ ਵਾਲਾ ਮੁਹੱਲਾ ਚੁਹੱਟਾ ਬਾਜ਼ਾਰ ਸੁਨਾਮ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਜਤਿੰਦਰ ਕੁਮਾਰ ਵਾਸੀ ਸੁਨਾਮ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਤੱਕ ਦੀ ਪੜ੍ਹਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਨ੍ਹਾਂ ਦੋਵਾਂ ਵਿਚ ਲੜਾਈ-ਝਗੜਾ ਰਹਿੰਦਾ ਸੀ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾਵਾਰ ਰੈਲੀਆਂ ਦਾ ਐਲਾਨ ਅਗਲੀ ਖ਼ਬਰ ਝਾਰਖੰਡ ਦੇ ਮੁੱਖ ਮੰਤਰੀ ਵਿਦਿਆਰਥੀ ਮੁੱਦਿਆਂ ਪ੍ਰਤੀ ਚਿੰਤਤ, ਅੰਦੋਲਨ ਨਹੀਂ, ਗੱਲਬਾਤ ਰਾਹੀਂ ਹੱਲ ਲੱਭੋ-ਰਾਜਪਾਲ
Ad Position 24