ਮੁੱਖ ਮੰਤਰੀ ਵਲੋਂ ਚੌਲ ਉਦਯੋਗ ਦੀਆਂ ਸਮੱਸਿਆਵਾਂ ਕੇਂਦਰ ਸਰਕਾਰ ਕੋਲ ਉਠਾਉਣ ਦਾ ਧੰਨਵਾਦ-ਜੋਸਨ
ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਉਪ ਪ੍ਰਧਾਨ ਰਣਜੀਤ ਸਿੰਘ ਜੋਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਚੌਲ ਉਦਯੋਗ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਭਾਰਤ ਸਰਕਾਰ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਜਵਾਬ ਵਿਚ ਕੇਂਦਰ ਸਰਕਾਰ ਵਲੋਂ ਦਿੱਤੇ ਭਰੋਸੇ ਨੇ ਬਹੁਤ ਹੀ ਮੁਸ਼ਕਲ ਦੌਰ ਵਿਚੋਂ ਗੁਜ਼ਰ ਰਹੇ ਪੰਜਾਬ ਦੇ ਚੌਲ ਉਦਯੋਗ ਵਿਚ ਨਵਾਂ ਵਿਸ਼ਵਾਸ ਪੈਦਾ ਕੀਤਾ ਹੈ।
ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਉਪ ਪ੍ਰਧਾਨ ਰਣਜੀਤ ਸਿੰਘ ਜੋਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਚੌਲ ਉਦਯੋਗ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਭਾਰਤ ਸਰਕਾਰ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਜਵਾਬ ਵਿਚ ਕੇਂਦਰ ਸਰਕਾਰ ਵਲੋਂ ਦਿੱਤੇ ਭਰੋਸੇ ਨੇ ਬਹੁਤ ਹੀ ਮੁਸ਼ਕਲ ਦੌਰ ਵਿਚੋਂ ਗੁਜ਼ਰ ਰਹੇ ਪੰਜਾਬ ਦੇ ਚੌਲ ਉਦਯੋਗ ਵਿਚ ਨਵਾਂ ਵਿਸ਼ਵਾਸ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਪਿਛਲੇ ਸੀਜ਼ਨ ਦਾ ਲਗਭਗ 20 ਲੱਖ ਮੀਟ੍ਰਿਕ ਟਨ ਚੌਲ ਚੁਕਣਾ ਬਾਕੀ ਹੈ, ਜਦੋਂਕਿ ਝੋਨੇ ਦੀ ਨਵੀਂ ਫਸਲ ਦੀ ਆਮਦ ਵੀ ਸਿਰ ’ਤੇ ਆ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਬਾਕੀ ਚੌਲ ਦੀ ਸਮੇਂ ਸਿਰ ਨਾ ਚੁੱਕਿਆ ਗਿਆ ਤਾਂ ਪੰਜਾਬ ਵਿਚ ਭੰਡਾਰਨ ਦੀ ਗੰਭੀਰ ਕਮੀ ਪੈਦਾ ਹੋ ਸਕਦੀ ਹੈ, ਜਿਸ ਕਾਰਨ ਸਰਕਾਰੀ ਖਰੀਦ ਪ੍ਰਕਿਰਿਆ ਦੇ ਨਾਲ-ਨਾਲ ਰਾਈਸ ਮਿਲਿੰਗ ਉਦਯੋਗ ਵੀ ਭਾਰੀ ਦਬਾਅ ਵਿਚ ਆਵੇਗਾ।ਉਨ੍ਹਾਂ ਕਿਹਾ ਕਿ ਸਾਨੂੂੰ ਉਮੀਦ ਹੈ ਕਿ ਭਾਰਤ ਸਰਕਾਰ ਬਾਕੀ ਰਹਿੰਦੇ ਚੌਲਾਂ ਦੀ ਚੁਕਾਈ ਜਲਦ ਤੋਂ ਜਲਦ ਯਕੀਨੀ ਬਣਾਏਗੀ।