10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮੋਟਰਸਾਈਕਲ ਤੇ ਇੰਡੀਕਾ ਕਾਰ ਦੀ ਟੱਕਰ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ

ਚੇਤਨਪੁਰਾ (ਅੰਮ੍ਰਿਤਸਰ), 10 ਅਗਸਤ (ਮਹਾਂਬੀਰ ਸਿੰਘ ਗਿੱਲ)-ਫਤਹਿਗੜ੍ਹ ਚੂੜੀਆਂ ਤੋਂ ਅੰਮ੍ਰਿਤਸਰ ਨੂੰ ਜਾਂਦੇ ਮਾਰਗ ‘ਤੇ ਪਿੰਡ ਸੰਗਤਪੁਰਾ ਵਿਖੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਜਗਤਾਰ ਮਸੀਹ ਪੁੱਤਰ ਨਰਿੰਦਰ, ਸੰਦੀਪ ਮਸੀਹ ਪੁੱਤਰ ਰਤਨ ਮਸੀਹ ਅਤੇ ਗੁਰਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਹਰਦੋਰਵਾਲ, ਫਤਹਿਗੜ੍ਹ ਚੂੜੀਆਂ ਵਾਲੇ ਪਾਸੇ ਤੋਂ ਆ ਰਹੇ ਸਨ।

Ad Position 21
No active advertisement
ਮ੍ਰਿਤਕ ਨੌਜਵਾਨਾਂ ਦੀਆਂ ਪੁਰਾਣੀਆਂ ਤਸਵੀਰਾਂ। 11-08-2026
ਚੇਤਨਪੁਰਾ (ਅੰਮ੍ਰਿਤਸਰ), 10 ਅਗਸਤ (ਮਹਾਂਬੀਰ ਸਿੰਘ ਗਿੱਲ)-ਫਤਹਿਗੜ੍ਹ ਚੂੜੀਆਂ ਤੋਂ ਅੰਮ੍ਰਿਤਸਰ ਨੂੰ ਜਾਂਦੇ ਮਾਰਗ ‘ਤੇ ਪਿੰਡ ਸੰਗਤਪੁਰਾ ਵਿਖੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਜਗਤਾਰ ਮਸੀਹ ਪੁੱਤਰ ਨਰਿੰਦਰ, ਸੰਦੀਪ ਮਸੀਹ ਪੁੱਤਰ ਰਤਨ ਮਸੀਹ ਅਤੇ ਗੁਰਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਹਰਦੋਰਵਾਲ, ਫਤਹਿਗੜ੍ਹ ਚੂੜੀਆਂ ਵਾਲੇ ਪਾਸੇ ਤੋਂ ਆ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਅੰਮ੍ਰਿਤਸਰ ਵਲੋਂ ਆ ਰਹੀ ਤੇਜ਼ ਰਫਤਾਰ ਇੰਡੀਕਾ ਕਾਰ ਨੰਬਰ ਪੀ ਬੀ 18 ਟੀ 3525 ਬਲਵਿੰਦਰ ਸਿੰਘ ਪਿੰਡ ਵਡਾਲਾ ਖੁਰਦ ਰਈਆ, ਬਾਬਾ ਬਕਾਲਾ ਦੀ ਕਾਰ ਨਾਲ ਉਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ ਤੇ ਤਿੰਨੋਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਇੰਡੀਕਾ ਕਾਰ ਨੰਬਰ ਪੀ.ਬੀ.-18-ਟੀ- 3525 ਦਾ ਚਾਲਕ ਕਾਰ ਨੂੰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ। ਥਾਣਾ ਝੰਡੇਰ ਦੇ ਮੁਖੀ ਨਰੇਸ਼ ਕੁਮਾਰ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਮਾਮਲੇ ’ ਚ ਮੁਅੱਤਲ ਡੀ . ਆਈ . ਜੀ . ਐੱਚ . ਐੱਸ . ਭੁੱਲਰ ਨੂੰ ਹਾਈ ਕੋਰਟ ਤੋਂ ਦੂਜੀ ਵਾਰ ਝਟਕਾ ਅਗਲੀ ਖ਼ਬਰ ਸਿੱਖਿਆ ਤੇ ਅਧਿਕਾਰਾਂ ਸੰਬੰਧੀ ਰਾਸ਼ਟਰੀ ਸੰਵਾਦ ਜ਼ਰੂਰੀ
Ad Position 24