11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੇ ਮਾਮਲੇ ’ ਚ ਦੋ ਕਾਬੂ ਲੋਕਾਂ ਵਲੋਂ ਪ੍ਰਦਰਸ਼ਨ ਕਰਨ ਤੋਂ ਬਾਅਦ ਹਰਕਤ ’ਚ ਆਈ ਪੁਲਿਸ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਵਤੰਤਰ ਨਗਰ ਵਿਚ ਸ਼ੁੱਕਰਵਾਰ ਦੀ ਦੇਰ ਰਾਤ ਨੂੰ ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਵਿਚੋਂ ਦੋ ਮੁੱਖ ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੀ ਦੇਰ ਰਾਤ ਸਵਤੰਤਰ ਨਗਰ ਵਿਚ ਹਰਜਿੰਦਰ ਸਿੰਘ (25) ਨਾਂਅ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Ad Position 21
No active advertisement
ਹਰਜਿੰਦਰ ਸਿੰਘ ਦੀ ਪੁਰਾਣੀ ਤਸਵੀਰ। 11-08-2026
ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਵਤੰਤਰ ਨਗਰ ਵਿਚ ਸ਼ੁੱਕਰਵਾਰ ਦੀ ਦੇਰ ਰਾਤ ਨੂੰ ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਵਿਚੋਂ ਦੋ ਮੁੱਖ ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੀ ਦੇਰ ਰਾਤ ਸਵਤੰਤਰ ਨਗਰ ਵਿਚ ਹਰਜਿੰਦਰ ਸਿੰਘ (25) ਨਾਂਅ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਲੋਂ ਬੀਤੇ ਦਿਨ ਲੁਧਿਆਣਾ ਦਿੱਲੀ ਮੁੱਖ ਸੜਕ ‘ਤੇ ਸੁਭਾਸ਼ ਨਗਰ ਨੇੜੇ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਸੀ। ਇਹ ਧਰਨਾ ਪ੍ਰਦਰਸ਼ਨ ਦੇਰ ਰਾਤ ਤੱਕ ਜਾਰੀ ਰਿਹਾ। ਪੁਲਿਸ ਅਧਿਕਾਰੀਆਂ ਵਲੋਂ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦੇਣ ‘ਤੇ ਧਰਨਾਕਾਰੀਆਂ ਨੇ ਧਰਨਾ ਚੁੱਕ ਦਿੱਤਾ ਸੀ। ਮ੍ਰਿਤਕ ਹਰਜਿੰਦਰ ਸਿੰਘ ਦੇ ਵਾਰਸਾਂ ਦਾ ਕਹਿਣਾ ਸੀ ਕਿ ਹਰਜਿੰਦਰ ਸਿੰਘ ਨੂੰ ਲਗਾਤਾਰ ਦੋਸ਼ੀਆਂ ਵਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਵਲੋਂ ਇਕ ਸਹਾਇਕ ਸਬ ਇੰਸਪੈਕਟਰ ਅਮਰੀਕ ਸਿੰਘ ‘ਤੇ ਗੰਭੀਰ ਦੋਸ਼ ਵੀ ਲਗਾਏ ਗਏ ਸਨ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਵਲੋਂ ਅਮਰੀਕ ਸਿੰਘ ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ। ਜਦਕਿ ਦੇਰ ਰਾਤ ਪੁਲਿਸ ਵਲੋਂ ਇਸ ਮਾਮਲੇ ਵਿਚ ਨਾਮਜ਼ਦ ਦੋ ਮੁੱਖ ਕਥਿਤ ਦੋਸ਼ੀਆਂ ਮਨਜੀਤ ਉਰਫ ਬੌਬੀ ਅਤੇ ਮੋਹਿਤ ਨੂੰ ਕਾਬੂ ਕਰ ਲਿਆ। ਬਾਕੀ ਨਾਮਜ਼ਦ ਦੋਸ਼ੀਆਂ ਦੀ ਭਾਲ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਅੰਦਰ ਮੰਤਰੀਆਂ ਅਤੇ ਵਿਧਾਇਕਾਂ ਵਿਚਾਲੇ ਸਵਾਲ-ਜਵਾਬ ਦੀ ਕਾਰਵਾਈ ਵਿਕਾਸ ਕਾਰਜਾਂ ਵਿਚ ਅਣਗਹਿਲੀ ਕਰਨ ਵਾਲਿਆਂ... ਅਗਲੀ ਖ਼ਬਰ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਤੀ ਪਤਨੀ ਵਲੋਂ ਖ਼ੁਦਕੁਸ਼ੀ
Ad Position 24