11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜੀ . ਐੱਸ . ਟੀ . ਨਾਲ ਸੰਬੰਧਿਤ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਗਿਆ - ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਵਸਤਾਂ ਅਤੇ ਸੇਵਾ ਕਰ (ਪੀ. ਜੀ.

Ad Position 21
No active advertisement
ਹਰਪਾਲ ਸਿੰਘ ਚੀਮਾ ਸਦਨ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਿੰਦਰ ਸਿੰਘ 11-08-2026
ਚੰਡੀਗੜ੍ਹ, 10 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਵਸਤਾਂ ਅਤੇ ਸੇਵਾ ਕਰ (ਪੀ.ਜੀ.ਐੱਸ.ਟੀ.) ਸੋਧ ਬਿੱਲ, 2026 ਪਾਸ ਕਰ ਦਿੱਤਾ। ਇਹ ਬਿੱਲ ਖਜ਼ਾਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੁਆਰਾ ਸਦਨ ਵਿਚ ਪੇਸ਼ ਕੀਤਾ ਗਿਆ, ਜਿਸ ਮਗਰੋਂ ਬਾਹਰ ਆ ਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੀ.ਜੀ.ਐੱਸ.ਟੀ. ਉਪਬੰਧਾਂ ਵਿਚ ਪ੍ਰਸਤਾਵਿਤ ਸੋਧਾਂ ਪ੍ਰਕਿਰਿਆਗਤ ਅੜਿੱਕਿਆਂ ਨੂੰ ਦੂਰ ਕਰਕੇ, ਤਰਲਤਾ ਵਿਚ ਸੁਧਾਰ ਕਰਕੇ ਅਤੇ ਟੈਕਸਦਾਤਿਆਂ ’ਤੇ ਸਮੁੱਚੇ ਪਾਲਣਾ ਦੇ ਬੋਝ ਨੂੰ ਘਟਾ ਕੇ ਸਾਡੇ ਵਪਾਰ ਅਤੇ ਉਦਯੋਗ ਖੇਤਰਾਂ ਦਾ ਮੂਲ ਰੂਪ ਵਿਚ ਸਮਰਥਨ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਬੇਹਦ ਧਿਆਨ ਨਾਲ ਤਿਆਰ ਕੀਤੇ ਗਏ ਬਦਲਾਅ ਨਾਲ ਕਾਰਜਸ਼ੀਲ ਪੂੰਜੀ ਦੀ ਤਰਲਤਾ ਵਿਚ ਮਹੱਤਵਪੂਰਨ ਸੁਧਾਰ ਹੋਣ ਦੀ ਉਮੀਦ ਹੈ ਅਤੇ ਪੰਜਾਬ ਭਰ ਵਿਚ ਨਿਰਯਾਤਕਾਂ ਅਤੇ ਵੱਖ-ਵੱਖ ਹੋਰ ਟੈਕਸਦਾਤਿਆਂ ਨੂੰ ਬਹੁਤ ਲੋੜੀਂਦੀ ਵਿੱਤੀ ਰਾਹਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਸਮਝੌਤੇ ਦੀ ਗੱਲਬਾਤ ਦੌਰਾਨ ਸੁਖਬੀਰ ਪੰਜਾਬ ਦੇ ਹੱਕਾਂ ਦੀ ਇਕ ਵੀ ਮੰਗ ਨਹੀਂ ਰੱਖ ਸਕੇ - ਗੁਰਜੀਤ ਸਿੰਘ ਤਲਵੰਡੀ ਕਈ ਯੂਥ... ਅਗਲੀ ਖ਼ਬਰ ਕਿਸਾਨੀ ਹੱਕਾਂ ਲਈ 1 ਸਤੰਬਰ ਤੋਂ ਚੰਡੀਗੜ੍ਹ ਵਿਚ ਗੂੰਜੇਗੀ ਲੱਖਾਂ ਕਿਸਾਨਾਂ ਦੀ ਆਵਾਜ਼ - ਲੱਖੋਵਾਲ ਕਿਹਾ , ਕਿਸਾਨਾਂ ਦੀ...
Ad Position 24