ਸਮਝੌਤੇ ਦੀ ਗੱਲਬਾਤ ਦੌਰਾਨ ਸੁਖਬੀਰ ਪੰਜਾਬ ਦੇ ਹੱਕਾਂ ਦੀ ਇਕ ਵੀ ਮੰਗ ਨਹੀਂ ਰੱਖ ਸਕੇ - ਗੁਰਜੀਤ ਸਿੰਘ ਤਲਵੰਡੀ
ਕਈ ਯੂਥ ਆਗੂ ਪਾਰਟੀ ’ਚ ਸ਼ਾਮਿਲ
ਚੰਡੀਗੜ੍ਹ, 10 ਅਗਸਤ (ਪ੍ਰੋ ਅਵਤਾਰ ਸਿੰਘ)– ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਯੂਥ ਦੇ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਹਿੱਤਾਂ ਨਾਲ ਸਬੰਧਿਤ ਇਕ ਵੀ ਅਹਿਮ ਮੰਗ ਨਹੀਂ ਉਠਾਈ ਗਈ। ਚੰਡੀਗੜ੍ਹ ਵਿਖੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਤਲਵੰਡੀ ਨੇ ਕਿਹਾ ਕਿ ਕੇਂਦਰ ਨਾਲ ਗੱਲਬਾਤ ਦਾ ਇਹ ਸੁਨਹਿਰੀ ਮੌਕਾ ਸੀ, ਜਿਸ ਦੌਰਾਨ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਮੁੱਦੇ ਪ੍ਰਧਾਨ ਮੰਤਰੀ ਕੋਲ ਉਠਾਏ ਜਾ ਸਕਦੇ ਸਨ, ਪਰ ਇਹ ਮੌਕਾ ਗੁਆ ਦਿੱਤਾ ਗਿਆ।
ਗ
ਗੁਰਜੀਤ ਸਿੰਘ ਤਲਵੰਡੀ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ
11-08-2026
ਚੰਡੀਗੜ੍ਹ, 10 ਅਗਸਤ (ਪ੍ਰੋ ਅਵਤਾਰ ਸਿੰਘ)– ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਯੂਥ ਦੇ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਹਿੱਤਾਂ ਨਾਲ ਸਬੰਧਿਤ ਇਕ ਵੀ ਅਹਿਮ ਮੰਗ ਨਹੀਂ ਉਠਾਈ ਗਈ। ਚੰਡੀਗੜ੍ਹ ਵਿਖੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਤਲਵੰਡੀ ਨੇ ਕਿਹਾ ਕਿ ਕੇਂਦਰ ਨਾਲ ਗੱਲਬਾਤ ਦਾ ਇਹ ਸੁਨਹਿਰੀ ਮੌਕਾ ਸੀ, ਜਿਸ ਦੌਰਾਨ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਮੁੱਦੇ ਪ੍ਰਧਾਨ ਮੰਤਰੀ ਕੋਲ ਉਠਾਏ ਜਾ ਸਕਦੇ ਸਨ, ਪਰ ਇਹ ਮੌਕਾ ਗੁਆ ਦਿੱਤਾ ਗਿਆ। ਉਨ੍ਹਾਂ ਕਿਹਾ ਕਿ 11 ਅਗਸਤ ਨੂੰ ਪਾਰਟੀ ਦੀ ਵਰ੍ਹੇਗੰਢ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਦੇ ਜਨਰਲ ਸਕੱਤਰ ਦਾ ਅਹੁਦਾ ਛੱਡ ਕੇ ਆਏ ਮਲਕੀਤ ਸਿੰਘ ਹੁੰਦਲ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਵਿੰਗ ’ਚ ਸ਼ਮੂਲੀਅਤ ਕੀਤੀ। ਉਨ੍ਹਾਂ ਨੂੰ ਮਾਝੇ ਵਿਚ ਪਾਰਟੀ ਦੇ ਕੰਮਕਾਜ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਦਵਿੰਦਰ ਸਿੰਘ ਸੰਤ ਸਿਪਾਹੀ ਅਤੇ ਜਗਤਾਰ ਸਿੰਘ ਗਿੱਲ ਨੂੰ ਵੀ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਵਰਕਿੰਗ ਕਮੇਟੀ ਮੈਂਬਰ ਅਮਨਇੰਦਰ ਸਿੰਘ ਬੰਨੀ ਬਰਾੜ ਅਤੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਹਾਜ਼ਰ ਸਨ।