10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕੰਵਲਪ੍ਰੀਤ ਸਿੰਘ ਕਾਕੀ ਅਕਾਲੀ ਦਲ ( ਬ ) ਦੇ ਜਨਰਲ ਸਕੱਤਰ ਨਿਯੁਕਤ - ਸਾਥੀਆਂ ਨੇ ਕੀਤਾ ਸਵਾਗਤ

ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਹਾਈਕਮਾਨ ਵਲੋਂ ਹਲਕਾ ਕਾਦੀਆਂ ਦੇ ਸੀਨੀਅਰ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੂੰ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਕਾਕੀ ਦੀ ਇਸ ਨਿਯੁਕਤੀ ’ਤੇ ਉਨ੍ਹਾਂ ਦੇ ਸਾਥੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-08-2026
ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਹਾਈਕਮਾਨ ਵਲੋਂ ਹਲਕਾ ਕਾਦੀਆਂ ਦੇ ਸੀਨੀਅਰ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੂੰ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਕਾਕੀ ਦੀ ਇਸ ਨਿਯੁਕਤੀ ’ਤੇ ਉਨ੍ਹਾਂ ਦੇ ਸਾਥੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾ. ਮੰਤਰੀ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਜਥੇ. ਸੁੱਚਾ ਸਿੰਘ ਲੰਗਾਹ, ਗੁਰਬਚਨ ਸਿੰਘ ਬੱਬੇਹਾਲੀ ਅਤੇ ਲਖਬੀਰ ਸਿੰਘ ਲੋਧੀਨੰਗਲ ਸਮੇਤ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਪੀ ਗਈ ਹੈ, ਉਹ ਉਸ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਘਰ-ਘਰ ਜਾ ਕੇ ਪ੍ਰਚਾਰ ਕਰਨਗੇ। ਇਸ ਮੌਕੇ ਅਵਤਾਰ ਸਿੰਘ ਕਾਲਾ ਬਾਲਾ, ਗੁਰਪ੍ਰੀਤ ਸਿੰਘ ਰਿਆੜ ਸਾ. ਸਰਪੰਚ, ਸੁਲੱਖਣ ਸਿੰਘ ਪੱਪੂ ਸਾ. ਸਰਪੰਚ ਵੜੈਚ ਤੇ ਹੋਰ ਆਗੂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਨੇ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਇਆ ! ਬੱਸੀ ਪਠਾਣਾ ਤੋਂ ਸ਼ਹੀਦ ਭਾਈ ਕੇਹਰ ਸਿੰਘ ਦੇ... ਅਗਲੀ ਖ਼ਬਰ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਸਦਨ ’ ਚ ਸਪੀਕਰ ਵਲੋਂ ਨਾ ਬੋਲਣ ਦਿੱਤੇ ਜਾਣ ’ ਤੇ ਜਤਾਇਆ ਸਖ਼ਤ ਵਿਰੋਧ
Ad Position 24