10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮਲੇਸ਼ੀਆ ਦੀ ਸਿਆਸਤ ’ ਚ ਪੰਜਾਬੀਆਂ ਦੀ ਅਹਿਮ ਭੂਮਿਕਾ ਮਾਣ ਵਾਲੀ ਗੱਲ - ਕੇਵਲ ਸਿੰਘ ਢਿੱਲੋਂ • ਪੇਨਾਂਗ ਦੇ ਉਪ ਮੁੱਖ ਮੰਤਰੀ ਵਲੋਂ ਪੰਜਾਬ ਭਾਜਪਾ ਪ੍ਰਧਾਨ ਨਾਲ ਮੁਲਾਕਾਤ • ਇਤਿਹਾਸਕ ਗੁਰਦੁਆਰਾ ਸਾਹਿਬ ਦੇ ਸਮਾਗਮ ਦਾ ਸੱਦਾ

ਚੰਡੀਗੜ੍ਹ, 10 ਅਗਸਤ (ਸੰਦੀਪ ਕੁਮਾਰ ਮਾਹਨਾ)–ਮਲੇਸ਼ੀਆ ਦੇ ਪੇਨਾਂਗ ਸੂਬੇ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ਹੇਠਲੇ ਇਕ ਉੱਚ ਪੱਧਰੀ ਵਫ਼ਦ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੰਜਾਬੀਆਂ ਦੀ ਵਿਸ਼ਵ ਪੱਧਰ ’ਤੇ ਬਣੀ ਪਛਾਣ, ਪੰਜਾਬ ਅਤੇ ਮਲੇਸ਼ੀਆ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ, ਉਦਯੋਗ, ਆਧੁਨਿਕ ਤਕਨਾਲੋਜੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਸਮੇਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-08-2026
ਚੰਡੀਗੜ੍ਹ, 10 ਅਗਸਤ (ਸੰਦੀਪ ਕੁਮਾਰ ਮਾਹਨਾ)–ਮਲੇਸ਼ੀਆ ਦੇ ਪੇਨਾਂਗ ਸੂਬੇ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ਹੇਠਲੇ ਇਕ ਉੱਚ ਪੱਧਰੀ ਵਫ਼ਦ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੰਜਾਬੀਆਂ ਦੀ ਵਿਸ਼ਵ ਪੱਧਰ ’ਤੇ ਬਣੀ ਪਛਾਣ, ਪੰਜਾਬ ਅਤੇ ਮਲੇਸ਼ੀਆ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ, ਉਦਯੋਗ, ਆਧੁਨਿਕ ਤਕਨਾਲੋਜੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਸਮੇਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਆਰਥਿਕ ਅਤੇ ਸਮਾਜਿਕ ਖੇਤਰ ਵਿਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ‘ਵਿਕਸਿਤ ਭਾਰਤ’ ਦੇ ਟੀਚੇ ਨੂੰ ਹਾਸਲ ਕਰਨ ਵੱਲ ਲਗਾਤਾਰ ਕਦਮ ਪੁੱਟੇ ਜਾ ਰਹੇ ਹਨ। ਢਿੱਲੋਂ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਦੁਨੀਆ ਦੇ ਹਰ ਹਿੱਸੇ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਮਲੇਸ਼ੀਆ ਦੀ ਸਿਆਸਤ ਵਿਚ ਜਗਦੀਪ ਸਿੰਘ ਦਿਓ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਲੰਬੇ ਸਮੇਂ ਤੋਂ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾਉਣਾ ਸਮੁੱਚੇ ਪੰਜਾਬੀ ਭਾਈਚਾਰੇ ਲਈ ਮਾਣ ਅਤੇ ਸਨਮਾਨ ਵਾਲੀ ਗੱਲ ਹੈ। ਇਸ ਮੌਕੇ ਜਗਦੀਪ ਸਿੰਘ ਦਿਓ ਨੇ ਕੇਵਲ ਸਿੰਘ ਢਿੱਲੋਂ ਨੂੰ ਪੇਨਾਂਗ ਵਿਖੇ ਸਥਿਤ ਇਤਿਹਾਸਕ ਵੱਡਾ ਗੁਰਦੁਆਰਾ ਸਾਹਿਬ ਦੀ ਮੁਰੰਮਤ ਤੋਂ ਬਾਅਦ ਕਰਵਾਏ ਜਾ ਰਹੇ ਵਿਸ਼ੇਸ਼ ਉਦਘਾਟਨੀ ਸਮਾਗਮ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਇਸ ਦੌਰਾਨ ਇੰਟਰਨੈਸ਼ਨਲ ਪੰਜਾਬੀ ਹੈਰੀਟੇਜ ਐਂਡ ਕਲਚਰਲ ਫਾਊਂਡੇਸ਼ਨ ਮਲੇਸ਼ੀਆ ਦੇ ਪ੍ਰਧਾਨ ਪ੍ਰੋਫੈਸਰ ਡਾ. ਬੀ.ਐਸ. ਬੈਂਸ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਮਲ ਭਾਬੀ ਹੱਤਿਆ ਮਾਮਲਾ-ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਸਾਥੀ ਰਣਜੀਤ ਸਿੰਘ ਖ਼ਿਲਾਫ਼ ਦੋਸ਼ ਤੈਅ ਅਗਲੀ ਖ਼ਬਰ ਡਾ . ਹਰਜੋਧ ਸਿੰਘ ਵਲੋਂ ਪੁਸਤਕ ‘ ਸੇਵਾ ਦਾ ਸਿੱਖ ਸੰਕਲਪ ’ ਇੰਜੀਨੀਅਰ ਵਿਰਦੀ ਤੇ ਡਾ . ਗੁਰਦੀਪ ਕੌਰ ਨੂੰ ਭੇਟ
Ad Position 24