ਰੂਪਨਗਰ ਵਿਖੇ ਗੱਲਬਾਤ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਨਾਲ ਇਕਬਾਲ ਸਿੰਘ ਲਾਲਪੁਰਾ ਅਤੇ ਹੋਰ।
2027 ਦੀਆਂ ਚੋਣਾਂ ਲਈ ਭਾਜਪਾ ਪੰਜਾਬ ਦੀਆਂ 117 ਸੀਟਾਂ ’ ਤੇ ਚੋਣ ਲੜੇਗੀ - ਕੇਵਲ ਸਿੰਘ ਢਿੱਲੋਂ
ਰੂਪਨਗਰ, 10 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਸੂਬੇ ਦੀਆਂ ਸਾਰੀਆਂ 117 ਸੀਟਾਂ ’ਤੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਪਾਰਟੀ ਆਪਣੇ ਦਮ ’ਤੇ ਚੋਣ ਲੜੇਗੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਵਲੋਂ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਪੈਦਾ ਹੋਈ ਗੱਠਜੋੜ ਦੀ ਚਰਚਾ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਇਹ ਗੱਲ ਕਹੀ।
ਰੂਪਨਗਰ, 10 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਸੂਬੇ ਦੀਆਂ ਸਾਰੀਆਂ 117 ਸੀਟਾਂ ’ਤੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਪਾਰਟੀ ਆਪਣੇ ਦਮ ’ਤੇ ਚੋਣ ਲੜੇਗੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਵਲੋਂ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਪੈਦਾ ਹੋਈ ਗੱਠਜੋੜ ਦੀ ਚਰਚਾ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਗੱਠਜੋੜ ਸਬੰਧੀ ਹਾਈਕਮਾਨ ਵਲੋਂ ਕੋਈ ਸੁਨੇਹਾ ਨਹੀਂ ਮਿਲਿਆ। ਰੂਪਨਗਰ ਵਿਖੇ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਤਿਰੰਗਾ ਯਾਤਰਾ ਆਰੰਭ ਕਰਨ ਪੁੱਜੇ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਆਪਣੇ ਸੰਗਠਨ ਨੂੰ ਮਜ਼ਬੂਤ ਕਰਦਿਆਂ ਸਾਰੀਆਂ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਢਿੱਲੋਂ ਨੇ ਦੋਸ਼ ਲਾਇਆ ਕਿ ਨਸ਼ਿਆਂ ਦੀ ਸਮੱਸਿਆ ਖ਼ਤਮ ਹੋਣ ਦੀ ਬਜਾਏ ਵਧ ਰਹੀ ਹੈ ਅਤੇ ਗੈਂਗਸਟਰਵਾਦ, ਫਿਰੌਤੀਆਂ ਤੇ ਲੁੱਟਾਂ-ਖੋਹਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ। ਉਨ੍ਹਾਂ ਲੋਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਭਾਜਪਾ ਦੇ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ, ਸੂਬਾਈ ਆਗੂ ਪ੍ਰਮਿੰਦਰ ਬਰਾੜ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।