10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਡੀ . ਜੀ . ਪੀ . ਵਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ)-ਆਜ਼ਾਦੀ ਦਿਹਾੜੇ-2026 ਦੇ ਜਸ਼ਨਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਡੀ. ਜੀ.

Ad Position 21
No active advertisement
ਡੀ.ਜੀ.ਪੀ. ਗੌਰਵ ਯਾਦਵ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੰਦੇ ਹੋਏ। 11-08-2026
ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ)-ਆਜ਼ਾਦੀ ਦਿਹਾੜੇ-2026 ਦੇ ਜਸ਼ਨਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਅੱਜ ਸੰਵੇਦਨਸ਼ੀਲ ਇਲਾਕਿਆਂ, ਲੋਕਾਂ ਦੇ ਇਕੱਠ ਵਾਲੀਆਂ ਪ੍ਰਮੁੱਖ ਥਾਵਾਂ, ਪ੍ਰਮੁੱਖ ਸ਼ਹਿਰੀ ਸਥਾਨਾਂ ਅਤੇ ਅਦਾਰਿਆਂ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਸਖ਼ਤ ਨਾਕਾਬੰਦੀ ਅਤੇ 24 ਘੰਟੇ ਨਿਗਰਾਨੀ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਡੀ.ਜੀ.ਪੀ. ਨੇ ਆਪਣੇ ਤੂਫ਼ਾਨੀ ਦੌਰੇ ਦੌਰਾਨ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ ਅਤੇ ਬਾਰਡਰ, ਜਲੰਧਰ ਤੇ ਲੁਧਿਆਣਾ ਪੁਲਿਸ ਰੇਂਜਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਅਮਨ-ਕਾਨੂੰਨ ਦੀ ਸਥਿਤੀ ਦੀ ਸਮੀਖਿਆ ਕੀਤੀ। ਅੰਮ੍ਰਿਤਸਰ ਤੋਂ ਆਪਣੇ ਦੌਰੇ ਦੀ ਸ਼ੁਰੂਆਤ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਸੰਵੇਦਨਸ਼ੀਲ ਸਰਹੱਦੀ ਖੇਤਰਾਂ ਵਿਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਮੂਹ ਯੂਨਿਟਾਂ ਨੂੰ ਸਖ਼ਤ ਚੌਕਸੀ ਬਣਾਏ ਰੱਖਣ, ਰੋਕਥਾਮ ਵਾਲੇ ਉਪਾਵਾਂ ’ਚ ਤੇਜ਼ੀ ਲਿਆਉਣ, ਗਸ਼ਤ ਅਤੇ ਨਿਗਰਾਨੀ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਭੀੜ ਵਾਲੇ ਇਲਾਕਿਆਂ ਦੇ ਸੁਚਾਰੂ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਦੌਰਾਨ ਗੁਰਮੀਤ ਸਿੰਘ ਮੀਤ ਹੇਅਰ ਹੋਰਨਾਂ ਖਿਡਾਰੀਆਂ ਨਾਲ। ਪਾਰ... ਅਗਲੀ ਖ਼ਬਰ ਪਿੰਡ ਸੰਧਾਰੀ ਮਾਜਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24