10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਦੌਰਾਨ ਗੁਰਮੀਤ ਸਿੰਘ ਮੀਤ ਹੇਅਰ ਹੋਰਨਾਂ ਖਿਡਾਰੀਆਂ ਨਾਲ। ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ ’ ਚ ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ)- ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ, ਜਦੋਂਕਿ ਇਕ ਵਰਗ ਵਿਚ ਉਪ ਜੇਤੂ ਰਹੇ। ਮੀਤ ਹੇਅਰ ਨੇ ਸੰਸਦ ਮੈਂਬਰ ਪੁਰਸ਼ ਸਿੰਗਲਜ਼ ਦੇ ਫ਼ਾਈਨਲ ਵਿਚ ਉਦੈ ਸ੍ਰੀਨਿਵਾਸ ਨੂੰ ਹਰਾ ਕੇ ਖਿਤਾਬ ਜਿੱਤਿਆ।

Ad Position 21
No active advertisement
ਅਜੀਤ ਡੈਸਕ 11-08-2026
ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ)- ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ, ਜਦੋਂਕਿ ਇਕ ਵਰਗ ਵਿਚ ਉਪ ਜੇਤੂ ਰਹੇ। ਮੀਤ ਹੇਅਰ ਨੇ ਸੰਸਦ ਮੈਂਬਰ ਪੁਰਸ਼ ਸਿੰਗਲਜ਼ ਦੇ ਫ਼ਾਈਨਲ ਵਿਚ ਉਦੈ ਸ੍ਰੀਨਿਵਾਸ ਨੂੰ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਪੁਰਸ਼ ਡਬਲਜ਼ ਦੇ ਫ਼ਾਈਨਲ ਵਿਚ ਮੀਤ ਹੇਅਰ ਨੇ ਕੇ.ਡੀ. ਸਿੰਘ ਨਾਲ ਮਿਲ ਕੇ ਆਗਾ ਸਈਅਦ ਰੁਹੇਲਾ ਤੇ ਮੇਧਾ ਰਘੂਨੰਦੀ ਰੈਡੀ ਨੂੰ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਅਤੇ ਪਾਰਟਨਰਜ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਤੇ ਬਿਪਲਬ ਮਿਸ਼ਰਾ ਨੇ ਅਰਸ਼ਦ ਖਾਨ ਤੇ ਰਾਜੀਵ ਪ੍ਰਤਾਪ ਰੂਡੀ ਨੂੰ ਹਰਾਇਆ। ਸੰਸਦ ਮੈਂਬਰ ਮਿਕਸਡ ਡਬਲਜ਼ ਵਿਚ ਮੀਤ ਹੇਅਰ ਤੇ ਰੰਜੀਤਾ ਰੰਜਨ ਉਪ-ਜੇਤੂ ਰਹੇ। ਮੀਤ ਹੇਅਰ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਸੰਸਦ ਮੈਂਬਰਾਂ ਲਈ ਖੇਡਾਂ ਨਾਲ ਜੁੜਨ, ਆਪਸੀ ਸਾਂਝ ਵਧਾਉਣ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦਾ ਇਕ ਸ਼ਾਨਦਾਰ ਮੌਕਾ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਵਿਚ ਸਜਾਈ ਕਿਸਾਨ ਵਿਧਾਨ ਸਭਾ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਡੀ . ਜੀ . ਪੀ . ਵਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼
Ad Position 24