ਦੋਸਤ ਵਲੋਂ ਦੋਸਤ ਦੀ ਹੱਤਿਆ
ਸੁਨਾਮ ਊਧਮ ਸਿੰਘ ਵਾਲਾ, 11 ਅਗਸਤ (ਭੁੱਲਰ,ਧਾਲੀਵਾਲ)-ਬੀਤੀ ਰਾਤ ਨੇੜਲੇ ਪਿੰਡ ਭਰੂਰ ਵਿਖੇ ਇਕ ਵਿਅਕਤੀ ਦੀ ਹੱਤਿਆ ਹੋਣ ਦੀ ਖ਼ਬਰ ਹੈ। ਡੀ.
ਸੁਨਾਮ ਊਧਮ ਸਿੰਘ ਵਾਲਾ, 11 ਅਗਸਤ (ਭੁੱਲਰ,ਧਾਲੀਵਾਲ)-ਬੀਤੀ ਰਾਤ ਨੇੜਲੇ ਪਿੰਡ ਭਰੂਰ ਵਿਖੇ ਇਕ ਵਿਅਕਤੀ ਦੀ ਹੱਤਿਆ ਹੋਣ ਦੀ ਖ਼ਬਰ ਹੈ। ਡੀ. ਐਸ. ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਐੱਸ.ਐੱਚ.ਓ. ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪਿੰਡ ਭਰੂਰ ਦੇ ਰਹਿਣ ਵਾਲੇ ਕੁਲਵੰਤ ਸਿੰਘ ਅਤੇ ਰਣਜੀਤ ਸਿੰਘ ਦਾ ਆਪਸ ਵਿਚ ਗੂੜਾ ਪਿਆਰ ਸੀ ਅਤੇ ਬੀਤੀ ਰਾਤ ਖੇਤ ਵਿਚ ਬੈਠੇ ਦੋਵੇਂ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਤਕਰਾਰ ਹੋ ਗਿਆ, ਜਿਸ ਨੂੰ ਲੈ ਕੇ ਰਣਜੀਤ ਸਿੰਘ ਨੇ ਕੁਲਵੰਤ ਸਿੰਘ ਤੇ ਲੋਹੇ ਦੀ ਰਾਂਡ ਨਾਲ ਕਈ ਵਾਰ ਕਰ ਦਿੱਤੇ, ਜਿਸ ਕਾਰਨ ਕੁਲਵੰਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ ਪਰ ਕੁਲਵੰਤ ਸਿੰਘ (65) ਪੁੱਤਰ ਜਾਗਰ ਸਿੰਘ ਵਾਸੀ ਭਰੂਰ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਮੌਤ ਹੋ ਗਈ।